News & Events

Go Back

ਬੇਲਾ ਕਾਲਜ ਨੇ ਵਿਸ਼ਵ ਅਸਥਮਾ ਦਿਵਸ ਮਨਾਇਆ

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ਵਿਸ਼ਵ ਅਸਥਮਾ ਦਿਵਸ ਮਨਾਇਆ। ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਅਸਥਮਾ (ਦਮਾ) ਦੀ ਜਾਣਕਾਰੀ ਲੋਕਾਂ ਦੀ ਚੰਗੀ ਸਿਹਤ ਲਈ ਬਹੁਤ ਜਰੂਰੀ ਹੈ। ਉਹਨਾਂ ਦੱਸਿਆ ਕਿ ਵਿਸ਼ਵ ਪੱਧਰ ਤੇ 339 ਮਿਲੀਅਨ ਤੋਂ ਵੱਧ ਲੋਕਾਂ ਨੂੰ ਦਮਾ ਹੈ। ਇਸ ਲਈ ਇਸ ਸਬੰਧੀ ਜਾਣਕਾਰੀ ਲੱਖਾਂ ਲੋਕਾਂ ਦੀ ਜਾਨ ਬਚਾ ਸਕਦੀ ਹੈ। ਉਹਨਾਂ ਦੱਸਿਆ ਕਿ ਇਸ ਸਾਲ ਦਾ ਵਿਸ਼ਵ ਦਮਾ ਦਿਵਸ ਦਾ ਥੀਮ ਹੈ “ਦਮਾ ਦੀਆਂ ਗਲਤ ਧਾਰਨਾਵਾਂ ਨੂੰ ਦੂਰ ਕਰਨਾ” ਦਮਾ ਕਿਸੇ ਵੀ ਉਮਰ ਵਿੱਚ ਹੋ ਸਕਦਾ ਹੈ, ਇਹ ਛੂਤ ਵਾਲੀ ਬਿਮਾਰੀ ਨਹੀ ਹੈ। ਕਿੳਂੁਕਿ ਇਹ ਬਿਮਾਰੀ ਫੇਫੜਿਆਂ ਨੂੰ ਪ੍ਰਭਾਵਿਤ ਕਰਦੀ ਹੈ,ਇਸ ਲਈ ਕੋਵਿਡ ਦੌਰਾਨ ਸਾਨੂੰ ਹੋਰ ਵੀ ਸੁਚੇਤ ਹੋਣ ਦੀ ਜ਼ਰੂਰਤ ਹੈ। ਇਸ ਮੌਕੇ ਆਈ.ਕਿਉ.ਏ.ਸੀ ਵੱਲੋਂ ਵਿਿਦਆਰਥੀਆਂ ਨੂੰ ਵੀਡੀਓ ਵੀ ਦਿਖਾਈ ਗਈ। ਅੰਤ ਵਿੱਚ ਡਾ. ਬਲਜੀਤ ਸਿੰਘ, ਡਾ ਮਮਤਾ ਅਰੋੜਾ ਨੇ ਆਪਣੇ ਆਲੇ-ਦੁਆਲੇ ਅਤੇ ਹਵਾ ਨੂੰ ਸਾਫ ਸੁਥਰਾ ਬਣਾ ਕੇ ਇਸ ਵਿਸ਼ਵ ਦਮਾ ਦਿਵਸ ਦਮਾ ਦਿਵਸ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਸ. ਅਮਰਜੀਤ ਸਿੰਘ ਨੇ ਸਕੂਲ ਦੇ ਅਧਿਆਪਕਾਂ ਨੂੰ ਇਸ ਮੌਕੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।