News & Events
ਬੇਲਾ ਕਾਲਜ ਵਿਖੇ 74ਵਾਂ ਗਣਤੰਤਰ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ 74ਵਾਂ ਗਣਤੰਤਰ ਦਿਵਸ ਬਹੁਤ ਹੀ ਉਤਸ਼ਾਹ, ਜੋਸ਼ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਦੀ ਜਾਣਕਾਰੀ ਦਿੰਦਿਆ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਸ. ਸੁਖਵਿੰਦਰ ਸਿੰਘ ਵਿਸਕੀ, ਮੇਨੈਜਰ ਪ੍ਰਬੰਧਕ ਕਮੇਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਅਤੇ ਪ੍ਰਿੰਸੀਪਲ ਡਾਇਰੈਕਟਰ ਫਾਰਮੇਸੀ ਡਾ. ਸ਼ੈਲੇਸ਼ ਸ਼ਰਮਾ ਨੇ ਮੁੱਖ ਮਹਿਮਾਨ ਨੂੰ ‘ਜੀ ਆਇਆਂ’ ਆਖਿਆ। ਐਨ.ਸੀ.ਸੀ., ਸਕਾਊਟ ਅਤੇ ਗਾਈਡ ਦੇ ਵਿਦਿਆਰਥੀਆਂ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ। ਕਾਲਜ ਵਿੱਚ ਪੂਰਾ ਮਹੌਲ ਦੇਸ਼ ਭਗਤੀ ਨਾਲ ਭਰਪੂਰ ਹੋ ਗਿਆ। ਮੁੱਖ ਮਹਿਮਾਨ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਰਾਸ਼ਟਰੀ ਗੀਤ ਜਨ-ਗਨ-ਮਨ ਦਾ ਗਾਇਨ ਕੀਤਾ ਗਿਆ ਅਤੇ 'ਭਾਰਤ ਮਾਤਾ ਦੀ ਜੈ' ਦੇ ਜੈਕਾਰਿਆ ਨਾਲ ਪੂਰਾ ਕਾਲਜ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ। ਮੁੱਖ ਮਹਿਮਾਨ ਨੇ ਆਪਣੇ ਸੰਬੋਧਨ ਵਿੱਚ 74ਵੇਂ ਗਣਤੰਤਰ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਇੱਕ ਰਾਸ਼ਟਰੀ ਤਿਉਹਾਰ ਹੈ ਜੋ ਕਿਸੇ ਵਿਸ਼ੇਸ਼ ਜਾਤੀ, ਸੰਪਰਦਾ, ਧਰਮ, ਨਸਲ, ਕਬੀਲਾ, ਜਿਲ੍ਹਾਂ ਜਾਂ ਰਾਜ ਨਾਲ ਜੁੜਿਆ ਨਹੀਂ ਹੈ। ਬੇਸ਼ਕ ਸਾਡੇ ਦੇਸ਼ ਨੇ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਬਹੁਤ ਤਰੱਕੀ ਕੀਤੀ, ਛੋਟੀ ਸੂਈ ਤੋਂ ਲੈ ਕੇ ਪੁਲਾੜਾਂ ਤੱਕ ਗਏ ਪਰ ਅਜੇ ਵੀ ਬਹੁਤ ਕੁਝ ਕਰਨਾ ਬਾਕੀ ਹੈ। ਸਾਨੂੰ ਸਾਰਿਆਂ ਨੂੰ ਆਪਣੀ ਜਿੰਮੇਵਾਰੀ ਸਮਝਦੇ ਹੋਏ ਦੇਸ਼ ਦੀ ਤਰੱਕੀ ਵਿੱਚ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਆਉਣ ਵਾਲੀ ਪੀੜ੍ਹੀ ਨੂੰ ਇਸ ਦਿਨ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਬਹੁਤ ਜਰੂਰੀ ਹੈ। ਉਹਨਾਂ ਹੋਣਹਾਰ ਵਿਦਿਆਰਥੀਆਂ ਨਾਲ ਯਾਦ ਚਿੰਨ੍ਹ ਸਾਂਝੇ ਕੀਤੇ। ਅੰਤ ਵਿੱਚ ਲੱਡੂ ਵੰਡ ਕੇ ਸਭ ਨੂੰ ਵਧਾਈ ਦਿੱਤੀ ਗਈ। ਸਟੇਜ ਸਕੱਤਰ ਦੀ ਭੂਮਿਕਾ ਡਾ. ਮਮਤਾ ਅਰੋੜਾ ਨੇ ਨਿਭਾਈ। ਸਹਾਇਕ ਪ੍ਰੋ.ਅਮਰਜੀਤ ਸਿੰਘ ਅਤੇ ਨਾਨ-ਟੀਚਿੰਗ ਸਟਾਫ ਦਾ ਪ੍ਰੋਗਰਾਮ ਦਾ ਵਧੀਆ ਪ੍ਰਬੰਧ ਕਰਨ ਤੇ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਮੌਕੇ ਡਾ. ਸੰਦੀਪ ਕੁਮਾਰ, ਡਾ. ਸਤਨਾਮ ਸਿੰਘ, ਡਾ. ਅਜੇ ਖੁਸ਼ਵਾਹਾ, ਸਹਾਇਕ ਪ੍ਰੋ. ਸੁਨੀਤਾ ਰਾਣੀ, ਵੱਖ-ਵੱਖ ਵਿਭਾਗਾਂ ਦੇ ਮੁਖੀ, ਤਿੰਨੋਂ ਸੰਸਥਾਵਾਂ ਦਾ ਸਟਾਫ ਅਤੇ ਵਿਦਿਆਰਥੀ ਸ਼ਾਮਿਲ ਸਨ।
