News & Events

Go Back

ਬੇਲਾ ਕਾਲਜ ਦੇ ਵਿਦਿਆਰਥੀਆਂ ਦਾ ਅੰਤਰ-ਖੇਤਰੀ ਯੁਵਕ ਅਤੇ ਲੋਕ ਮੇਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ

ਗਰੁੱਪ ਸਕਿੱਟ ਵਿੱਚ ਹਾਸਲ ਕੀਤਾ ਦੂਜਾ ਸਥਾਨ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਵੱਲੋਂ ਕਰਵਾਏ ਗਏ ਅੰਤਰ-ਖੇਤਰੀ ਯੁਵਕ ਅਤੇ ਲੋਕ ਮੇਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਦੀ ਜਾਣਕਾਰੀ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਇਸ ਅੰਤਰ-ਖੇਤਰੀ ਯੁਵਕ ਅਤੇ ਲੋਕ ਮੇਲੇ ਵਿੱਚ ਰੋਪੜ-ਫਤਿਹਗੜ੍ਹ ਸਾਹਿਬ ਜ਼ੋਨ ਦੇ ਮੁਕਾਬਲਿਆਂ ਵਿੱਚ ਜੇਤੂ ਹੋ ਕੇ ਪੁੱਜੇ ਭੰਗੜਾ, ਗਿੱਧਾ, ਮਾਈਮ, ਸਕਿੱਟ, ਗਜ਼ਲ, ਖਿੱਦੋ, ਛਿੱਕੂ ਅਤੇ ਰੱਸਾ ਵਟਾਈ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਹਨਾਂ ਅੰਤਰ-ਖੇਤਰੀ ਯੁਵਕ ਅਤੇ ਲੋਕ ਮੇਲੇ ਮੁਕਾਬਲਿਆਂ ਵਿੱਚ ਕਾਲਜ ਨੇ ਗਰੱੁਪ ਸਕਿੱਟ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਵਿੱਚ ਕਾਲਜ ਨੂੰ ਦੂਜੀ ਪੁਜੀਸ਼ਨ ਲਈ ਟਰਾਫੀ ਅਤੇ ਸਾਰੇ ਪ੍ਰਤੀਯੋਗੀਆਂ ਨੂੰ ਸਿਲਵਰ ਮੈਡਲ ਪ੍ਰਦਾਨ ਕੀਤੇ ਗਏ। ਵਰਨਣਯੋਗ ਹੈ ਕਿ ਇਹਨਾਂ ਅੰਤਰ-ਖੇਤਰੀ ਮੁਕਾਬਲਿਆਂ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਅੰਦਰ ਆਉਦੇ ਪੂਰੇ ਪੰਜਾਬ ਵਿੱਚੋਂ ਛੇ ਜੋਨਾਂ ਵਿੱਚ ਵੰਡੇ ਕਾਲਜਾਂ ਦੇ ਜੋਨਲ ਮੁਕਾਬਲਿਆਂ ਵਿੱਚ ਪਹਿਲੇ ਦੋ ਸਥਾਨਾਂ ਤੇ ਰਹਿਣ ਵਾਲੀਆਂ ਉੱਤਮ ਟੀਮਾਂ ਹੀ ਭਾਗ ਲੈਂਦੀਆ ਹਨ। ਇਹਨਾਂ ਮੁਕਾਬਲਿਆਂ ਵਿੱਚ ਆਪਣੀ ਦਾਅਵੇਦਾਰੀ ਪੇਸ਼ ਕਰਨਾ ਕਿਸੇ ਵੀ ਕਾਲਜ ਲਈ ਬੇਹੱਦ ਵੱਡੀ ਪ੍ਰਾਪਤੀ ਹੈ ਅਤੇ ਬਹੁਤ ਮਾਣ ਵਾਲੀ ਗੱਲ ਹੈ। ਉਹਨਾਂ ਨੇ ਵਿਦਿਆਰਥੀਆਂ, ਕੋਚਾਂ ਅਤੇ ਸਮੂਹ ਸਟਾਫ਼ ਨੂੰ ਇਸ ਪ੍ਰਾਪਤੀ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਬੋਲਦਿਆਂ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬੇਲਾ ਕਾਲਜ ਵਿਿਦਆਰਥੀਆਂ ਦੀ ਪ੍ਰਤਿਭਾ ਨਿਖਾਰਨ ਲਈ ਨਿਰੰਤਰ ਪਹਿਲ ਕਦਮੀ ਕਰਦਾ ਆ ਰਿਹਾ ਹੈ। ਇਸ ਕਾਲਜ ਦੀਆਂ ਪ੍ਰਾਪਤੀਆਂ ਕਾਲਜ ਦੀ ਮਿਹਨਤ, ਲਗਨ ਅਤੇ ਸਫਲਤਾ ਦੀ ਗਵਾਹੀ ਭਰਦੀਆਂ ਹਨ। ਸਕੱਤਰ ਸ. ਜਗਵਿੰਦਰ ਸਿੰਘ ਪੰਮੀ ਨੇ ਕਿਹਾ ਕਿ ਸਾਡੇ ਲਈ ਅੰਤਰ-ਖੇਤਰੀ ਮੁਕਾਬਲਿਆਂ ਵਿੱਚ ਦਾਅਵੇਦਾਰੀ ਪੇਸ਼ ਕਰਨ ਵਾਲੀਆਂ ਬੇਲਾ ਕਾਲਜ ਦੀਆਂ ਸਾਰੀਆਂ ਹੀ ਟੀਮਾਂ ਜੇਤੂ ਹਨ ਅਤੇ ਸੰਸਥਾ ਆਪਣੇ ਵਿਦਿਆਰਥੀਆਂ ਦੇ ਹੁਨਰ ਤੇ ਮਾਣ ਕਰਦੀ ਹੈ। ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਨੇ ਕਿਹਾ ਕਿ ਕਾਲਜ ਲਈ ਇਹ ਇੱਕ ਬਹੁਤ ਵੱਡੀ ਉਪਲੱਬਧੀ ਹੈ ਅਤੇ ਕੋਰੋਨਾ ਕਾਲ ਤੋਂ ਬਾਅਦ ਮੁੜ ਲੀਹਾਂ ਤੇ ਤੁਰੇ ਸਿੱਖਿਆ ਤੰਤਰ ਦੀ ਗਵਾਹੀ ਵੀ ਹੈ। ਉਹਨਾਂ ਕਿਹਾ ਅਸੀਂ ਹਮੇਸ਼ਾਂ ਹੀ ਵਿਦਿਆਰਥੀਆਂ ਨੰੰੂ ਪੂਰਨ ਸਹੂਲਤਾਂ ਪ੍ਰਦਾਨ ਕਰਕੇ ਉਹਨਾਂ ਨੂੰ ਨਿਖਾਰਨ ਲਈ ਅਣਥੱਕ ਯਤਨ ਕਰਦੇ ਰਹਾਂਗੇ। ਇਸ ਮੌੌੌਕੇ ਕਾਲਜ ਦੇ ਯੂਥ ਫੈਸਟੀਵਲ ਕੋਆਰਡੀਨੇਟਰ ਸਹਾਇਕ ਪ੍ਰੋ. ਸੁਨੀਤਾ ਰਾਣੀ, ਡਾ. ਮਮਤਾ ਅਰੋੜਾ, ਸਹਾਇਕ ਪ੍ਰੋ. ਪ੍ਰਿਤਪਾਲ ਸਿੰਘ, ਸਹਾਇਕ ਪ੍ਰੋ. ਅਰਮਜੀਤ ਸਿੰਘ , ਟੀਮਾਂ ਦੇ ਕਨਵੀਨਰ, ਸਮੂਹ ਸਟਾਫ਼, ਕੋਚ ਅਤੇ ਵਿਦਿਆਰਥੀ ਮੌਜੂਦ ਸਨ।