BELA COLLEGE
BELA COLLEGE
ਬੇਲਾ ਕਾਲਜ ਦੇ ਸਹਾਇਕ ਪ੍ਰੋ. ਪ੍ਰਿਤਪਾਲ ਸਿੰਘ ਬਣੇ ਲੈਫਟੀਨੈਂਟ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਸਹਾਇਕ ਪ੍ਰੋ. ਪ੍ਰਿਤਪਾਲ ਸਿੰਘ, 23 ਪੰਜਾਬ ਬਟਾਲੀਅਨ, ਐਨ.ਸੀ.ਸੀ. ਅਕੈਡਮੀ ਰੋਪੜ ਵੱਲੋਂ ਕਾਲਜ ਦੇ ਲੈਫਟੀਨੈਂਟ ਰੈਂਕ ਦੇ ਅਫਸਰ ਬਣ ਗਏ ਹਨ। ਇਹ ਜਾਣਕਾਰੀ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਸਹਾਇਕ ਪ੍ਰੋ.ਪ੍ਰਿਤਪਾਲ ਸਿੰਘ ਨੇ ਆਫੀਸਰ ਟਰੇਨਿੰਗ ਅਕੈਡਮੀ, ਕਾਮਟੀ (ਨਾਗਪੁਰ) ਮਹਾਂਰਾਸ਼ਟਰ ਵਿਖੇ 3 ਮਹੀਨੇ ਦੀ ਟਰੇਨਿੰਗ (ਕਮਿਸ਼ਨ) ਪੂਰਾ ਕਰਨ ਉਪਰੰਤ ਲੈਫਟੀਨੈਂਟ ਦਾ ਰੈਂਕ ਪ੍ਰਾਪਤ ਕੀਤਾ ਹੈ ਅਤੇ ਕਾਲਜ ਦੇ ਨੈਸ਼ਨਲ ਕੈਡਿਟ ਕੋਰ ਅਫਸਰ ਬਣ ਗਏ ਹਨ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਂਗੀਆ, ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ, ਸਕੱਤਰ ਸ. ਜਗਵਿੰਦਰ ਸਿੰਘ ਨੇ ਸ. ਪ੍ਰਿਤਪਾਲ ਸਿੰਘ ਨੂੰ ਇਸ ਉਪਲੱਬਧੀ ਤੇ ਬਹੁਤ-ਬਹੁਤ ਮੁਬਾਰਕਬਾਦ ਦਿੱਤੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਡਾ.ਬਲਜੀਤ ਸਿੰਘ, ਡਾ. ਸੈਲੇਸ਼ ਸ਼ਰਮਾ, ਡਾ. ਮਮਤਾ ਅਰੋੜਾ, ਸਹਾਇਕ ਪ੍ਰੋ.ਅਮਰਜੀਤ ਸਿੰਘ ਤੇ ਸਮੂਹ ਸਟਾਫ ਹਾਜਰ ਸੀ।