
ਬੇਲਾ ਕਾਲਜ ਵਿੱਚ ਨਸ਼ਾ ਮੁਕਤੀ ਤੇ ਏਡਜ਼ ਜਾਗਰੂਕਤਾ ਦੀ ਸੰਬੰਧੀ ਨੁੱਕੜ ਨਾਟਕ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿੱਚ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਨਸ਼ਾ ਮੁਕਤੀ ਅਤੇ ਏਡਜ਼ ਜਾਗਰੂਕਤਾ ਮੁਹਿੰਮ ਆਯੋਜਿਤ ਕੀਤੀ ਗਈ। ਇਹ ਪੋ੍ਰਗਰਾਮ ਐਨ.ਐਸ.ਐਸ. ਵਿੰਗ ਇੰਚਾਰਜ ਪੋ੍ਰ. ਸੁਨੀਤਾ ਰਾਣੀ ਅਤੇ ਪੋ੍ਰ. ਅਮਰਜੀਤ ਸਿੰਘ ਦੀ ਅਗਵਾਈ ਹੇਠ ਹੋਇਆ। ਇਸ ਦੌਰਾਨ ਮਹਿਤਾਬ ਆਰਟ ਮੁਹਾਲੀ ਵੱਲੋਂ ਪੇਸ਼ ਨੁੱਕੜ ਨਾਟਕ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਤਰਨਾਕ ਨਤੀਜਿਆਂ ਅਤੇ ਏਡਜ਼ ਤੋਂ ਬਚਾਅ ਦੇ ਉਪਾਅ ਬਾਰੇ ਸੰਦੇਸ਼ ਦਿੱਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੋਰ ਸ਼ਾਹੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦੇ ਕਿਹਾ ਕਿ ਨਸ਼ਾ ਨਾ ਸਿਰਫ ਸਿਹਤ ਲਈ ਸਗੋਂ ਸਮਾਜ ਦੀ ਨੀਂਹ ਲਈ ਵੀ ਘਾਤਕ ਹੈ। ਉਨ੍ਹਾਂ ਨੇ ਸਮੁੱਚੇ ਵਿਦਿਆਰਥੀ ਵਰਗ ਨੂੰ ਸਿਹਤਮੰਦ ਜੀਵਨ ਜਿਊਣ ਤੇ ਨਸ਼ਿਆਂ ਅਤੇ ਏਡਜ਼ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਦੂਰ ਰਹਿਣ ਲਈ ਪੇ੍ਰਰਿਆ। ਆਈ.ਸੀ.ਟੀ.ਸੀ. ਕੌਂਸਲਰ ਸ. ਨਿਰੰਜਨ ਸਿੰਘ ਨੇ ਏਡਜ਼ ਤੋਂ ਬਚਾਅ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਲੱਗਭਗ 200 ਵਿਦਿਆਰਥੀਆਂ ਨੇ ਭਾਗ ਲੈ ਕੇ ਵਚਨ ਲਿਆ ਕਿ ਉਹ ਆਪਣੇ ਜੀਵਨ ਵਿੱਚ ਨਸ਼ਿਆਂ ਤੋਂ ਦੂਰ ਰਹਿਣਗੇ ਅਤੇ ਹੋਰਨਾਂ ਨੂੰ ਵੀ ਜਾਗਰੂਕ ਕਰਨਗੇ। ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਸਾਹਿਬਾਨ ਡਾ. ਹਰਪ੍ਰੀਤ ਸਿੰਘ, ਡਾ. ਕੁਲਦੀਪ ਕੌਰ, ਡਾ. ਹਰਪ੍ਰੀਤ ਕੌਰ, ਲੈਫਟੀਨੈਂਟ ਸਹਾਇਕ ਪੋ੍ਰ. ਪ੍ਰਿਤਪਾਲ ਸਿੰਘ, ਡਾ. ਸੁਰਜੀਤ ਕੌਰ, ਪੋ੍ਰ. ਰੁਪਿੰਦਰ ਕੌਰ, ਪੋ੍ਰ. ਸਪਿੰਦਰ ਕੌਰ ਅਤੇ ਪੋ੍ਰ. ਅਮਰਜੀਤ ਕੌਰ ਹਾਜ਼ਰ ਸਨ।