BELA COLLEGE
BELA COLLEGE
ਬੇਲਾ ਕਾਲਜ ਦੇ ਗੱਤਕਾ ਖਿਡਾਰੀ ਨੇ ਆਲ ਇੰਡੀਆ ਇੰਟਰਵਰਸਿਟੀ ਵਿੱਚ ਜਿੱਤੇ ਸੋਨ ਤੇ ਕਾਂਸੀ ਦੇ ਤਗਮੇ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ, (ਰੋਪੜ) ਦੇ ਖਿਡਾਰੀ ਨੇ ਆਲ ਇੰਡੀਆ ਇੰਟਰਵਰਸਿਟੀ ਮੁਕਾਬਲਿਆਂ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਟੀਮ ਵਿੱਚ ਖੇਡਦੇ ਹੋਏ ਸੋਨ ਤੇ ਕਾਂਸੀ ਦੇ ਤਗਮੇ ਪ੍ਰਾਪਤ ਕੀਤੇ।ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਕਾਲਜ ਦੇ ਬੀ.ਏ.ਭਾਗ ਤੀਜਾ ਦਾ ਖਿਡਾਰੀ ਪਰਦੀਪ ਰਾਮ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਗੱਤਕਾ ਟੀਮ ਵੱਲੋਂ ਖੇਡਦੇ ਹੋਏ ਆਲ ਇੰਡੀਆ ਯੂਨੀਵਰਸਿਟੀ ਮੁਕਾਬਲਿਆਂ ਵਿੱਚ ਭਾਗ ਲਿਆ ਜੋ ਕਿ ਯੂਨੀਵਰਸਿਟੀ ਆਫ਼ ਇੰਜੀਨਿਅਰਿੰਗ ਅਤੇ ਮੈਨੇਜਮੈਂਟ ਜੈਪੁਰ(ਰਾਜਸਥਾਨ) ਵਿਖੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਫੁੱਲ ਸਟਰਾਈਕ ਸਿੰਗਲ ਸੋਟੀ ਟੀਮ ਈਵੈਂਟ ਵਿੱਚ ਸੋਨ ਤਗਮਾ ਅਤੇ ਫੁੱਲ ਸਟਰਾਈਕ ਫਰੀ ਸੋਟੀ ਟੀਮ ਈਵੈਂਟ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਕਾਲਜ ਅਤੇ ਪੰਜਾਬੀ ਯੂਨੀਵਰਸਿਟੀ ਦਾ ਨਾਮ ਸੁਨਹਿਰੀ ਅੱਖਰਾਂ ਵਿੱਚ ਦਰਜ ਕਰਵਾਇਆ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਓਵਰਆਲ ਚੈਂਪੀਅਨ ਬਣਾਇਆ।ਇਸ ਵਿੱਚ ਇਹ ਵੀ ਜ਼ਿਕਰਯੋਗ ਹੈ ਕਿ ਇਸ ਖਿਡਾਰੀ ਨੇ ਪਹਿਲਾਂ ਵੀ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਨੈਸ਼ਨਲ ਮੁਕਾਬਲੇ ਵਿੱਚ ਸੋਨ ਤਗਮਾ ਪ੍ਰਾਪਤ ਕੀਤਾ ਸੀ। ਕਾਲਜ ਪਹੁੰਚਣ ਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ,ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ,ਸਕੱਤਰ ਸ. ਜਗਵਿੰਦਰ ਸਿੰਗ ਪੰਮੀ ਅਤੇ ਮੈਂਬਰ ਸ. ਗੁਰਮੇਲ ਸਿੰਘ ਅਤੇ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ।ਕਾਲਜ ਦੇ ਹੋਰ ਵਿਿਦਆਰਥੀਆਂ ਨੂੰ ਵੀ ਖੇਡਾਂ ਨਾਲ ਜੁੜ ਕੇ ਨਸ਼ਿਆਂ ਤੋਂ ਰਹਿਤ ਹੋਕੇ ਅਜਿਹੇ ਖਿਡਾਰੀਆਂ ਤੋਂ ਸੇਧ ਲੈਣ ਲਈ ਪੇ੍ਰਰਿਆ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਸਹਾਇਕ ਪ੍ਰੋਫੈਸਰ ਲੈਫ਼ਟੀਨੈਂਟ ਪ੍ਰਿਤਪਾਲ ਸਿੰਘ ਅਤੇ ਸਹਾਇਕ ਪ੍ਰੋਫੈਸਰ ਅਮਰਜੀਤ ਸਿੰਘ ਨੂੰ ਕਾਲਜ ਵਿੱਚ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸ਼ਲਾਘਾ ਕੀਤੀ ਅਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਤੇ ਡਾ. ਸ਼ਲੇਸ਼ ਸ਼ਰਮਾ,ਡਾ.ਮਮਤਾ ਅਰੋੜਾ,ਸਹਾਇਕ ਪੋ੍ਰਫੈਸਰ ਸੁਨੀਤਾ ਰਾਣੀ,ਅਤੇ ਡਾ. ਅਣਖ ਸਿੰਘ ਸ਼ਾਮਿਲ ਸਨ।