Go Back

ਬੇਲਾ ਕਾਲਜ ਵਿਖੇ ਮਨਾਇਆ ਗਿਆ ਵਿਸ਼ਵ ਵਾਤਾਵਰਣ ਸਿਹਤ ਦਿਵਸ

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਵਿਸ਼ਵ ਵਾਤਾਵਰਨ ਸਿਹਤ ਦਿਵਸ ਮਨਾਇਆਂ ਗਿਆ। ਇਸ ਮੌਕੇ ਕਾਲਜ ਦੀ ਖੋਜ ਕਮੇਟੀ ਵੱਲੋਂ ਪੋਸਟਰ ਪੈ੍ਰਜਨਟੇਸ਼ਨ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਵਿਦਿਆਰਥੀਆਂ ਵਿੱਚ ਜਿੱਥੇ ਵਾਤਾਵਰਨ ਪ੍ਰਤੀ ਸੰਜੀਦਗੀ ਪੈਦਾ ਕਰਨ ਦੇ ਉਦੇਸ਼ ਨਾਲ ਕਰਵਾਏ ਗਏ, ਉੱਥੇ ਹੀ ਖੋਜ ਕਮੇਟੀ ਵੱਲੋਂ ਮੌਲਿਕ ਖੋਜ ਆਧਾਰਿਤ ਪੋਸਟਰ ਮੁਕਾਬਲੇ ਕਰਵਾਉਣ ਨੂੰ ਤਰਜੀਹ ਦਿੱਤੀ ਗਈ। ਇਹ ਮੁਕਾਬਲੇ ਖੋਜ ਕਮੇਟੀ ਦੇ ਮੈਂਬਰ ਡਾ. ਹਰਪ੍ਰੀਤ ਕੌਰ ਅਤੇ ਡਾ. ਸੰਦੀਪ ਕੌਰ ਦੀ ਅਗਵਾਈ ਅਧੀਨ ਕਰਵਾਏ ਗਏ। ਇਸ ਮੌਕੇ ਜੇਤੂ ਵਿਦਿਆਰਥੀਆਂ ਲਈ ਪੰਜ ਸੌ, ਤਿੰਨ ਸੌ ਅਤੇ ਦੋ ਸੌ ਰੁਪਏ ਦੇ ਨਗਦ ਇਨਾਮ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਲਈ ਤਕਸੀਮ ਕੀਤੇ ਗਏ। ਇਹਨਾਂ ਮੁਕਾਬਲਿਆਂ ਵਿੱਚ ਬੀ.ਸੀ.ਏ. ਭਾਗ ਦੂਜਾ ਦੀਆਂ ਵਿਦਿਆਰਥਣਾਂ ਅਰਸ਼ਦੀਪ ਕੌਰ ਅਤੇ ਨਵਨੀਤ ਕੌਰ ਨੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਅਤੇ ਬੀ.ਕਾਮ ਭਾਗ ਪਹਿਲਾ ਦੀ ਵਿਦਿਆਰਥਣ ਜੀਵਨਜੋਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਬੋਲਦਿਆਂ ਕਾਲਜ ਦੇ ਪ੍ਰਿਸੀਪਲ ਡਾ ਸਤਵਤ ਕੌਰ ਸ਼ਾਹੀ ਨੇ ਦੱਸਿਆ ਕਿ ਕਾਲਜ ਵਿੱਚ ਵਿਦਿਆਰਥੀਆਂ ਦੀਆਂ ਪ੍ਰਤਿਭਾਵਾਂ ਨਿਖਾਰਨ ਅਤੇ ਉਹਨਾਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਵੱਖੋ-ਵੱਖਰੀਆਂ ਕਮੇਟੀਆਂ ਕਾਰਜਸ਼ੀਲ ਹਨ, ਜੋ ਕਿ ਪੂਰਾ ਸੈਸ਼ਨ ਲਗਾਤਾਰ ਗਤੀਵਿਧੀਆਂ ਕਰਵਾਉਂਦੀਆਂ ਹਨ। ਇਹ ਗਤੀਵਿਧੀਆਂ ਵਿਦਿਆਰਥੀਆਂ ਦੇ ਗਿਆਨ ਹਾਸਲ ਕਰਨ ਦੇ ਸਫਰ ਦਾ ਅਨਿੱਖੜਵਾਂ ਅੰਗ ਹਨ ਅਤੇ ਵਿਦਿਦਆਰਥੀਆਂ ਨੂੰ ਸਹੀ ਸੇਧ ਦੇਣ ਵਿੱਚ ਵੀ ਕਾਰਗਾਰ ਸਿੱਧ ਹੋ ਰਹੀਆਂ ਹਨ। ਇਸ ਮੌਕੇ ਖੋਜ ਕਮੇਟੀ ਦੇ ਮੁੱਖ ਕਨਵੀਨਰ ਡਾ. ਮਮਤਾ ਅਰੋੜਾ ਨੇ ਦੱਸਿਆ ਕਿ ਵਾਤਾਵਰਨ ਦੀ ਸੰਭਾਲ ਅੱਜ ਦਾ ਸਭ ਤੋਂ ਗੰਭੀਰ ਮਸਲਾ ਹੈ ਅਤੇ ਸਹੀ ਖੋਜ ਹੀ ਵਾਤਾਵਰਨ ਸਬੰਧੀ ਸਹੀ ਚੇਤਨਾ ਪੈਦਾ ਕਰ ਸਕਦੀ ਹੈ। ਇਹਨਾਂ ਮੁਕਾਬਲਿਆਂ ਲਈ ਜੱਜਾਂ ਦੀ ਭੂਮਿਕਾ ਡਾ. ਅਣਖ ਸਿੰਘ, ਡਾ. ਸੁਖਦੇਵ ਸਿੰਘ ਅਤੇ ਡਾ. ਦੀਪਿਕਾ ਨੇ ਨਿਭਾਈ।