Go Back

ਬੇਲਾ ਕਾਲਜ ਵੱਲੋਂ ਉੱਘੇ ਸਾਹਿਤਕਾਰ ਡਾ. ਸੁਰਜੀਤ ਪਾਤਰ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਸਮੁੱਚੀ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਸਟਾਫ਼ ਅਤੇ ਵਿਿਦਆਰਥੀਆਂ ਵੱਲੋਂ ਪੰਜਾਬੀ ਦੇ ਸ਼ੋ੍ਰਮਣੀ ਸਾਹਿਤਕਾਰ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼ੋਕ ਸਭਾ ਕੀਤੀ ਗਈ। ਇਸ ਮੌਕੇ ਡਾ. ਪਾਤਰ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਅੱਜ ਪੰਜਾਬੀ ਸਾਹਿਿਤਕ ਖੇਮੇ ਵਿੱਚੋਂ ਸੱਚ ਤੇ ਪਹਿਰਾ ਦੇਣ ਵਾਲੀ ਕਲਮ ਇਸ ਫਾਨੀ ਸੰਸਾਰ ਨੂੰ ਸਦੀਵੀ ਅਲਵਿਦਾ ਆਖ ਗਈ ਹੈ ਅਤੇ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਜਗਵਿੰਦਰ ਸਿੰਘ ਪੰਮੀ ਨੇ ਕਿਹਾ ਕਿ ਦੇਸ਼ ਵਿਦੇਸ਼ ਵਿੱਚ ਪੰਜਾਬੀ ਕਵਿਤਾ ਦੇ ਬਾਬਾ ਬੋਹੜ ਕਰਕੇ ਜਾਣੇ ਜਾਣ ਵਾਲੇ ਪਾਤਰ ਸਾਹਿਬ ਦੇ ਯੋਗਦਾਨ ਲਈ ਹਰ ਪੰਜਾਬੀ ਸਦਾ ਹੀ ਉਹਨਾਂ ਨੂੰ ਸਿਮਰਤੀਆਂ ਵਿੱਚ ਜਿਊਂਦਾ ਰੱਖੇਗਾ। ਕਾਲਜ ਪ੍ਰਬੰਧਕ ਕਮੇਟੀ ਦੇ ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਨੇ ਕਿਹਾ ਕਿ ਇਹ ਸਮੁੱਚੇ ਸਾਹਿਿਤਕ ਜਗਤ ਲਈ ਸੋਗ ਵਾਲਾ ਦਿਨ ਹੈ ਅਤੇ ਅੱਜ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਸਾਹਿਿਤਕ ਖੇਤਰ ਵਿੱਚ ਵੱਡਾ ਖਲਾਅ ਪੈਦਾ ਹੋਇਆ ਹੈ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਪਾਤਰ ਸਾਹਿਬ ਨੇ ਆਪਣੀ ਕਲਮ ਪ੍ਰਤਿਭਾ ਦਾ ਲੋਹਾ ਮਨਵਾਇਆ ਅਤੇ ਭਾਰਤ ਸਰਕਾਰ ਦੇ ਸਰਵੋਤਮ ਪੁਰਸਕਾਰ ਪਦਮ ਸ਼੍ਰੀ ਸਮੇਤ ਅਨੇਕਾਂ ਵੱਡਮੁੱਲੇ ਸਨਮਾਨ ਆਪ ਦੀ ਝੋਲੀ ਸਨ। ਉਹਨਾਂ ਕਿਹਾ ਕਿ ਪਾਤਰ ਸਾਹਿਬ ਤੋਂ ਬਾਅਦ ਉਹਨਾਂ ਦੀਆਂ ਰਚਨਾਵਾਂ ਆਪਣੇ ਆਪ ਵਿੱਚ ਇਹ ਸਾਹਿਿਤਕ ਸੰਸਥਾ ਹਨ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਅਤੇ ਵਿਿਦਆਰਥੀਆਂ ਨੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਉਹਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।