News & Events

Go Back

ਬੇਲਾ ਕਾਲਜ ਦੇ ਐੱਮ.ਐੱਸ.ਸੀ. ਮੈਥ ਦਾ ਨਤੀਜਾ ਰਿਹਾ ਸ਼ਾਨਦਾਰ

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ, ਰੋਪੜ ਦੇ ਐੱਮ.ਐੱਸ. ਸੀ. ਮੈਥੇਮੈਟਿਕਸ ਦੇ ਚੌਥੇ ਸਮੈਸਟਰ ਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਘੋਸ਼ਿਤ ਕੀਤੇ ਸ਼ੈਸਨ ਮਈ 2022 ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਮੁਖੀ ਡਾ. ਅਣਖ ਸਿੰਘ ਨੇ ਦੱਸਿਆ ਕਿ ਬੇਲਾ ਕਾਲਜ ਦੇ ਐੱਮ.ਐੱਸ. ਸੀ. ਮੈਥੇਮੈਟਿਕਸ ਦੇ ਚੌਥੇ ਸਮੈਸਟਰ ਦੇ ਨਤੀਜਿਆਂ ਵਿੱਚ ਵਿਦਿਆਰਥਣ ਰੁਪਿੰਦਰ ਕੌਰ ਨੇ ਸੀ.ਜੀ.ਪੀ.ਏ. 9.55 ਹਾਸਿਲ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸਦੇ ਨਾਲ ਹੀ ਵਿਦਿਆਰਥਣ ਰਮਨਜੋਤ ਕੌਰ ਨੇ ਸਾਂਝੇ ਤੌਰ ‘ਤੇ ਸੀ.ਜੀ.ਪੀ.ਏ. 9.50 ਹਾਸਿਲ ਕਰਕੇ ਦੂਜਾ ਸਥਾਨ ਅਤੇ ਮਨਪ੍ਰੀਤ ਕੌਰ ਨੇ ਸੀ.ਜੀ.ਪੀ.ਏ. 9.07 ਹਾਸਿਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਬੋਲਦਿਆਂ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਬੇਲਾ ਕਾਲਜ ਦੀਆਂ ਅਕਾਦਮਿਕ ਦੇ ਨਾਲ-ਨਾਲ ਹਰ ਖੇਤਰ ਵਿੱਚ ਪ੍ਰਾਪਤੀਆਂ ਸਦਾ ਹੀ ਜ਼ਿਕਰਯੋਗ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੰਸਥਾ ਦਾ ਮਿਹਨਤੀ ਸਟਾਫ ਅਤੇ ਸ਼ਾਂਤ ਮਾਹੌਲ ਵਿਦਿਆਰਥੀਆਂ ਨੂੰ ਹਰ ਖੇਤਰ ਵਿੱਚ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਸਟਾਫ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਡਾ: ਮਮਤਾ ਅਰੋੜਾ, ਸਹਾਇਕ ਪ੍ਰੋ. ਸੁਨੀਤਾ, ਸਹਾਇਕ ਪ੍ਰੋ. ਰਵੀਨਾ, ਸਹਾਇਕ ਪ੍ਰੋ. ਰੁਪਿੰਦਰ ਕੌਰ, ਸਹਾਇਕ ਪ੍ਰੋ. ਕਿਰਨਦੀਪ ਕੌਰ ਅਤੇ ਸਹਾਇਕ ਪ੍ਰੋ. ਸਪਿੰਦਰ ਕੌਰ ਹਾਜ਼ਰ ਸਨ।