
ਬੇਲਾ ਕਾਲਜ ਵਿਖੇ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ਼ ਮਨਾਇਆ ਗਿਆ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ਼ ਮਨਾਇਆ ਗਿਆ। ਇਸਦੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ.ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਪੰਜਾਬੀ ਵਿਭਾਗ ਦੇ ਵਿਸ਼ੇਸ਼ ਉਪਰਾਲੇ ਸਦਕਾ ਕਾਲਜ ਦੇ ਸਮੂਹ ਸਟਾਫ ਅਤੇ ਵਿਦਆਰਥੀਆਂ ਨੇ ਸੰਗਤਰੂਪ ਵਿੱਚ ਸ਼੍ਰੀ ਸੁਖਮਨੀ ਸਾਹਿਬ ਦੇ ਜਾਪ ਨਾਲ਼ ਸ਼ਬਦ ਗਾਇਨ ਕੀਤੇ ਗਏ ਅਤੇ ਇਸ ਤੋਂ ਉਪਰੰਤ ਭੋਗ ਪਾਏ ਗਏ। ਡਾ ਸ਼ਾਹੀ ਨੇ ਬੋਲਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਅਤੇ ਸਿੱਖਿਆਵਾਂ ਪੂਰੇ ਸਿੱਖ ਜਗਤ ਲਈ ਹਮੇਸ਼ਾ ਹੀ ਮਾਰਗ ਦਰਸ਼ਕ ਹਨ। ਉਹਨਾਂ ਵਿਿਦਆਰਥੀਆਂ ਨੂੰ ਗੁਰੂ ਸਾਹਿਬ ਦੇ ਦਿਖਾਏ ਮਾਰਗ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ। ਪੰਜਾਬੀ ਵਿਬਾਗ ਦੇ ਸਹਾਇਕ ਪ੍ਰੋ. ਹਰਪ੍ਰੀਤ ਸਿੰਘ ਵੱਲੋਂ ਸਿੱਖ ਇਤਿਹਾਸ ਅਤੇ ਗੁਰੂ ਸਾਹਿਬ ਦੇ ਜੀਵਨ ਤੇ ਵਿਚਾਰ ਚਰਚਾਵਾਂ ਵੀ ਕੀਤੀਆਂ ਗਈਆਂ। ਇਸ ਵਡਭਾਗੇ ਮੌਕੇ ਤੇ ਕਾਲਜ ਪ੍ਰਬੰਧਕ ਕਮੇਟੀ ਨੇ ਸੁਨੇਹਾ ਦਿੰਦਿਆਂ ਕਿਹਾ ਕਿ ਸ਼ਹੀਦਾਂ ਦੇ ਨਾਮ ਤੇ ਵਰੋਸਾਈ ਇਸ ਸੰਸਥਾ ਵਿੱਚ ਗੁਰੂ ਸਾਹਿਬਾਂ ਦੇ ਦਿੱਤੇ ਉਪਦੇਸ਼ਾਂ ਨੂੰ ਵਿਦਆਰਥੀਆਂ ਤੱਕ ਪਹੁੰਚਾਉਣ ਲਈ ਸਦਾ ਹੀ ਉੱਤਮ ਉਪਰਾਲੇ ਕੀਤੇ ਜਾਂਦੇ ਰਹਿਣਗੇ। ਇਸ ਮੌਕੇ ਸਾਰੇ ਕਾਲਜ ਵਿੱਚ ਲੱਡੂ ਅਤੇ ਸਮੋਸਿਆਂ ਦਾ ਲੰਗ ਵਰਤਾ ਕੇ ਸਮਾਪਤੀ ਕੀਤੀ ਗਈ। ਇਸ ਸਮਾਗਮ ਵਿੱਚ ਸਮੂਹ ਸਟਾਫ ਤੇ ਵਿਿਦਆਰਥੀ ਹਾਜ਼ਰ ਸਨ।