Go Back

ਬੇਲਾ ਕਾਲਜ ਦੇ ਚਾਰ ਖਿਡਾਰੀਆਂ ਦੀ ਵਿਸ਼ਵ ਯੂਨੀਵਰਸਿਟੀ ਰੋਇੰਗ ਚੈਂਪੀਅਨਸ਼ਿਪ ਲਈ ਚੋਣ



ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਰੋਇੰਗ ਟੀਮ ਦੇ ਖਿਡਾਰੀਆਂ ਦੀ ਚੋਣ ਵਿਸ਼ਵ ਯੂਨੀਵਰਸਿਟੀ ਚੈਂਪੀਅਨਸ਼ਿਪ ਲਈ ਹੋਈ ਹੈ। ਇਸ ਬੇਹੱਦ ਮਾਣਮੱਤੀ ਪ੍ਰਾਪਤੀ ਨਾਲ ਸੰਸਥਾ ਦਾ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਨਾਮ ਵਿਸ਼ਵ ਪੱਧਰ ਤੇ ਰੌਸ਼ਨ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਮਿਤੀ 14 ਅਤੇ 15 ਅਪੈ੍ਰਲ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਇੰਡੀਅਨ ਯੂਨੀਵਰਸਿਟੀ ਰੋਇੰਗ ਟੀਮਾਂ ਵਿੱਚੋਂ ਖਿਡਾਰੀਆਂ ਦੀ ਚੋਣ ਲਈ ਟਾ੍ਰਇਲ ਕਰਵਾਏ ਗਏ। ਇਹਨਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦੇ ਚਾਰ ਖਿਡਾਰੀ ਫਾਈਨਲ ਸੂਚੀ ਵਿੱਚ ਜਗ੍ਹਾ ਬਣਾਉਣ ਵਿੱਚ ਕਾਮਯਾਬ ਹੋਏ ਹਨ। ਉਹਨਾਂ ਦੱਸਿਆ ਕਿ ਖਿਡਾਰਨ ਅਮਨਦੀਪ ਕੌਰ ਸਿੱਧੇ ਤੌਰ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪ੍ਰਤੀਨਿਧਤਾ ਡਬਲਿਯੂ ਯੂ-ਸੀ-2024 ਜੋ ਕਿ ਨੀਦਰਲੈਂਡ ਵਿਖੇ ਹੋ ਰਹੀਆਂ ਹਨ, ਵਿੱਚ ਕਰੇਗੀ। ਜਦ ਕਿ ਖਿਡਾਰਨਾਂ ਜਸ਼ਨਪ੍ਰੀਤ ਕੌਰ, ਜੈਸਮੀਨ ਕੌਰ, ਅਤੇ ਇਕਬਾਲ ਸਿੰਘ ਨੇ ਉਲੀਕ ਸੂਚੀ ਵਿੱਚ ਆਪਣੀ ਜਗ੍ਹਾ ਪਹਿਲੇ ਤਿੰਨ ਖਿਡਾਰੀਆਂ ਵਿੱਚ ਬਣਾਈ ਹੈ। ਇਸ ਮੌਕੇ ਅਤਿਅੰਤ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ ਨੇ ਖਿਡਾਰੀਆਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਅਤੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਬਿਹਤਰੀਨ ਖੇਡ ਦਾ ਮੁਜ਼ਾਹਰਾ ਕਰਨ ਦੀ ਤਾਕੀਦ ਕੀਤੀ। ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਜਗਵਿੰਦਰ ਸਿੰਘ ਪੰਮੀ ਨੇ ਸਰੀਰਿਕ ਸਿੱਖਿਆ ਵਿਭਾਗ ਦੇ ਮੁਖੀ ਲੈਫ਼ਟੀਨੈਂਟ ਸ. ਪ੍ਰਿਤਪਾਲ ਸਿੰਘ, ਪੋ੍ਰ. ਅਮਰਜੀਤ ਸਿੰਘ ਅਤੇ ਸਾਰੇ ਖਿਡਾਰੀਆਂ ਦੀ ਇਸ ਬੇਮਿਸਾਲ ਪ੍ਰਾਪਤੀ ਲਈ ਪਿੱਠ ਥਾਪੜੀ। ਖਿਡਾਰੀਆਂ ਦੇ ਰੂ-ਬ-ਰੂ ਹੁੰਦਿਆਂ ਪ੍ਰਬੰਧਕ ਕਮੇਟੀ ਦੇ ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਨੇ ੳਹਨਾਂ ਨੂੰ ਹੱਲਾਸ਼ੇਰੀ ਦਿੱਤੀ ਅਤੇ ਇਸ ਵੱਡਮੁੱਲੀ ਪ੍ਰਾਪਤੀ ਨਾਲ ਯੂਨੀਵਰਸਿਟੀ, ਸੰਸਥਾ ਅਤੇ ਸਮੁੱਚੇ ਇਲਾਕੇ ਦਾ ਨਾਮ ਵਿਸ਼ਵ ਪੱਧਰ ਤੇ ਲਿਜਾਉਣ ਲਈ ਵਧਾਈ ਦਿੱਤੀ। ਉਹਨਾਂ ਆਸ ਜਤਾਈ ਕਿ ਨੀਦਰਲੈਂਡ ਵਿੱਚ ਹੋਣ ਵਾਲੀ ਵਿਸ਼ਵ ਯੂਨੀਵਰਸਿਟੀ ਰੋਇੰਗ ਚੈਂਪੀਅਨਸ਼ਿਪ ਵਿੱਚ ਖਿਡਾਰੀ ਆਪਣੀ ਪ੍ਰਤਿਭਾ ਦਾ ਉੱਤਮ ਪ੍ਰਦਰਸ਼ਨ ਕਰਨਗੇ। ਇਸ ਮੌਕੇ ਡਾ. ਮਮਤਾ ਅਰੋੜਾ, ਪੋ੍ਰ. ਸੁਨੀਤਾ ਰਾਣੀ, ਡਾ. ਅਣਖ ਸਿੰਘ, ਪੋ੍ਰ. ਇਸ਼ੂ ਬਾਲਾ, ਪੋ੍ਰ. ਰਾਕੇਸ਼ ਜੋਸ਼ੀ, ਪੋ੍ਰ. ਗੁਰਲਾਲ ਸਿੰਘ, ਡਾ. ਸੰਦੀਪ ਕੌਰ ਅਤੇ ਸਮੁੱਚਾ ਸਟਾਫ਼ ਹਾਜ਼ਰ ਸੀ।