News & Events

Go Back

ਬੇਲਾ ਕਾਲਜ ਦਾ ਬੀ.ਬੀ.ਏ. ਅਤੇ ਬੀ.ਵਾਕ ਦਾ ਨਤੀਜਾ ਰਿਹਾ ਸ਼ਾਨਦਾਰ

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਰੋਪੜ ਦੇ ਬੀ.ਵਾਕ (ਰਿਟੇਲ ਮੈਨੇਜਮੈਂਟ ਐਂਡ ਇਨਫਾਰਮੇਸ਼ਨ ਟੈਕਨਾਲੋਜੀ) ਦੇ ਛੇਵੇਂ ਅਤੇ ਬੀ.ਬੀ.ਏ. ਦੇ ਤੀਜੇ ਸਮੈਸਟਰ ਦੇ ਯੂਨੀਵਰਸਿਟੀ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ। ਇਸ ਸਬੰਧੀ ਜਾਣਕਾਰੀ ਦਿੰਦਿਆ ਵਿਭਾਗ ਮੁਖੀ ਸਹਾਇਕ ਪ੍ਰੋਫੈਸਰ ਗੁਰਲਾਲ ਸਿੰਘ ਨੇ ਦੱਸਿਆ ਕਿ ਬੀ.ਵਾਕ ਦੇ ਛੇਵੇਂ ਸਮੈਸ਼ਟਰ ਦੀ ਵਿਿਦਆਰਥਣ ਨਰਗਿਸ ਨੇ 93% ਅੰਕ ਹਾਸਿਲ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਅਤੇ ਇਸ ਦੇ ਨਾਲ ਹੀ ਵਿਿਦਆਰਥੀ ਕਰਨਵੀਰ ਸਿੰਘ ਅਤੇ ਸਿਮਰਨਜੀਤ ਸਿੰਘ ਨੇ 89% ਅੰਕ ਹਾਸਿਲ ਕਰਕੇ ਸਾਂਝੇ ਤੌਰ ਤੇ ਦੁਜਾ ਸਥਾਨ ਹਾਸਿਲ ਕੀਤਾ। ਇਸ ਤੋਂ ਬਿਨਾਂ ਬੀ.ਬੀ.ਏ. ਦੇ ਤੀਜੇ ਸਮੈਸਟਰ ਦੇ ਵਿਿਦਆਰਥੀਆਂ ਦੇ ਨਤੀਜੇ ਸ਼ਾਨਦਾਰ ਰਹੇ। ਇਸ ਕਲਾਸ ਦੇ ਜਤਿਨ ਗੁਪਤਾ ਨੇ 90% ਅੰਕ ਹਾਸਿਲ ਕਰਕੇ ਕਾਲਜ ਦਾ ਮਾਣ ਵਧਾਇਆ ਅਤੇ ਪਹਿਲਾ ਸਥਾਨ ਹਾਸਿਲ ਕੀਤਾ। ਇਸ ਦੇ ਨਾਲ ਹੀ ਦਿਿਵਆ ਸਭਰਵਾਲ ਨੇ 89% ਅੰਕ ਅਤੇ ਆਰਿਅਨ ਜੋਸ਼ੀ ਅਤੇ ਪਰਦਮਨਪ੍ਰੀਤ ਸਿੰਘ ਨੇ 87% ਅੰਕ ਹਾਸਿਲ ਕਰਕੇ ਕ੍ਰਮਵਾਰ ਦੁਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਬੋਲਦਿਆਂ ਕਾਲਜ ਪ੍ਰਿੰਸੀਪਲ ਡਾ.ਸਤਵੰਤ ਕੌਰ ਸ਼ਾਹੀ ਨੇ ਕਿਹਾ ਕਿ ਬੇਲਾ ਕਾਲਜ ਦੀਆਂ ਅਕਾਦਮਿਕ ਖੇਤਰ ਵਿੱਚ ਪ੍ਰਾਪਤੀਆਂ ਸਦਾ ਹੀ ਜ਼ਿਕਰਯੋਗ ਰਹੀਆਂ ਹਨ। ਉਹਨਾਂ ਕਿਹਾ ਕਿ ਸੰਸਥਾ ਦਾ ਮਿਹਨਤੀ ਸਟਾਫ਼ ਅਤੇ ਸ਼ਾਂਤ ਮਾਹੌਲ ਵਿਿਦਆਰਥੀਆਂ ਨੂੰ ਹਰ ਖੇਤਰ ਵਿੱਚ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ। ਉਹਨਾਂ ਸਟਾਫ਼ ਅਤੇ ਵਿਿਦਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਡਾ. ਬਲਜੀਤ ਸਿੰਘ, ਡਾ. ਮਮਤਾ ਅਰੋੜਾ, ਅਸਿਸਟੈਂਟ ਪ੍ਰੋਫੈਸਰ ਪ੍ਰੀਤਕਮਲ, ਅਸਿਸਟੈਂਟ ਪ੍ਰੋਫੈਸਰ ਗੁਰਿੰਦਰ ਸਿੰਘ, ਅਸਿਸਟੈਂਟ ਪ੍ਰੋਫੈਸਰ ਹਰਪ੍ਰੀਤ ਕੌਰ ਹਾਜ਼ਰ ਸੀ।