News & Events

Go Back

ਬੇਲਾ ਕਾਲਜ ਵਿਖੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੈਬੀਨਾਰ

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਰੋਪੜ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਇੱਕ ਰੋਜ਼ਾ ਵੈਬੀਨਾਰ ਕਰਵਾਇਆ ਗਿਆ। ਇਸ ਦੀ ਜਾਣਕਾਰੀ ਦਿੰਦਿਆ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਲੀਗਲ ਸਰਵਿਸ ਅਥਾਰਟੀ ਇਹਨਾਂ ਵੈਬੀਨਾਰ ਦੇ ਰਾਹੀਂ ਕਾਨੂੰਨੀ ਚੇਤਨਾ ਪੈਦਾ ਕਰ ਰਹੀ ਹੈ। ਲੋਕ ਅਦਾਲਤ ਅਤੇ ਸੁਲ੍ਹਾ-ਸਫਾਈ ਰਾਹੀਂ ਵਿਵਾਦਾਂ ਦਾ ਨਿਪਟਾਰਾ ਇਸ ਦੇ ਮੁੱਖ ਉਦੇਸ਼ ਹਨ। ਸਮਾਜ ਦੇ ਕਮਜ਼ੋਰ ਵਰਗਾਂ ਦੇ ਸਾਰੇ ਨਾਗਰਿਕਾਂ ਨੂੰ ਕਾਨੂੰਨੀ ਗਿਆਨ ਦੇ ਸ਼ਸ਼ਕਤੀਕਰਨ ਲਈ ਕਾਨੂੰਨੀ ਜਾਗੂਰਕਤਾ ਪ੍ਰੋਗਰਾਮ ਦੀ ਲੜੀ ਚਲਾਈ ਜਾ ਰਹੀ ਹੈ।ਇਸ ਪ੍ਰੋਗਰਾਮ ਦੇ ਮੁੱਖ ਵਕਤਾ ਸ਼੍ਰੀ ਮਾਨਵ (ਪੀ.ਸੀ.ਐੱਸ.) ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਅਤੇ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸਨ। ਮੁੱਖ ਵਕਤਾ ਨੇ ਉਦਾਹਰਣਾਂ ਅਤੇ ਅਨੁਭਵਾਂ ਨੂੰ ਸਾਂਝੇ ਕਰਦੇ ਹੋਏ ਮਹਿਲਾਵਾਂ ਅਤੇ ਬੱਚਿਆਂ ਦੇ ਅਧਿਕਾਰਾਂ ਦਾ ਵਿਸਥਾਰਪੂਰਵਕ ਵਰਨਣ ਕੀਤਾ। ਉਹਨਾਂ ਨੇ ਔਰਤਾਂ ਨੂੰ ਸ਼ਸਕਤੀਕਰਨ ਬਣਾਉਣ ਦੇ ਮਕਸਦ ਨਾਲ ਦਿੱਤੀ ਜਾਂਦੀ ਵੱਖ-ਵੱਖ ਕਾਨੂੰਨੀ ਸੇਵਾਵਾਂ ਦਾ ਵੀ ਜਿਕਰ ਕੀਤਾ। ਸਹਾਇਕ ਪ੍ਰੋਫੈਸਰ ਸੁਨੀਤਾ ਰਾਣੀ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਪ੍ਰੋਗਰਾਮ ਦੇ ਕਨਵੀਨਰ ਡਾ. ਮਮਤਾ ਅਰੋੜਾ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ 100 ਦੇ ਕਰੀਬ ਅਧਿਆਪਕਾਂ ਅਤੇ ਵਿਿਦਆਰਥੀਆਂ ਨੇ ਹਿੱਸਾ ਲਿਆ। ਬੇਲਾ ਕਾਲਜ ਵਿੱਚ ਵਿਿਦਆਰਥਣਾਂ ਲਈ ਸੁਰੱਖਿਅਤ ਮਾਹੌਲ ਦੇਣ ਲਈ ਬਣੀ ਇੰਟਰਨਲ ਕੰਪਲੇਂਟ ਕਮੇਟੀ ਦੇ ਸਾਰੇ ਮੈਂਬਰ ਸ਼ਾਮਿਲ ਸਨ। ਜਿਹਨਾਂ ਵਿੱਚ ਅਸਿਸ. ਪ੍ਰੋ. ਮਨਦੀਪ ਕੌਰ, ਅਸਿਸ. ਪ੍ਰੋ. ਰਮਨਦੀਪ ਕੌਰ, ਅਸਿਸ. ਪ੍ਰੋ. ਪਰਮਿੰਦਰ ਕੌਰ ਅਤੇ ਅਸਿਸ. ਪ੍ਰੋ.ਰਮਨਜੀਤ ਕੌਰ ਨੇ ਵਿਸ਼ੇਸ਼ ਯੋਗਦਾਨ ਦਿੱਤਾ।