
ਬੇਲਾ ਕਾਲਜ ਵਿਖੇ ਸਵੀਪ ਤਹਿਤ ਵਿਸ਼ੇਸ਼ ਪ੍ਰੋਗਰਾਮ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਸਿਸਟੇਮੈਟਿਕ ਵੋਟਰ ਐਜ਼ੂਕੇਸ਼ਨ ਅਤੇ ਇਲੈਕਟੋਰਲ ਪਾਰਟੀਸ਼ੀਪੇਸ਼ਨ ਭਾਵ ਕਿ ਸਵੀਪ ਮੁਹਿੰਮ ਤਹਿਤ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਹ ਪ੍ਰੋਗਰਾਮ ਜ਼ਿਲ੍ਹਾ ਨੋਡਲ ਅਫ਼ਸਰ ਸ. ਰਾਬਿੰਦਰ ਸਿੰਘ ਰੱਬੀ ਅਤੇ ਕਾਲਜ ਦੇ ਐਨ.ਐਸ.ਐਸ ਦੇ ਨੋਡਲ ਅਫ਼ਸਰ ਸਹਾਇਕ ਪੋ੍ਰਫੈਸਰ ਸੁਨੀਤਾ ਰਾਣੀ ਸਹਾਇਕ ਪ੍ਰੋ. ਅਮਰਜੀਤ ਸਿੰਘ ਦੀ ਸੁਯੋਗ ਅਗਵਾਈ ਅਧੀਨ ਨੇਪੜੇ ਚੜਿਆ।ਇਸ ਮੌਕੇ ਸ. ਅਮਰੀਕ ਸਿੰਘ ਸਿੱਧੂ, ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਸ ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਵਿਸ਼ੇਸ਼ ਮਹਿਮਾਨ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਵੋਟ ਦੀ ਤਾਕਤ ਪਛਾਨਣ ਦਾ ਸੁਨੇਹਾ ਦਿੱਤਾ।ਇਸ ਦੌਰਾਨ ਵਿਦਿਆਰਥੀਆਂ ਦੇ ਸਨਮੁੱਖ ਹੁੰਦਿਆਂ ਸ. ਅਮਰੀਕ ਸਿੰਘ ਸਿੱਧੂ ਨੇ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਵੋਟ ਦੀ ਮੱਹਤਤਾ ਅਤੇ ਚੰਗੀਆਂ ਸਰਕਾਰਾਂ ਦੇ ਚੰਗੇ ਰਾਸ਼ਟਰ ਨਿਰਮਾਣ ਵਿਸ਼ੇ ਤੇ ਚਰਚਾ ਕੀਤੀ।ਇਸ ਮੌਕੇ ਕਾਲਜ ਕੈਂਪਸ ਵਿੱਚ ਭਾਸ਼ਣ ਕਲਾ, ਰੰਗੋਲੀ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਗਗਨਦੀਪ ਕੌਰ ਅਤੇ ਜਸਪ੍ਰੀਤ ਕੌਰ, ਅਮਨ ਅਤੇ ਹਰਜੀਤ ਕੌਰ, ਗਗਨਦੀਪ ਕੌਰ ਅਤੇ ਦੀਕਸ਼ਤ ਅਟਵਾਲ ਦੀ ਟੀਮ ਨੇ ਰੰਗੋਲੀ ਵਿੱਚ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਪੋਸਟਰ ਬਣਾਉਣ ਦੇ ਮੁਕਾਬਲਿਆਂ ਵਿੱਚ ਜਸਪ੍ਰੀਤ ਕੌਰ, ਸਿਮਰਨਜੀਤ ਕੌਰ ਅਤੇ ਜੋਤੀ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ। ਭਾਸ਼ਣ ਕਲਾ ਵਿੱਚ ਜਸਪ੍ਰੀਤ ਕੌਰ, ਸਿਮਰਨ ਅਤੇ ਕਮਲਜੀਤ ਕੌਰ ਅਤੇ ਸਿਮਰਨ ਸਰੋਹਾ ਨੇ ਕ੍ਰਮਵਾਰ ਪਹਿਲਾ,ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀੌਤਾ।ਪੋ੍ਰਗਰਾਮ ਦੌਰਾਨ ਪੁੱਛੇ ਪ੍ਰਸ਼ਨਾਂ ਦੇ ਸਹੀ ਜਵਾਬ ਦੇਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ ਗਿਆ।ਰਾਬਿੰਦਰ ਸਿੰਘ ਰੱਬੀ ਵੱਲੋ ਅੰਤ ਵਿੱਚ ਧੰਨਵਾਦ ਦਾ ਮਤਾ ਪੇਸ਼ ਕੀਤਾ ਅਤੇ ਬੇਲਾ ਕਾਲਜ ਦੇ ਵਿਿਦਆਰਥੀਆਂ ਨੂੰ ਹੱਲਾਸ਼ੇਰੀ ਦਿੱਤੀ। ਇਸ ਪੋ੍ਰਗਰਾਮ ਦੇ ਮੰਚ ਸੰਚਾਲਨ ਦੀ ਭੂਮਿਕਾ ਡਾ. ਸੁਰਜੀਤ ਕੌਰ ਵੱਲੋਂ ਨਿਭਾਈ ਗਈ।