Go Back

66ਵੀਂ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਬੇਲਾ ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਤੀਜੇ ਸਾਲ ਦੀ ਵਿਿਦਆਰਥਣ ਅਰਸ਼ਦੀਪ ਕੌਰ ਨੇ 66ਵੀਂ ਨੈਸ਼ਨਲ ਚੈਂਪੀਅਨਸ਼ਿਪ, ਜੋ ਕਿ ਭੋਪਾਲ ਵਿਖੇ ਹੋਈ ਵਿੱਚ ਲਾਜਵਾਬ ਪ੍ਰਦਰਸ਼ਨ ਕੀਤਾ।ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਕਾਲਜ ਵਿਿਦਆਰਥਣ ਅਰਸ਼ਦੀਪ ਕੌਰ ਨੇ 25 ਮੀਟਰ ਸਪੋਰਟਸ ਪਿਸਟਲ ਵਿੱਚ ਟੀਮ ਪੱਧਰ ਤੇ ਪ੍ਰਦਰਸ਼ਨ ਕਰਦਿਆਂ ਜੂਨੀਅਰ ਸਿਵੀਲੀਅਨ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਹਾਸਿਲ ਕੀਤਾ।ਇਸਦੇ ਨਾਲ ਹੀ ਇਸੇ ਵਰਗ ਵਿੱਚ ਸਪੋਰਟਸ ਪਿਸਟਲ ਜੂਨੀਅਰ ਵਿਮੈਨ ਅਤੇ ਸਪੋਰਟਸ ਪਿਸਟਲ ਸਿਵੀਲੀਅਨ ਵਿਮੈਨ ਵਿੱਚ ਚਾਂਦੀ ਦੇ ਤਗਮੇ ਕਾਲਜ ਦੀ ਝੋਲੀ ਪਾਏ।ਇਸ ਤੋਂ ਬਿਨਾਂ ਵਿਅਕਤੀਗਤ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਿਦਆਰਥਣ ਅਰਸ਼ਦੀਪ ਕੌਰ ਨੇ 10 ਮੀਟਰ ਵਿਮੈਨ ਸਿਵੀਲੀਅਨ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਅਤੇ 10 ਮੀਟਰ ਜੂਨੀਅਰ ਸਿਵੀਲੀਅਨ ਚੈਂਪੀਅਨਸ਼ਿਪ ਵਿੱਚ ਤਿੰਨ ਚਾਂਦੀ ਦੇ ਤਗਮੇ ਪ੍ਰਾਪਤ ਕਰਕੇ ਬੇਲਾ ਕਾਲਜ ਦਾ ਨਾਮ ਸੁਨਿਹਰੀ ਅੱਖਰਾਂ ਵਿੱਚ ਲਿਖਵਾ ਦਿੱਤਾ।ਕਾਲਜ ਪ੍ਰਿੰਸੀਪਲ ਨੇ ਕਾਲਜ ਵਿਹੜੇ ਪਹੁੰਚਣ ਤੇ ਵਿਿਦਆਰਥਣ ਅਰਸ਼ਦੀਪ ਕੌਰ ਦਾ ਸਵਾਗਤ ਕੀਤਾ ਅਤੇ ਉਸ ਨੂੰ ਹਰੇਕ ਸੰਭਾਵੀ ਮੱਦਦ ਦਾ ਭਰੋਸਾ ਦਿੱਤਾ।ਉਹਨਾਂ ਨੇ ਸਰੀਰਕ ਸਿੱਖਿਆ ਵਿਭਾਗ ਦੇ ਮੁੱਖੀ ਲੈਫ਼ਟੀਨੈਂਟ ਸਹਾਇਕ ਪੋ੍ਰ. ਪ੍ਰਿਤਪਾਲ ਸਿੰਘ ਅਤੇ ਸਹਾਇਕ ਪੋ੍ਰ. ਅਮਰਜੀਤ ਸਿੰਘ ਦੀ ਮਿਹਨਤ ਅਤੇ ਲਗਨ ਦੀ ਪ੍ਰਸ਼ੰਸ਼ਾ ਕੀਤੀ।ਇਸ ਨੈਸ਼ਨਲ ਚੈਂਪੀਅਨਸ਼ਿਪ ਵਿੱਚ 01 ਸੋਨ ਤਗਮਾ ਅਤੇ 06 ਚਾਂਦੀ ਦੇ ਤਗਮੇ ਹਾਸਿਲ ਕਰਨ ਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸ. ਸੰਗਤ ਸਿੰਘ ਲੌਂਗੀਆ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ।ਇਸ ਦੇ ਨਾਲ ਹੀ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਜਗਵਿੰਦਰ ਸਿੰਘ ਪੰਮੀ ਅਤੇ ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਨੇ ਖੁਸ਼ੀ ਅਤੇ ਹੁਲਾਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹਨਾਂ ਪ੍ਰਾਪਤੀਆਂ ਨਾਲ ਬੇਲਾ ਕਾਲਜ ਬਹੁਤ ਹੀ ਸੁਚੱਜੇ ਢੰਗ ਨਾਲ ਇਸ ਸਾਲ ਦੀ ਸਮਾਪਤੀ ਵੱਲ ਵੱਧ ਰਿਹਾ ਹੈ।ਇਸ ਮੌਕੇ ਡਾ. ਮਮਤਾ ਅਰੋੜਾ, ਸਹਾਇਕ ਪੋ੍ਰ. ਸੁਨੀਤਾ ਰਾਣੀ, ਸਹਾਇਕ ਪੋ੍ਰ. ਰਾਕੇਸ਼ ਜੋਸ਼ੀ, ਸਹਾਇਕ ਪੋ੍ਰ. ਗੁਰਲਾਲ ਸਿੰਘ, ਸਹਾਇਕ ਪੋ੍ਰ. ਇਸ਼ੂ ਬਾਲਾ, ਸਹਾਇਕ ਪੋ੍ਰ. ਗਗਨਦੀਪ ਕੌਰ ਅਤੇ ਸਮੂਹ ਸਟਾਫ਼ ਮੌਜੂਦ ਸੀ।