
ਬੇਲਾ ਕਾਲਜ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਇਹ ਪਾਠ ਵਿਸ਼ੇਸ਼ ਰੂਪ ਵਿੱਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਲਈ ਅੰਗਰੇਜ਼ੀ ਵਿਭਾਗ ਅਤੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਕਰਵਾਏ ਗਏ। ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਨੇ ਸੰਮਤੀ ਰੂਪ ਵਿੱਚ ਪਾਠ ਸਰਵਣ ਕੀਤਾ ਅਤੇ ਭੋਗ ਉਪਰੰਤ ਸਾਰਿਆਂ ਲਈ ਚਾਹ ਦਾ ਲੰਗਰ ਵਰਤਾਇਆ ਗਿਆ। ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਸਾਰੇ ਹੀ ਸਟਾਫ਼ ਅਤੇ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਸਾਰਿਆਂ ਨੂੰ ਹੀ “ਕਿਰਤ ਕਰੋ ਨਾਮ ਜਪੋ” ਵੰਡ ਛਕੋ ਦੇ ਉਪਦੇਸ਼ ਤੇ ਚੱਲਣ ਦਾ ਸੁਨੇਹਾ ਦਿੱਤਾ। ਉਹਨਾਂ ਕਿਹਾ ਕਿ ਗੁਰੂੁ ਸਾਹਿਬ ਦੀਆਂ ਸਿੱਖਿਆਵਾਂ ਅੱਜ ਦੇ ਸਮੇਂ ਦੇ ਸੰਦਰਭ ਵਿੱਚ ਵੀ ਕਾਰਗਾਰ ਹਨ ਅਤੇ ਗੁਰਬਾਣੀ ਸਦਾ ਹੀ ਸਭ ਦਾ ਮਾਰਗ ਦਰਸ਼ਨ ਕਰਦੀ ਰਹੇਗੀ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਿਦਆਰਥੀ ਮੌਜੂਦ ਸਨ।