News & Events

Go Back

ਬੇਲਾ ਕਾਲਜ ਵਿਖੇ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਲੋਹੜੀ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਕੈਂਪਸ ਵਿੱਚ ਮਾਹੌਲ ਬਹੁਤ ਹੀ ਖੁਸ਼ਗਵਾਰ ਸੀ। ਇਸ ਤਿਉਹਾਰ ਦੀ ਸ਼ੁਰੂਆਤ ਲੋਹੜੀ ਜਲਾਉਣ ਨਾਲ ਹੋਈ। ਕਾਲਜ ਪਿੰ੍ਰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਇਸ ਤਿਉਹਾਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਂਘ ਲੌਗੀਆਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਨਾਲ ਰੂ-ਬਰੂ ਕਰਵਾਇਆ। ਕਾਲਜ ਪ੍ਰਬੰਕ ਕਮੇਟੀ ਦੇ ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਨੇ ਸਾਰਿਆਂ ਨੂੰ ਇਸ ਮੁਬਾਰਕ ਮੌਕੇ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਪੰਜਾਬ ਵਿੱਚ ਲੋਹੜੀ ਦਾ ਤਿਉਹਾਰ ਹਰ ਧਰਮ ਦੇ ਲੋਕ ਬੜੇ ਉਤਸ਼ਾਹ ਨਾਲ ਮਨਾਉਂਦੇ ਹਨ। ਅਧਿਆਪਕਾਂ ਅਤੇ ਵਿਦਿਆਰਥੀਆਂ ਵਿੱਚ ਮੂੰਗਫਲੀਆਂ, ਰਿਉੜੀਆਂ ਅਤੇ ਮਠਿਆਈਆਂ ਵੰਡੀਆਂ ਗਈਆਂ। ਦੁੱਲਾ ਭੱਟੀ ਦੀ ਉਸਤਤ ਵਿੱਚ ਗੀਤ ਗਾ ਕੇ ਸਭ ਨੇ ਤਿਉਹਾਰ ਦਾ ਆਨੰਦ ਮਾਣਿਆ। ਪੰਜਾਬ ਦੇ ਅਮੀਰ ਸੱਭਿਆਚਾਰ ਲੋਕ ਗੀਤਾਂ ਵਿੱਚ ਲੀਨ ਹੋਕੇ “ਇੱਸ਼ਰ ਆ, ਦਲਿਦਰ ਜਾ” ਨਾਲ ਮੌਸਮ ਦਾ ਵੀ ਆਨੰਦ ਮਾਣਿਆ। ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਜਗਵਿੰਦਰ ਸਿੰਘ ਪੰਮੀ ਨੇ ਸਭ ਨੂੰ ਮਾਘੀ ਦੀਆਂ ਵਧਾਈਆਂ ਦਿੱਤੀ। ਫਾਰਮੇਸੀ ਕਾਲਜ ਦੇ ਪ੍ਰਿੰਸੀਪਲ ਡਾ. ਸੈਲੇਸ਼ ਸ਼ਰਮਾ ਨੇ ਬੇਲਾ ਕਾਲਜ ਦੇ ਵਿਹੜੇ ਵਿੱਚ ਨਵੇਂ ਆਏ ਅਧਿਆਪਕਾਂ ਨਾਲ ਜਾਣ-ਪਛਾਣ ਕਰਾਉਂਦਿਆਂ ਨਵੇ ਵਿਆਹੇ, ਬੱਚਿਆਂ ਦੀ ਦਾਤ ਪ੍ਰਾਪਤ ਕਰਨ ਵਾਲੇ ਸਟਾਫ, ਸਭ ਨੂੰ ਲੋਹੜੀ ਦੀਆਂ ਵਧਾਈਆਂ ਦੇ ਨਾਲ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਮਮਤਾ ਅਰੋੜਾ, ਡਾ. ਸਤਨਾਮ ਸਿੰਘ, ਡਾ. ਸੁਮਨ ਲਤਾ, ਪ੍ਰੋ. ਅਮਰਜੀਤ ਸਿੰਘ, ਪ੍ਰੋ ਪ੍ਰਿਤਪਾਲ ਸਿੰਘ ਸਮੇਤ ਤਿੰਨੋਂ ਸੰਸਥਾਵਾਂ ਦਾ ਸਟਾਫ ਹਾਜਰ ਸੀ ।