
ਬੇਲਾ ਕਾਲਜ ਨੇ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ ਦੇ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਿਦਆਰਥੀਆਂ ਨੂੰ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਅਤੇ ਵਿਭਾਗਾਂ ਦੇ ਮੁੱਖੀ ਸਾਹਿਬਾਨਾਂ ਵੱਲੋਂ ਉਚੇਚਾਂ ਸਨਮਾਨ ਦਿੱਤਾ ਗਿਆ। ਇਸ ਤੋਂ ਉਪਰੰਤ ਪ੍ਰਿੰਸੀਪਲ ਮੈਡਮ ਨੇ ਸੰਦੇਸ ਦਿੰਦੇ ਹੋਏ ਦੱਸਿਆ ਕਿ ਹਰ ਸਾਲ ਇਹ ਦਿਵਸ 11 ਅਕਤੂਬਰ ਨੂੰ ਮਨਾਇਆ ਜਾਂਦਾ ਹੈ, ਜਿਸ ਨੂੰ ਮਨਾਉਣ ਦਾ ਉਦੇਸ਼ ਲੜਕੀਆਂ ਨੂੰ ਆਪਣੇ ਅਧਿਕਾਰਾਂ, ਸੁਰੱਖਿਆ ਅਤੇ ਸਮਾਨਤਾ ਲਈ ਜਾਗਰੂਕ ਕਰਨਾ ਹੈ ਤਾਂ ਜੋ ਆਉਣ ਵਾਲੀਆਂ ਸਾਰੀਆਂ ਚੁਣੌਤੀਆਂ ਅਤੇ ਮੁਸ਼ਕਲਾਂ ਦਾ ਸਾਹਮਣਾ ਕਰ ਸਕਣ। ਇਸ ਦੇ ਨਾਲ ਹੀ ਵਿਿਦਆਰਥਣਾਂ ਨੂੰ ਆਉਣ ਵਾਲੀਆਂ ਚੋਣਾਂ ਲਈ ਆਪਣੀ ਵੋਟ ਬਣਾਉਣਾ, ਵੋਟ ਪਾਉਣਾ ਤੇ ਉਹਨਾਂ ਅਧਿਕਾਰਾਂ ਦਾ ਸਹੀ ਇਸਤੇਮਾਲ ਕਰਨਾ ਅਤੇ ਆਪਣੇ ਪਰਿਵਾਰ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵੀ ਪ੍ਰੇਰਿਤ ਕੀਤਾ। ਜੇਤੂ ਵਿਿਦਆਰਥੀਆਂ ਵਿੱਚੋਂ ਪਹਿਲਾ ਸਥਾਨ ਸਿਮਰਨਪ੍ਰੀਤ ਕੌਰ ਅਤੇ ਪ੍ਰਭਜੋਤ ਕੌਰ(ਬਾਇਓਟੈੱਕ ਅਤੇ ਫੂਡ ਪ੍ਰੋਸੈਸਿੰਗ ਵਿਭਾਗ), ਸਿਮਰਨਜੀਤ ਕੌਰ ਅਤੇ ਮਨਦੀਪ ਕੌਰ (ਫਿਿਜ਼ਕਲ ਸਾਇੰਸਜ਼ ਵਿਭਾਗ), ਗੁਰਲੀਨ ਕੌਰ (ਹਿਉਮੈਨਟੀਜ਼ ਵਿਭਾਗ) ਸ਼ਾਕਸ਼ੀ ਅਤੇ ਰਮਨਪ੍ਰੀਤ ਕੌਰ (ਮੈਨੇਜਮੈਂਟ ਵਿਭਾਗ), ਰੁਪਿੰਦਰ ਕੌਰ (ਮੈਥੇਮੈਟਿਕਸ ਵਿਭਾਗ), ਗੌਰਵ ਅਤੇ ਮੋਨੂਦੀਪ (ਕਾਮਰਸ ਵਿਭਾਗ) ਨਵਨੀਤ ਕੌਰ ਅਤੇ ਨਵਕਿਰਨ ਕੌਰ(ਕੰਪਿਊਟਰ ਸਾਇੰਸ ਵਿਭਾਗ) ਰਹੇ। ਇਸ ਮੌਕੇ ਤੇ ਡਾ. ਬਲਜੀਤ ਸਿੰਘ, ਡਾ. ਮਮਤਾ ਅਰੋੜਾ ਅਤੇ ਕਾਲਜ ਸਟਾਫ਼ ਹਾਜਰ ਸੀ।