ਬੇਲਾ ਕਾਲਜ ਵਿਖੇ ਸਰਬੱਤ ਦਾ ਭਲਾ ਟਰੱਸਟ ਨੇ ਵੰਡੇ ਵਜ਼ੀਫੇ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਉੱਘੇ ਉਦਯੋਗਪਤੀ ਅਤੇ ਸਮਾਜ ਸੇਵੀ ਡਾ. ਸੁਰਿੰਦਰਪਾਲ ਸਿੰਘ ਓਬਰਾਏ ਦੀ ਸੁੱਚਜੀ ਅਗਵਾਈ ਅਧੀਨ ਚਲਾਈ ਜਾ ਰਹੀ ਅੰਤਰਰਾਸ਼ਟਰੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਵੱਲੋਂ ਕਾਲਜ ਵਿਿਦਆਰਥੀਆਂ ਨੂੰ 3 ਲੱਖ 10 ਹਜ਼ਾਰ ਰੁਪਏ ਦੀ ਵਜ਼ੀਫਾ ਰਾਸ਼ੀ ਵੰਡੀ ਗਈ। ਇਹ ਵਿੱਤੀ ਮੱਦਦ ਆਰਥਿਕ ਪੱਖੋਂ ਕਮਜੋਰ, ਮਾਂ ਜਾਂ ਬਾਪ ਵਿਹੂਣੇ, ਅਤੇ ਹੁਸ਼ਿਆਰ ਵਿਦਿਆਰਥੀਆਂ ਦੀ ਅਕਾਦਮਿਕ ਗੁਣਵੱਤਾ ਨੂੰ ਧਿਆਨ ਵਿੱਚ ਰੱਖਦਿਆਂ ਦਿੱਤੀ ਗਈ। ਟਰੱਸਟ ਵੱਲੋਂ ਪਟਿਆਲਾ ਯੂਨਿਟ ਦੇ ਪ੍ਰਧਾਨ ਸ. ਸੁਰਿੰਦਰ ਸਿੰਘ ਅਤੇ ਮੈਡਮ ਇੰਦਰਜੀਤ ਕੌਰ ਗਿੱਲ, ਡਾਇਰੈਕਟਰ ਆਫ਼ ਐਜੂਕੇਸ਼ਨ ਆਫ਼ ਸਰਬੱਤ ਦਾ ਭਲਾ ਟਰੱਸਟ ਨੇ ਖ਼ੁਦ ਆਪਣੇ ਕਰ-ਕਮਲਾਂ ਨਾਲ ਸਮੂਹ ਵਿਿਦਆਰਥੀਆਂ ਨੂੰ ਮਾਇਕ ਸਹਾਇਤਾ ਦਿੱਤੀ। ਇਸ ਮੌਕੇ ਬੋਲਦਿਆਂ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਟਰੱਸਟ ਦੇ ਸੰਸਥਾਪਕ ਡਾ. ਓਬਰਾਏ ਦਾ ਵਿਸ਼ੇਸ਼ ਧੰਨਵਾਦ ਵਿਅਕਤ ਕੀਤਾ ਕਿ ਉਹ ਚਿਰੋਕੇ ਸਮੇਂ ਤੋਂ ਬੇਲਾ ਕਾਲਜ ਦੇ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾ ਰਹੇ ਹਨ। ਉਹਨਾਂ ਸ. ਸੁਰਿੰਦਰ ਸਿੰਘ ਅਤੇ ਮੈਡਮ ਇੰਦਰਜੀਤ ਕੌਰ ਗਿੱਲ ਦਾ ਸਵਾਗਤ ਕੀਤਾ ਅਤੇ ਉਹਨਾਂ ਨੂੰ ਸੰਸਥਾ ਦੇ ਇਲਾਕੇ ਦੀ ਸੇਵਾ ਵਿੱਚ ਪਾਏ ਜਾ ਰਹੇ ਯੋਗਦਾਨ ਸੰਬੰਧੀ ਜਾਣਕਾਰੀ ਸਾਂਝੀ ਕੀਤੀ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ ਨੇ ਡਾ. ਓਬਰਾਏ ਜੀ ਦਾ ਹਰੇਕ ਵਰਗ ਦੀ ਸਹਾਇਤਾ ਲਈ ਪਾਏ ਜਾ ਰਹੇ ਯੋਗਦਾਨ ਨੂੰ ਸਿਜਦਾ ਕੀਤਾ। ਸਕੱਤਰ ਸ. ਜਗਵਿੰਦਰ ਸਿੰਘ ਪੰਮੀ ਅਤੇ ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਨੇ ਟਰੱਸਟ ਦਾ ਧੰਨਵਾਦ ਵਿਅਕਤ ਕਰਦਿਆਂ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਟਰੱਸਟ ਨੇ ਬੇਲਾ ਕਾਲਜ ਦੇ ਵਿਿਦਆਰਥੀਆਂ ਦੀ ਆਰਥਿਕ ਮੱਦਦ ਕਰਦਿਆਂ 35 ਵਿਦਿਆਰਥੀਆਂ ਨੂੰ ਵਜ਼ੀਫਾ ਰਾਸ਼ੀ ਵੰਡੀ ਹੈ ਅਤੇ ਸੰਸਥਾ ਉਹਨਾਂ ਦੀ ਰਿਣੀ ਹੈ। ਇਸ ਮੌਕੇ ਡਾ. ਮਮਤਾ ਅਰੋੜਾ, ਪੋ੍ਰ. ਸੁਨੀਤਾ ਰਾਣੀ, ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।