
ਬੇਲਾ ਕਾਲਜ ਨੇ ਮਨਾਇਆ ਵਿਸ਼ਵ ਮਹਾਂਸਾਗਰ ਦਿਵਸ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਐਨ.ਸੀ.ਸੀ. ਨੇਵਲ ਵਿੰਗ ਯੂਨਿਟ ਵੱਲੋਂ ਵਿਸ਼ਵ ਮਹਾਂਸਾਗਰ ਦਿਵਸ ਮਨਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਕਿਹਾ ਕਿ ਇਹ ਦਿਵਸ ਸਮੁੱਚੀ ਮਾਨਵਤਾ ਲਈ ਬਹੁਤ ਹੀ ਮਹੱਤਵਪੂਰਨ ਹੈ ਕਿਉਂਕਿ ਇਹ ਸਾਨੂੰ ਮਨੁੱਖੀ ਜੀਵਨ ਦੇ ਮੁੱਖ ਸੋ੍ਰਤ ਜਲ ਅਤੇ ਮਹਾਂਸਾਗਰਾਂ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਾ ਹੈ। ਇਹ ਦਿਵਸ ਸੀ.ਟੀ.ਓ. ਪੋ੍ਰ. ਅਮਰਜੀਤ ਸਿੰਘ ਦੀ ਅਗਵਾਈ ਅਧੀਨ ਮਨਾਇਆ ਗਿਆ। ਇਸ ਵਿੱਚ ਐਨ.ਸੀ.ਸੀ. ਨੇਵਲ ਵਿੰਗ ਕੈਡਿਟਾਂ ਨੇ ਹਿੱਸਾ ਲਿਆ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਉਹਨਾਂ ਨੇ ਜਲ ਪ੍ਰਜਾਤੀਆਂ ਦੀ ਹੋਂਦ ਨੂੰ ਬਚਾਉਣ ਲਈ ਪਲਾਸਟਿਕ ਪ੍ਰਦੂਸ਼ਣ ਨੂੰ ਘੱਟ ਕਰਨ, ਪਾਣੀ ਦੀ ਸੁਚੱਜੀ ਵਰਤੋਂ ਕਰਨ ਅਤੇ ਪਾਣੀ ਨੂੰ ਗੰਧਲਾ ਕਰਨ ਤੋਂ ਬਚਾਉਣ ਦਾ ਅਹਿਦ ਲਿਆ। ਪੋ੍ਰ. ਅਮਰਜੀਤ ਸਿੰਘ ਨੇ ਕੈਡਿਟਾਂ ਨੂੰ ਮਹਾਂਸਾਗਰਾਂ ਦੀ ਦੇਸ਼ ਸੁਰੱਖਿਆ ਵਿੱਚ ਭੂਮਿਕਾ ਅਤੇ ਰੁਜ਼ਗਾਰ ਦੇ ਸੋਮਿਆਂ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਉਹਨਾਂ ਕਿਹਾ ਕਿ ਜਲ ਸੋ੍ਰਤਾਂ ਤੋਂ ਬਿਨ੍ਹਾਂ ਇਹ ਦਿਵਸ ਹਰੇਕ ਨਾਗਰਿਕ ਨੂੰ ਪਾਣੀ ਅਤੇ ਇਸ ਦੀਆਂ ਅਨੇਕਾਂ ਪ੍ਰਜਾਤੀਆਂ ਪ੍ਰਤੀ ਸੰਜੀਦਾ ਹੋ ਕੇ ਗੰਭੀਰਤਾ ਨਾਲ ਇਸ ਦਰਪੇਸ਼ ਮੁਸ਼ਕਿਲਾਂ ਬਾਰੇ ਚਰਚਾ ਕਰਨ ਦਾ ਵੱਡਮੁੱਲਾ ਮੌਕਾ ਹੈ। ਉਹਨਾਂ ਇਹ ਵੀ ਕਿਹਾ ਕਿ ਵਿੱਦਿਅਕ ਸੰਸਥਾਵਾਂ ਇਸ ਬਾਰੇ ਨੌਜਵਾਨ ਪੀੜ੍ਹੀ ਨੂੰ ਸੁਚੇਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।