News & Events

Go Back

ਗੁਰੁ ਤੇਗ ਬਹਾਦਰ ‘ਹਿੰਦ ਦੀ ਚਾਦਰ’ ਵਿਸ਼ੇ ਤੇ ਬੇਲਾ ਕਾਲਜ ਵਿਖੇ ਵਿਚਾਰ ਗੋਸ਼ਟੀ

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ 400 ਸਾਲਾ ਪ੍ਰਕਾਸ਼ ਉਤਸਵ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਮਰਪਿਤ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਦੀ ਜਾਣਕਾਰੀ ਦਿੰਦਿਆਂ ਡਾ ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਇਸ ਵਿਚਾਰ ਗੋਸ਼ਟੀ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੇ ਸ਼੍ਰੀ ਗੁਰੁ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੇ ਚਰਚਾ ਕਰਦਿਆ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹੀਦੀ ਪੂਰੇ ਭਾਰਤ ਵਿੱਚ ਇਕ ਮਹਾਨ ਸਥਾਨ ਰੱਖਦੀ ਹੈ, ਉਹਨਾਂ ਦੀ ਕੁਰਬਾਨੀ ਸਦਕਾ ਉਹਨਾਂ ਨੂੰ ‘ਹਿੰਦ ਦੀ ਚਾਦਰ’ ਆਖਿਆ ਜਾਦਾ ਹੈ। ਇਸ ਲਈ ਅਜੋਕੀ ਪੀੜੀ ਨੂੰ ਰਾਸ਼ਟਰੀ ਏਕਤਾ ਦਾ ਸੰਦੇਸ ਦੇਣਾ ਬਹੁਤ ਜਰੂਰੀ ਹੈ। ਇਸ ਨੂੰ ਮੁੱਖ ਰੱਖਦਿਆਂ ਹੋਏ ਬੇਲਾ ਕਾਲਜ ਵਿਖੇ ਨੋਜਵਾਨਾ ਨੂੰ ਗੁਰੁ ਜੀ ਦੇ ਜੀਵਨ ਅਤੇ ਫਲਸਫ਼ੇ ਦੇ ਵੱਖ-ਵੱਖ ਪਹਿਲੂਆਂ ਤੇ ਚਾਨਣਾ ਪਾਉਣ ਲਈ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਇਸ ਮੋਕੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਗੁਰੂ ਜੀ ਦੇ ਜੀਵਨ ਤੇ ਆਧਾਰਿਤ ਪੋਸਟਰ ਮੁਕਾਬਲਿਆਂ ਦਾ ਮੁਲਾਕਣ ਕਰਨ ਦੇ ਨਾਲ-ਨਾਲ ਪ੍ਰੋਸ਼ੋਨਤੀ ਅਤੇ ਕਵਿਤਾ ਉਚਾਰਣ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਿਦਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ। ਇਸੇ ਤਰ੍ਹਾਂ ਹਿਊਮੈਨਜੀਜ਼ ਵਿਭਾਗ ਵੱਲੋਂ ਪੇਟਿੰਗ ਦੇ ਨਾਲ-ਨਾਲ ਆਰਟ ਅਤੇ ਕਰਾਫਟ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ 127 ਵਿਿਦਆਰਥੀਆਂ ਨੇ ਭਾਗ ਲਿਆ ਇਸ ਮੌਕੇ ਡਾ. ਬਲਜੀਤ ਸਿੰਘ, ਡਾ. ਮਮਤਾ ਅਰੋੜਾ, ਅਸਿਸ.ਪ੍ਰੋ. ਸੁਨੀਤਾ ਰਾਣੀ, ਡਾ. ਹਰਪ੍ਰੀਤ ਕੌਰ, ਅਸਿਸ.ਪ੍ਰੋ. ਰਾਕੇਸ਼ ਜੋਸ਼ੀ, ਅਸਿਸ.ਪ੍ਰੋ. ਇਸ਼ੂ ਬਾਲਾ, ਅਸਿਸ.ਪ੍ਰੋ. ਪਰਮਿੰਦਰ ਕੌਰ, ਅਸਿਸ.ਪ੍ਰੋ. ਗੁਰਲਾਲ ਸਿੰਘ ਸਾਮਲ ਸੀ।