
ਬੇਲਾ ਕਾਲਜ ਵਿਖੇ ਮਨਾਇਆ ਰਾਸ਼ਟਰੀ ਏਕਤਾ ਦਿਵਸ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। ਇਸ ਦੀ ਜਾਣਕਾਰੀ ਦਿੰਦਿਆ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਜੀ ਨੇ ਦੱਸਿਆ ਕਿ ਇਹ ਦਿਵਸ ਭਾਰਤ ਦੇ ਪਹਿਲੇ ਉਪ ਪ੍ਰਧਾਨ ਮੰਤਰੀ ਸ਼੍ਰੀ ਵੱਲਵ ਭਾਈ ਪਟੇਲ ਦੇ ਜਨਮ ਦਿਨ ਤੇ ਮਨਾਇਆ ਜਾਂਦਾ ਹੈ। ਉਹਨਾਂ ਦੱਸਿਆ ਕਿ ਸਰਦਾਰ ਪਟੇਲ ਭਾਰਤ ਦੇ ‘ਲੋਹ ਪੁਰਸ਼’ ਵਜੋਂ ਜਾਣੇ ਜਾਂਦੇ ਹਨ। ਉਹ ਇੱਕ ਵਕੀਲ ਅਤੇ ਰਾਜਨੇਤਾ ਸਨ, ਜੋ ਦੇਸ਼ ਦੀ ਤਰੱਕੀ ਲਈ ਲੋਕਾਂ ਨੂੰ ਇਕੱਠੇ ਕਰਨ ਵਿੱਚ ਸਫਲ ਰਹੇ। ਉਹਨਾਂ 1943 ਤੋਂ 1950 ਤੱਕ ਭਾਰਤ ਦੇ ਉਪ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਵਜੋਂ ਸੇਵਾ ਨਿਭਾਈ। ਇਸ ਦਿਵਸ ਦਾ ਮੁੱਖ ਮੰਤਵ ਰਾਸ਼ਟਰ ਦੀ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਫੈਲਾਉਣਾ ਹੈ। ਇਸ ਮੌਕੇ ਐੱਨ.ਐੱਸ.ਐੱਸ. ਦੀਆਂ ਦੋਨਾਂ ਯੂਨਿਟਾਂ ਦੇ ਵਿਦਿਆਰਥੀਆਂ ਵੱਲੋਂ ਸਹੁੰ ਚੁੱਕੀ ਗਈ। ਇਸ ਮੌਕੇ ਡਾ. ਮਮਤਾ ਅਰੋੜਾ, ਐੱਨ.ਐੱਸ.ਐੱਸ. ਯੂਨਿਟਾਂ ਦੇ ਇੰਚਾਰਜ ਸਹਾਇਕ ਪ੍ਰੋਫੈਸਰ ਸੁਨੀਤਾ ਰਾਣੀ ਅਤੇ ਸਹਾਇਕ ਪ੍ਰੋਫੈਸਰ ਅਮਰਜੀਤ ਸਿੰਘ ਹਾਜਰ ਸਨ।