News & Events

Go Back

ਬੇਲਾ ਕਾਲਜ ਵਿਖੇ ਮਨਾਇਆ 75 ਵਾਂ ਸੁਤੰਤਰਤਾ ਦਿਵਸ ਸਮਾਰੋਹ

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ਆਪਣੇ ਦੇਸ਼ ਦਾ 75 ਵਾਂ ਸੁਤੰਤਰਤਾ ਦਿਵਸ ਮਨਾਇਆ। ਇਸ ਸਮਾਰੋਹ ਦੇ ਮੁੱਖ ਮਹਿਮਾਨ ਸਕੱਤਰ ਪ੍ਰਬੰਧਕ ਕਮੇਟੀ ਸ.ਜਗਵਿੰਦਰ ਸਿੰਘ ਪੰਮੀ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਪਰੰਤ ਸਾਰਿਆਂ ਨੇ ਮਿਲ ਕੇ ਰਾਸ਼ਟਰੀ ਗੀਤ ਗਾਇਆ। ਉਹਨਾਂ ਅਧਿਆਪਕਾਂ ਅਤੇ ਵਿਿਦਆਰਥੀਆਂ ਨੂੰ ਸੰਬੋਧਨ ਕਰਦੇ ਹੋਏ 75 ਵੇਂ ਸੁਤੰਤਰਤਾ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਹਾਲ ਹੀ ਵਿੱਚ ਸਮਾਪਤ ਹੋਈਆਂ ਟੋਕੀਓ ਓਲੰਪਿਕਸ ਵਿੱਚ ਤਗਮਾ ਜਿੱਤਣ ਵਾਲ਼ੇ ਸਾਰੇ ਓਲੰਪੀਅਨਜ਼ ਅਤੇ ਦੇਸ਼ਵਾਸੀਆਂ ਨੂੰ ਵੀ ਵਧਾਈ ਦਿੱਤੀ। ਪ੍ਰਿੰਸੀਪਲ ਡਾ.ਸਤਵੰਤ ਕੌਰ ਸ਼ਾਹੀ ਨੇ ਕਿਹਾ ਕਿ ਇਹ ਦਿਨ ਉਨ੍ਹਾਂ ਸਾਰੇ ਲੋਕਾਂ ਨੂੰ ਸਪਰਪਿਤ ਹੈ ਜਿਨ੍ਹਾਂ ਨੇ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਆਪਣੀ ਜਾਨ ਦੇ ਦਿੱਤੀ ਅਤੇ ਅਣਗਿਣਤ ਤਸੀਹੇ ਸਹੇ। ਅਸੀਂ ਇਨ੍ਹਾਂ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦੇ ਹਾਂ ਤੇ ਸ਼ਰਧਾ ਦੇ ਫੁੱਲ ਭੇਂਟ ਕਰਦੇ ਹਾਂ। ਇਸ ਸਮੇਂ ਐਨ.ਸੀ.ਸੀ. ਦੇ ਵਿਿਦਆਰਥੀ ਅਤੇ ਪੂਰਾ ਕਾਲਜ ਰਾਸ਼ਟਰਵਾਦੀ ਭਾਵਨਾਵਾਂ ਨਾਲ਼ ਗੂੰਜ ਰਿਹਾ ਸੀ। ਕਾਲਜ ਦਾ ਵਾਤਾਵਰਣ ਮਾਤ-ਭੂਮੀ ਪ੍ਰਤੀ ਪਿਆਰ ਦੀ ਪ੍ਰੇਰਣਾ ਦੇ ਰਿਹਾ ਸੀ। ਲੈਫੀਨੈਂਟ ਪ੍ਰਿਤਪਾਲ ਸਿੰਘ ਨੇ ਸਟੇਜ਼ ਸਕੱਤਰ ਦੀ ਭੂਮਿਕਾ ਬਾਖੂਬੀ ਨਿਭਾਈ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਗੁਰਿੰਦਰ ਸਿੰਘ, ਡਾ.ਸੈਲੇਸ਼ ਸ਼ਰਮਾ ਡਾਇਰੈਕਟਰ ਫਾਰਮੇਸੀ ਕਾਲਜ, ਸ. ਅਮਰਜੀਤ ਸਿੰਘ ਪ੍ਰਿੰਸੀਪਲ ਸਕੂਲ, ਡਾ.ਬਲਜੀਤ ਸਿੰਘ, ਡਾ.ਮਮਤਾ ਅਰੋੜਾ, ਡਾ.ਸਨਦੀਪ ਕੁਮਾਰ ਸਮੇਤ ਤਿੰਨੋਂ ਸੰਸਥਾਵਾਂ ਦਾ ਸਮੁੱਚਾ ਸਟਾਫ ਹਾਜਰ ਸੀ