
ਬੇਲਾ ਕਾਲਜ ਦੇ ਬੀ.ਬੀ.ਏ. ਜਮਾਤ ਦਾ ਸ਼ਾਨਦਾਰ ਨਤੀਜਾ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਮੈਨਜਮੈਂਟ ਸਟੱਡੀਜ਼ ਵਿਭਾਗ ਦੇ ਬੀ.ਬੀ.ਏ. ਭਾਗ ਤੀਜਾ ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸੰਬੰਧੀ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਇਸ ਜਮਾਤ ਵਿੱਚੋਂ ਦਸੰਬਰ 2024 ਦੀਆਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀਆਂ ਪ੍ਰੀਖਿਆਵਾਂ ਵਿੱਚ ਹਰਮਨਜੋਤ ਕੌਰ ਨੇ 83.8% ਅੰਕ ਹਾਸਿਲ ਕਰਕੇ ਕਾਲਜ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ। ਇਸ ਦੇ ਨਾਲ ਹੀ ਵਿਿਦਆਰਥੀ ਗੁਰਸਿਮਰਨ ਸਿੰਘ ਨੇ 82.6% ਅਤੇ ਸਿਮਰਪ੍ਰੀਤ ਕੌਰ ਨੇ 82.2 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਪ੍ਰਿੰਸੀਪਲ ਡਾ. ਸ਼ਾਹੀ ਨੇ ਕਿਹਾ ਕਿ ਸਾਰੇ ਹੀ ਵਿਿਦਆਰਥੀ 80% ਅੰਕ ਲੈ ਕੇ ਪਾਸ ਹੋਏ ਅਤੇ ਨਤੀਜਾ ਸੌ ਪ੍ਰਤੀਸ਼ਤ ਰਿਹਾ। ਉਹਨਾਂ ਸਾਰੇ ਹੀ ਵਿਿਦਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਹਨਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਉਹਨਾਂ ਨੇ ਮੌਜੂਦਾ ਸਮੇਂ ਕਾਲਜ ਦੇ ਆਟੋਨੋਮਸ ਸਟੇਟਸ ਅਧੀਨ ਹੋ ਰਹੇ ਦਾਖਲਿਆਂ ਸੰਬੰਧੀ ਵੀ ਬਿਜ਼ਨਸ ਸਟੱਡੀਜ਼ ਵਿਭਾਗ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਵਿਭਾਗ ਮੁਖੀ ਪੋ੍ਰ. ਗੁਰਲਾਲ ਸਿੰਘ ਨੇ ਕਿਹਾ ਕਿ ਬਿਜ਼ਨਸ ਸਟੱਡੀਜ਼ ਵਿਭਾਗ ਨਵੇਂ ਸੈਸ਼ਨ ਤੋਂ ਵਿਿਦਆਰਥੀਆਂ ਲਈ ਹੋਰ ਬਿਹਤਰ ਸਹੂਲਤਾਂ ਲੈ ਕੇ ਹਾਜ਼ਰ ਹੋ ਰਿਹਾ ਹੈ। ਇਸ ਮੌਕੇ ਡਾ. ਮਮਤਾ ਅਰੋੜਾ. ਪੋ੍ਰ. ਰਾਕੇਸ਼ ਜੋਸ਼ੀ. ਪੋ੍ਰ. ਗਗਨਦੀਪ ਕੌਰ, ਪੋ੍ਰ. ਗੁਰਿੰਦਰ ਸਿੰਘ ਅਤੇ ਪੋ੍ਰ. ਹਰਪ੍ਰੀਤ ਕੌਰ ਮੌਜੂਦ ਸਨ।