img BELA COLLEGE BELA COLLEGE

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ

Amar Shaheed Baba Ajit Singh Jujhar Singh Memorial College

BEAL COLLEGE
Phone Number

+91 1881-263533

bg-banner
shape

College News

Campus News & Events 2022

List all News & Events

ਬੇਲਾ ਕਾਲਜ ਵਿਖੇ “ਨਵੀ ਸਿੱਖਿਆ ਪ੍ਰਣਾਲੀ 2020” ਸਬੰਧੀ ਪ੍ਰੋਫੈਸ਼ਨਲ ਡਿਪਲੈਪਮੈਂਟ ਪ੍ਰੋਗਰਾਮ

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਯੂਨੀਵਰਸਿਟੀ ਅਤੇ ਕਾਲਜ ਅਧਿਆਪਕਾਂ ਲਈ ਨਵੀਂ ਸਿੱਖਿਆ ਪ੍ਰਣਾਲੀ 2020 ਲਾਗੂ ਕਰਨ ਸਬੰਧੀ ਯੂ.ਜੀ.ਸੀ. ਵੱਲੋਂ ਮਾਨਤਾ 36 ਘੰਟਿਆਂ ਦਾ ਪ੍ਰੋਫੈਸ਼ਨਲ ਡਿਪਲੈਪਮੈਂਟ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਪ੍ਰੋਗਰਾਮ ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ ਵੱਲੋਂ ਉਲੀਕਿਆ ਗਿਆ ਹੈ। ਇਹ ਪ੍ਰੋਗਰਾਮ ਕੁੱਲ 6-9 ਦਿਨਾਂ ਦਾ ਹੋਵੇਗਾ ਅਤੇ ਉਚੇਰੀ ਸਿੱਖਿਆ ਸੰਸਥਾ ਦਾ ਕੋਈ ਵੀ ਅਧਿਆਪਕ ਇਸ ਵਿੱਚ ਹਿੱਸਾ ਲੈ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਕੇਂਦਰੀ ਸਿੱਖਿਆ ਮੰਤਰਾਲੇ ਦਾ ਇਹ ਬੇਹੱਦ ਸ਼ਲਾਘਾਯੋਗ ਉਪਰਾਲਾ ਹੈ। ਇਹ ਪ੍ਰੋਗਰਾਮ ਲਗਾਉਣ ਵਾਲੇ ਪ੍ਰਤੀਭਾਗੀ ਅਧਿਆਪਕ ਨਵੀਂ ਸਿੱਖਿਆ ਪ੍ਰਣਾਲੀ 2020 ਦੀ ਸਰੰਚਨਾ, ਅਕੀਦੇ ਅਤੇ ਭਵਿੱਖੀ ਯੋਜਨਾਵਾਂ ਸਬੰਧੀ ਜਾਣੂੰ ਹੋਣਗੇ। ਇਸ ਦੇ ਨਾਲ ਹੀ ਉਹ ਭਾਰਤੀ ਗਿਆਨ ਪਰੰਪਰਾ, ਸੱਭਿਆਚਾਰ ਤੇ ਕਦਰਾਂ-ਕੀਮਤਾਂ, ਕਰੀਕੁਲਮ ਅਤੇ ਸਿੱਖਿਆ ਵਿਿਗਆਨ, ਕਿੱਤਾ ਮੁਖੀ ਯੋਗਤਾ ਅਤੇ ਅਕਾਦਮਿਕ ਮੁੱਲਾਂ ਆਦਿ ਬਾਰੇ ਵੀ ਸਿੱਖਿਅਤ ਹੋਣਗੇ। ਡਾ. ਸ਼ਾਹੀ ਨੇ ਇਹ ਵੀ ਕਿਹਾ ਕਿ ਇਹ ਪ੍ਰੋਗਰਾਮ ਫੈਕਲਟੀ ਅਤੇ ਅਕਾਦਮਿਕ ਲੀਡਰਸ਼ਿਪ ਆਦਿ ਦੇ ਤੱਥਾਂ ਅਤੇ ਇਸ ਸਬੰਧੀ ਸਹੀ ਵਿਉਂਤਬੰਧੀ ਵੀ ਰਾਹ ਉਲੀਕੇਗੀ। ਇਸ ਪ੍ਰੋਗਰਾਮ ਸਬੰਧੀ ਅਧਿਕਾਰਿਤ ਤੌਰ ਤੇ ਬਰਾਸ਼ਰ ਕਾਲਜ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ, ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਅਤੇ ਸਕੱਤਰ ਸ. ਜਗਵਿੰਦਰ ਸਿੰਘ ਪੰਮੀ ਨੇ ਜਾਰੀ ਕੀਤਾ। ਇਸ ਮੌਕੇ ਬੋਲਦਿਆਂ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ ਨੇ ਕਿਹਾ ਕਿ ਬੇਲਾ ਕਾਲਜ ਆਪਣੇ ਅਧਿਆਪਕਾਂ ਦੀ ਗੁਣਵੱਤਾ ਦੇ ਵਾਧੇ ਲਈ ਪੂਰਨ ਰੂਪ ਵਿੱਚ ਯਤਨਸ਼ੀਲ ਹੈ ਅਤੇ ਇਹ ਸੰਸਥਾ ਹਰ ਉਹ ਪ੍ਰੋਗਰਾਮ ਜੋ ਫੈਕਲਟੀ ਦੀ ਯੋਗਤਾ ਨੂੰ ਵਧਾ ਸਕਦਾ ਹੈ, ਲਈ ਸਦਾ ਆਪਣੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਦੀ ਹੈ। ਇਸ ਮੌਕੇ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਜਗਵਿੰਦਰ ਸਿੰਘ ਪੰਮੀ ਨੇ ਇਸ ਪ੍ਰੋਗਰਾਮ ਨੂੰ ਸਮੇਂ ਦੀ ਲੋੜ ਦੱਸਿਆ ਅਤੇ ਆਸ ਜਤਾਈ ਕਿ ਸਰਕਾਰ ਆਪਣੇ ਉਲੀਕੇ ਇਸ ਪ੍ਰੋਗਰਾਮ ਰਾਂਹੀ ਵੱਧ ਤੋਂ ਵੱਧ ਅਧਿਆਪਨ ਅਮਲੇ ਨੂੰ ਸਿੱਖਿਅਤ ਕਰਨ ਦਾ ਟੀਚਾ ਪੂਰਾ ਕਰੇਗੀ। ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਨੇ ਕਿਹਾ ਕਿ ਨਵੀ ਸਿੱਖਿਆ ਪ੍ਰਣਾਲੀ ਸਬੰਧੀ ਜਾਗਰੂਕਤਾ ਬੇਹੱਦ ਜ਼ਰੂਰੀ ਹੈ ਅਤੇ ਇਸ ਪ੍ਰੋਗਰਾਮ ਇਸ ਲੋੜ ਨੂੰ ਪੂਰਾ ਕਰਨ ਵਿੱਚ ਸਹਾਈ ਹੋਵੇਗਾ। ਇਸ ਮੌਕੇ ਕਾਲਜ ਇੰਟਰਨਲ ਕੁਆਲਿਟੀ ਇੰਸ਼ੋਰੈਂਸ਼ ਸੈੱਲ ਦੇ ਕਨਵੀਨਰ ਡਾ. ਮਮਤਾ ਅਰੋੜਾ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਕਾਲਜ ਦੇ ਲਗਭਗ ਸਾਰੇ ਹੀ ਅਧਿਆਪਕ ਇਸ ਪੋਰਟਲ ਤੇ ਰਜਿਸਟਰ ਹੋ ਚੁੱਕੇ ਹਨ। ਇਸ ਪ੍ਰੋਗਰਾਮ ਸਵੈਯਮ ਪੋਰਟਲ ਤੇ ਕਰਵਾਇਆ ਜਾਵੇਗਾ ਅਤੇ ਸਾਰੀਆਂ ਯੋਗਤਾਵਾਂ ਪੂਰੀਆਂ ਕਰਨ ਵਾਲੇ ਪ੍ਰਤੀਭਾਗੀਆਂ ਨੂੰ ਸਰਟੀਫਿਕੇਟ ਵੀ ਪ੍ਰਾਪਤ ਹੋਣਗੇ। ਉਹ ਕਿਹਾ ਕਿ ਵੱਖੋ-ਵੱਖਰੇ ਖੇਤਰਾਂ ਦੇ ਮਾਹਿਰਾਂ ਕੋਲੋਂ ਸਿੱਖਣ ਦਾ ਇਹ ਮੌਕਾ ਸਮੱੁਚੀ ਅਧਿਆਪਕ ਸ੍ਰੇਣੀ ਲਈ ਲਾਹੇਵੰਦ ਸਿੱਧ ਹੋਵੇਗਾ। ਇਸ ਮੌਕੇ ਡਾ. ਬਲਜੀਤ ਸਿੰਘ, ਸਹਾਇਕ ਪ੍ਰੋਫੈਸਰ ਸੁਨੀਤਾ ਰਾਣੀ, ਸਹਾਇਕ ਪ੍ਰੋਫੈਸਰ ਇਸ਼ੂ ਬਾਲਾ, ਸਹਾਇਕ ਪ੍ਰੋਫੈਸਰ ਰਾਕੇਸ਼ ਜੋਸ਼ੀ, ਸਹਾਇਕ ਪ੍ਰੋਫੈਸਰ ਗੁਰਲਾਲ ਸਿੰਘ, ਡਾ. ਸੰਦੀਪ ਕੌਰ, ਲੈਫਟੀਨੈਂਟ ਪ੍ਰਿਤਪਾਲ ਸਿੰਘ ਸਮੇਤ ਸਮੂਹ ਸਟਾਫ਼ ਹਾਜਰ ਸੀ।