News & Events

Go Back

ਬੇਲਾ ਕਾਲਜ ਦੇ ਬੀ.ਬੀ.ਏ. ਭਾਗ 3 ਛੇਵਾਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਰੋਪੜ ਦੇ ਬੀ.ਬੀ.ਏ. ਛੇਵਾਂ ਸਮੈਸਟਰ ਦਾ ਨਤੀਜਾ 100% ਰਿਹਾ, ਜਿਸ ਵਿੱਚ ਸਾਰੇ ਵਿਦਿਆਰਥੀਆਂ ਦੇ ਨੰਬਰ 83 ਫੀਸਦੀ ਤੋਂ ਵੱਧ ਰਹੇ। ਕਾਲਜ ਪ੍ਰਿੰਸੀਪਲ ਡਾ.ਸਤਵੰਤ ਕੌਰ ਸ਼ਾਹੀ ਨੇ ਵਿਿਦਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੇਲਾ ਕਾਲਜ ਇਲਾਕੇ ਦੀ ਸਿਰਮੌਰ ਸੰਸਥਾ ਹੈ, ਜਿਸ ਵਿੱਚ ਅਧਿਆਪਕਾਂ ਦੀ ਮਿਹਨਤ ਸਦਕਾ ਵਿਿਦਆਰਥੀ ਪੜਾਈ ਵਿੱਚ ਅਤੇ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਮੱਲਾਂ ਮਾਰਦੇ ਹਨ। ਉਹਨਾਂ ਕਿਹਾ ਕਿ ਮੈਨੇਜਮੈਂਟ ਦੀ ਡਿਗਰੀ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਫਾਇਨਾਂਸ, ਡਿਜੀਟਲ ਮਾਰਕੀਟਿੰਗ, ਖੋਜ ਅਤੇ ਬੈਕਿੰਗ ਆਦਿ ਦੇ ਖੇਤਰ ਵਿੱਚ ਬਹੁਤ ਜਰੂਰਤ ਰਹਿੰਦੀ ਹੈ। ਮੈਨੇਜਮੈਂਟ ਵਿਭਾਗ ਦੇ ਮੁਖੀ ਅਸਿਸਟੈਂਟ ਪ੍ਰੋਫੈਸਰ ਗੁਰਲਾਲ ਸਿੰਘ ਨੇ ਦੱਸਿਆ ਕਿ ਸਾਰੇ ਵਿਦਿਆਰਥੀ 83% ਤੋਂ ਜਿਆਦਾ ਨੰਬਰ ਲੈ ਕੇ ਪਾਸ ਹੋਏ ਹਨ ਜਿਸ ਵਿੱਚ ਹਰਮਨਦੀਪ ਕੌਰ ਨੇ 90 ਫੀਸਦੀ ਨੰਬਰ (ਪਹਿਲੇ ਦਰਜੇ) ਲੈ ਕੇ ਕਾਲਜ ਦਾ ਨਾਮ ਰੋਸ਼ਨ ਕੀਤਾ। ਇਸ ਤੋਂ ਇਲਾਵਾ ਪ੍ਰੀਆ ਮਲਹੋਤਰਾ, ਆਰਤੀ ਅਤੇ ਹਿਮਾਸੰੂ ਕੁਮਾਰ ਨੇ 89 ਫੀਸਦੀ ਅੰਕ ਪ੍ਰਾਪਤ ਕੀਤੇ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ, ਸਕੱਤਰ ਸ. ਜਗਵਿੰਦਰ ਸਿੰਘ ਪੰਮੀ ਅਤੇ ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਨੇ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਸੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਅਤੇ ਅਧਿਆਪਕਾਂ ਨੂੰ ਵਧੀਆ ਨਤੀਜਿਆਂ ਲਈ ਮੁਬਾਰਕਬਾਦ ਦਿੱਤੀ। ਇਸ ਮੌਕੇ ਡਾ. ਮਮਤਾ ਅਰੋੜਾ, ਅਸਿਸਟੈਂਟ ਪ੍ਰੋਫੈਸਰ ਪ੍ਰੀਤਕਮਲ, ਅਸਿਸਟੈਂਟ ਪ੍ਰੋਫੈਸਰ ਗੁਰਿੰਦਰ ਸਿੰਘ, ਅਸਿਸਟੈਂਟ ਪ੍ਰੋਫੈਸਰ ਹਰਪ੍ਰੀਤ ਕੌਰ ਹਾਜ਼ਰ ਸੀ।