img BELA COLLEGE BELA COLLEGE

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ

Amar Shaheed Baba Ajit Singh Jujhar Singh Memorial College

BEAL COLLEGE
Phone Number

+91 1881-263533

bg-banner
shape

College News

Campus News & Events 2022

List all News & Events

ਬੇਲਾ ਕਾਲਜ ਵਿਖੇ ਨੌਜਵਾਨ ਸਭਾ ਪੰਜਾਬ ਅਤੇ ਬੁਲੰਦ ਪ੍ਰੈੱਸ ਕਲੱਬ ਸ੍ਰੀ ਚਮਕੌਰ ਸਾਹਿਬ ਵੱਲੋਂ ‘ਸਾਡੀ ਭਾਸ਼ਾ ਸਾਡਾ ਮਾਣ’ ਪ੍ਰੋਗਰਾਮ ਦਾ ਕੀਤਾ ਗਿਆ ਆਗਾਜ਼

ਬੇਲਾ ਕਾਲਜ ਵਿਖੇ ਨੌਜਵਾਨ ਸਭਾ ਪੰਜਾਬ ਅਤੇ ਬੁਲੰਦ ਪ੍ਰੈੱਸ ਕਲੱਬ ਸ੍ਰੀ ਚਮਕੌਰ ਸਾਹਿਬ ਵੱਲੋਂ ‘ਸਾਡੀ ਭਾਸ਼ਾ ਸਾਡਾ ਮਾਣ’ ਪ੍ਰੋਗਰਾਮ ਦਾ ਕੀਤਾ ਗਿਆ ਆਗਾਜ਼ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਝੰਡਾ ਬੁਲੰਦ ਕਰਨ ਲਈ ਜ਼ਮੀਨੀ ਪੱਧਰ ਤੇ ਸਮੂਹਿਕ ਯਤਨਾਂ ਦੀ ਲੋੜ: ਪਦਮ ਸ੍ਰੀ ਸੁਰਜੀਤ ਪਾਤਰ ਨੌਜਵਾਨ ਸਭਾ ਪੰਜਾਬ ਅਤੇ ਬੁਲੰਦ ਪ੍ਰੈੱਸ ਕਲੱਬ ਸ੍ਰੀ ਚਮਕੌਰ ਸਾਹਿਬ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਜ਼ਮੀਨੀ ਪੱਧਰ ਤੇ ਯਤਨ ਕਰਦੇ ਹੋਏ ‘ਸਾਡੀ ਭਾਸ਼ਾ ਸਾਡਾ ਮਾਣ’ ਪ੍ਰੋਗਰਾਮ ਦੀ ਸ਼ੁਰੂਆਤ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਆਡੀਟੋਰੀਅਮ ਵਿੱਚ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਦੇ ਹੋਏ ਕੀਤੀ ਗਈ।ਸਮਾਰੋਹ ਦੀ ਸ਼ੁਰੂਆਤ ਮੁੱਖ ਮਹਿਮਾਨ ਪਦਮ ਸ੍ਰੀ ਸੁਰਜੀਤ ਪਾਤਰ ਜੀ ਵੱਲੋਂ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ। ਇਸ ਮੌਕੇ ਆਪਣੇ ਵਿਚਾਰ ਪੇਸ਼ ਕਰਦਿਆਂ ਸੁਰਜੀਤ ਪਾਤਰ ਜੀ ਨੇ ਨੌਜਵਾਨ ਸਭਾ ਪੰਜਾਬ ਅਤੇ ਬੁਲੰਦ ਪ੍ਰੈੱੱਸ ਕਲੱਬ ਸ੍ਰੀ ਚਮਕੌਰ ਸਾਹਿਬ ਵੱਲੋਂ ਉਲੀਕੇ ‘ਸਾਡੀ ਭਾਸ਼ਾ ਸਾਡਾ ਮਾਣ’ ਪ੍ਰੋਗਾਰਮ ਤੋਂ ਪ੍ਰਭਾਵਿਤ ਹੁੰਦਿਆਂ ਪ੍ਰਬੰਧਕਾਂ ਨੂੰ ਹਰ ਪ੍ਰਕਾਰ ਦਾ ਸਹਿਯੋਗ ਦੇਣ ਲਈ ਆਪਣੀ ਪ੍ਰਤੀਬੱਧਤਾ ਦਾ ਪ੍ਰਗਟਾਵਾ ਕੀਤਾ ਅਤੇ ਸਰਕਾਰਾਂ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਝੰਡਾ ਬੁਲੰਦ ਕਰਨ ਲਈ ਜ਼ਮੀਨੀ ਪੱਧਰ ਤੇ ਸੁਹਿਰਦ ਯਤਨ ਕਰਨ ਦੀ ਲੋੜ ਤੇ ਜ਼ੋਰ ਦਿੱਤਾ।ਉਨ੍ਹਾਂ ਭਾਸ਼ਾ ਦੀ ਪ੍ਰਫੱਬੇਲਾ ਕਾਲਜ ਵਿਖੇ ਨੌਜਵਾਨ ਸਭਾ ਪੰਜਾਬ ਅਤੇ ਬੁਲੰਦ ਪ੍ਰੈੱਸ ਕਲੱਬ ਸ੍ਰੀ ਚਮਕੌਰ ਸਾਹਿਬ ਵੱਲੋਂ ‘ਸਾਡੀ ਭਾਸ਼ਾ ਸਾਡਾ ਮਾਣ’ ਪ੍ਰੋਗਰਾਮ ਦਾ ਕੀਤਾ ਗਿਆ ਆਗਾਜ਼

ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਝੰਡਾ ਬੁਲੰਦ ਕਰਨ ਲਈ ਜ਼ਮੀਨੀ ਪੱਧਰ ਤੇ ਸਮੂਹਿਕ ਯਤਨਾਂ ਦੀ ਲੋੜ: ਪਦਮ ਸ੍ਰੀ ਸੁਰਜੀਤ ਪਾਤਰ ਨੌਜਵਾਨ ਸਭਾ ਪੰਜਾਬ ਅਤੇ ਬੁਲੰਦ ਪ੍ਰੈੱਸ ਕਲੱਬ ਸ੍ਰੀ ਚਮਕੌਰ ਸਾਹਿਬ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਜ਼ਮੀਨੀ ਪੱਧਰ ਤੇ ਯਤਨ ਕਰਦੇ ਹੋਏ ‘ਸਾਡੀ ਭਾਸ਼ਾ ਸਾਡਾ ਮਾਣ’ ਪ੍ਰੋਗਰਾਮ ਦੀ ਸ਼ੁਰੂਆਤ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਆਡੀਟੋਰੀਅਮ ਵਿੱਚ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਦੇ ਹੋਏ ਕੀਤੀ ਗਈ।ਸਮਾਰੋਹ ਦੀ ਸ਼ੁਰੂਆਤ ਮੁੱਖ ਮਹਿਮਾਨ ਪਦਮ ਸ੍ਰੀ ਸੁਰਜੀਤ ਪਾਤਰ ਜੀ ਵੱਲੋਂ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ। ਇਸ ਮੌਕੇ ਆਪਣੇ ਵਿਚਾਰ ਪੇਸ਼ ਕਰਦਿਆਂ ਸੁਰਜੀਤ ਪਾਤਰ ਜੀ ਨੇ ਨੌਜਵਾਨ ਸਭਾ ਪੰਜਾਬ ਅਤੇ ਬੁਲੰਦ ਪ੍ਰੈੱੱਸ ਕਲੱਬ ਸ੍ਰੀ ਚਮਕੌਰ ਸਾਹਿਬ ਵੱਲੋਂ ਉਲੀਕੇ ‘ਸਾਡੀ ਭਾਸ਼ਾ ਸਾਡਾ ਮਾਣ’ ਪ੍ਰੋਗਾਰਮ ਤੋਂ ਪ੍ਰਭਾਵਿਤ ਹੁੰਦਿਆਂ ਪ੍ਰਬੰਧਕਾਂ ਨੂੰ ਹਰ ਪ੍ਰਕਾਰ ਦਾ ਸਹਿਯੋਗ ਦੇਣ ਲਈ ਆਪਣੀ ਪ੍ਰਤੀਬੱਧਤਾ ਦਾ ਪ੍ਰਗਟਾਵਾ ਕੀਤਾ ਅਤੇ ਸਰਕਾਰਾਂ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਝੰਡਾ ਬੁਲੰਦ ਕਰਨ ਲਈ ਜ਼ਮੀਨੀ ਪੱਧਰ ਤੇ ਸੁਹਿਰਦ ਯਤਨ ਕਰਨ ਦੀ ਲੋੜ ਤੇ ਜ਼ੋਰ ਦਿੱਤਾ।ਉਨ੍ਹਾਂ ਭਾਸ਼ਾ ਦੀ ਪ੍ਰਫੱੁਲਤਾ ਅਤੇ ਵਡਿਆਈ ਕਰਦੇ ਹੋਏ ਆਖਿਆ ਕਿ ਗੁਰੂਆਂ, ਪੀਰਾਂ, ਪੈਗੰਬਰਾਂ ਦੀ ਜੰਮੀ ਜਾਈ ਪੰਜਾਬੀ ਕਦੇ ਵੀ ਸਰਕਾਰੀ ਸਰਪ੍ਰਸਤੀ ਦੀ ਮੁਹਤਾਜ ਨਹੀਂ ਰਹੀ ਤੇ ਅੱਜ ਚੜ੍ਹਦੇ ਅਤੇ ਲਹਿੰਦੇ ਪੰਜਾਬ ਤੋਂ ਇਲਾਵਾ ਦੁਨੀਆਂ ਦੇ ਹਰ ਖਿੱਤੇ ਜਿੱਥੇ ਪੰਜਾਬੀ ਵੱਸਦੇ ਹਨ ਉੱਥੇ ਪੰਜਾਬੀ ਭਾਸ਼ਾ ਦਾ ਹੋਣਾ ਇੱਕ ਵੱਡੇ ਮਾਣ ਦੀ ਗੱਲ ਹੈ।ਇਸ ਮੌਕੇ ਉਚੇਚੇ ਤੌਰ ਤੇ ਪਹੁੰਚੇ ਪੰਡਿਤ ਰਾਓ ਧਰੇਨਵਰ ਸਹਾਇਕ ਪ੍ਰੋਫ਼ੈਸਰ ਸਮਾਜ ਸ਼ਾਸਤਰ ਸੈਕਟਰ 46 ਸੀ, ਚੰਡੀਗੜ੍ਹ ਜਿਹੜੇ ਕਿ ਲਗਪਗ ਪਿਛਲੇ ਇੱਕ ਦਹਾਕੇ ਤੋਂ ਪੰਜਾਬੀ ਭਾਸ਼ਾ ਤੇ ਗੁਰਮੁਖੀ ਦੇ ਪ੍ਰਚਾਰ, ਪ੍ਰਸਾਰ ਲਈ ਯਤਨ ਕਰ ਰਹੇ ਹਨ ਨੇ ਸੰਬੋਧਨ ਕਰਦੇ ਹੋਏ ਆਖਿਆ ਕਿ ਸਭ ਤੋਂ ਮਿੱਠੀ, ਪਿਆਰੀ ਤੇ ਵਡਿਆਈ ਜਾਣ ਵਾਲੀ ਪੰਜਾਬੀ ਭਾਸ਼ਾ ਵਿੱਚ ਰਚਿਆ ਸਾਹਿਤ ਅਤੇ ਗਿਆਨ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਣਾ ਚਾਹੀਦਾ ਹੈ।ਉਨ੍ਹਾਂ ਇਸ ਮੌਕੇ ਪੰਜਾਬੀ ਭਾਸ਼ਾ ਤੇ ਗੁਰਮੁਖੀ ਲਿਪੀ ਦੀ ਵਰਤੋਂ ਕਰਨ ਲਈ ਸਮੂਹ ਹਾਜ਼ਰੀਨ ਨੂੰ ਪ੍ਰੇਰਿਤ ਕੀਤਾ।ਸਨਮਾਨ ਸਮਾਰੋਹ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ ਜਥੇਦਾਰ ਅਜਮੇਰ ਸਿੰਘ ਜੀ ਖੇੜਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੌਂ ਪੰਜਾਬੀ ਭਾਸ਼ਾ ਲਈ ਕੀਤੇ ਜਾ ਰਹੇ ਯਤਨਾਂ ਤੋਂ ਜਾਣੂੰ ਕਰਵਾਇਆ ਅਤੇ ਇਸ ਕਾਰਜ ਤੋਂ ਪ੍ਰੇਰਿਤ ਹੁੰਦੇ ਹੋਏ ਸ਼੍ਰੋਮਣੀ ਕਮੇਟੀ ਵੱਲੋਂ 25,000 ਰੁਪਏ ਦੀ ਸਹਾਇਤਾ ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ।ਇਸ ਮੌਕੇ ਮੈਨੇਜਿੰਗ ਕਮੇਟੀ ਬੇਲਾ ਕਾਲਜ ਦੇ ਸਕੱਤਰ ਸ. ਜਗਵਿੰਦਰ ਸਿੰਘ ਜੀ ਪੰਮੀ, ਸ. ਬਲਜਿੰਦਰ ਸਿੰਘ ਹੁਸੈਨਪੁਰ, ਮੈਨੇਜਮੈਂਟ ਕਮੇਟੀ ਦੇ ਮੈਂਬਰ ਡਾ. ਚੌਧਰੀ ਰਾਜਪਾਲ ਜੀ, ਸ. ਪਰਮਜੀਤ ਸਿੰਘ ਜੀ ਘਟੋੜਾ,ਪਿੰ੍ਰਸੀਪਲ ਡਾ. ਸਤਵੰਤ ਕੌਰ ਜੀ ਸ਼ਾਹੀ, ਪਿੰ੍ਰਸੀਪਲ ਡਾ. ਸਲੇਸ਼ ਸ਼ਰਮਾ, ਡਾ. ਮਮਤਾ ਅਰੋੜਾ, ਗਰੀਨਵੇਜ਼ ਸਕੂਲ ਦੇ ਡਾਇਰੈਕਟਰ ਹਰਜਿੰਦਰ ਸਿੰਘ ਜੀ ਮੱਲੀ, ਪਿਪਸ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪ੍ਰੀਤਪਾਲ ਕੌਰ ਜੀ ਅਟਵਾਲ, ਕੁਲੰਿਦਰਜੀਤ ਸਿੰਘ ਬੰਬਰ, ਬੁਲੰਦ ਪ੍ਰੈੱਸ ਕਲੱਬ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਮੈਂਬਰ ਸਾਹਿਬਾਨ ਦਾ ਪ੍ਰੈੱਸ ਕਲੱਬ ਦੇ ਪ੍ਰਧਾਨ ਅਮਰਜੀਤ ਸਿੰਘ ਕਲਸੀ ਵੱਲੋਂ ਜੀ ਆਇਆਂ ਨੂੰ ਆਖਦਿਆਂ ਸਵਾਗਤ ਕੀਤਾ ਗਿਆ ਅਤੇ ਸਾਰਿਆ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਕਵਿਤਾ, ਬੇਲਾ ਕਾਲਜ ਦੇ ਵਿਿਦਆਰਥੀਆਂ ਨੇ ਲੋਕ-ਗੀਤ, ਗਰੀਨਵੇਜ਼ ਸਕੂਲ ਦੇ ਵਿਦਿਆਰਥੀਆਂ ਨੇ ਭਾਸ਼ਾ ਸੰਬੰਧੀ ਭਾਸ਼ਣ, ਮਹਾਰਾਣੀ ਸਤਿੰਦਰਾ ਸਕੂਲ, ਬੇਲਾ ਦੇ ਵਿਦਿਆਰਥੀਆਂ ਵੱਲੋਂ ਕੋਰੀਓਗ੍ਰਾਫੀ ਕੀਤੀ ਗਈ।ਮੰਚ ਸੰਚਾਲਨ ਕਰਦਿਆਂ ਪ੍ਰੋ. ਜਗਰੂਪ ਸਿੰਘ ਨੇ ‘ਸਾਡੀ ਭਾਸ਼ਾ ਸਾਡਾ ਮਾਣ’ ਪ੍ਰੋਗਰਾਮ ਦੀ ਸਮੁੱਚੀ ਰੂਪ-ਰੇਖਾ ਸਾਂਝੀ ਕੀਤੀ ਅਤੇ ਪਹੁੰਚੀਆਂ ਸਮੂਹ ਸਖ਼ਸ਼ੀਅਤਾਂ ਦਾ ਧੰਨਵਾਦ ਕੀਤਾ। ਪ੍ਰਬੰਧਕਾਂ ਵੱਲੋਂ ਸਮੂਹ ਹਾਜ਼ਰੀਨ ਨੂੰ ਯਾਦਗਾਰੀ ਚਿੰਂਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਪ੍ਰੋ. ਸੁਖਵਿੰਦਰ ਕੌਰ, ਡਾ. ਹਰਪ੍ਰੀਤ ਕੌਰ, ਪਿੰ੍ਰੰਸੀਪਲ ਅਮਰਜੀਤ ਸਿੰਘ, ਪ੍ਰੋ. ਪ੍ਰਿਤਪਾਲ ਸਿੰਘ, ਪ੍ਰੋ. ਪਰਦੀਪ ਸਿੰਘ, ਸ. ਬਲਤੇਜ ਸਿੰਘ, ਹਰਿੰਦਰ ਸਿੰਘ, ਪ੍ਰੈੱਸ ਕਲੱਬ ਦੇ ਮੈਂਬਰ ਸ. ਅਵਤਾਰ ਸਿੰਘ, ਸ. ਮਨਜੀਤ ਸਿੰਘ, ਬੀਬੀ ਅੰਮ੍ਰਿਤ ਕੌਰ, ਸਾਗਰ ਸਮਾਰਟ ਸਕੂਲ ਦੇ ਪਿੰ੍ਰਸੀਪਲ ਸ਼੍ਰ੍ਰੀਮਤੀ ਰਜਿੰਦਰ ਕੌਰ, ਸ੍ਰੀ ਵਿਸ਼ਾਲ ਕਸ਼ਿਅਪ, ਗੁਰਪ੍ਰੀਤ ਸਿੰਘ ਰਾਮਗੜ੍ਹੀਆ, ਜਤਿੰਦਰ ਕੁਮਾਰ ਸ਼ਰਮਾ, ਸ੍ਰੀ ਅਰੁਣ ਕੁਮਾਰ ਜੀ ਵਿਸ਼ੇਸ਼ ਰੂਪ ਵਿੱਚ ਸ਼ਾਮਿਲ ਹੋਏ।

ਲਤਾ ਅਤੇ ਵਡਿਆਈ ਕਰਦੇ ਹੋਏ ਆਖਿਆ ਕਿ ਗੁਰੂਆਂ, ਪੀਰਾਂ, ਪੈਗੰਬਰਾਂ ਦੀ ਜੰਮੀ ਜਾਈ ਪੰਜਾਬੀ ਕਦੇ ਵੀ ਸਰਕਾਰੀ ਸਰਪ੍ਰਸਤੀ ਦੀ ਮੁਹਤਾਜ ਨਹੀਂ ਰਹੀ ਤੇ ਅੱਜ ਚੜ੍ਹਦੇ ਅਤੇ ਲਹਿੰਦੇ ਪੰਜਾਬ ਤੋਂ ਇਲਾਵਾ ਦੁਨੀਆਂ ਦੇ ਹਰ ਖਿੱਤੇ ਜਿੱਥੇ ਪੰਜਾਬੀ ਵੱਸਦੇ ਹਨ ਉੱਥੇ ਪੰਜਾਬੀ ਭਾਸ਼ਾ ਦਾ ਹੋਣਾ ਇੱਕ ਵੱਡੇ ਮਾਣ ਦੀ ਗੱਲ ਹੈ।ਇਸ ਮੌਕੇ ਉਚੇਚੇ ਤੌਰ ਤੇ ਪਹੁੰਚੇ ਪੰਡਿਤ ਰਾਓ ਧਰੇਨਵਰ ਸਹਾਇਕ ਪ੍ਰੋਫ਼ੈਸਰ ਸਮਾਜ ਸ਼ਾਸਤਰ ਸੈਕਟਰ 46 ਸੀ, ਚੰਡੀਗੜ੍ਹ ਜਿਹੜੇ ਕਿ ਲਗਪਗ ਪਿਛਲੇ ਇੱਕ ਦਹਾਕੇ ਤੋਂ ਪੰਜਾਬੀ ਭਾਸ਼ਾ ਤੇ ਗੁਰਮੁਖੀ ਦੇ ਪ੍ਰਚਾਰ, ਪ੍ਰਸਾਰ ਲਈ ਯਤਨ ਕਰ ਰਹੇ ਹਨ ਨੇ ਸੰਬੋਧਨ ਕਰਦੇ ਹੋਏ ਆਖਿਆ ਕਿ ਸਭ ਤੋਂ ਮਿੱਠੀ, ਪਿਆਰੀ ਤੇ ਵਡਿਆਈ ਜਾਣ ਵਾਲੀ ਪੰਜਾਬੀ ਭਾਸ਼ਾ ਵਿੱਚ ਰਚਿਆ ਸਾਹਿਤ ਅਤੇ ਗਿਆਨ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਣਾ ਚਾਹੀਦਾ ਹੈ।ਉਨ੍ਹਾਂ ਇਸ ਮੌਕੇ ਪੰਜਾਬੀ ਭਾਸ਼ਾ ਤੇ ਗੁਰਮੁਖੀ ਲਿਪੀ ਦੀ ਵਰਤੋਂ ਕਰਨ ਲਈ ਸਮੂਹ ਹਾਜ਼ਰੀਨ ਨੂੰ ਪ੍ਰੇਰਿਤ ਕੀਤਾ।ਸਨਮਾਨ ਸਮਾਰੋਹ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ ਜਥੇਦਾਰ ਅਜਮੇਰ ਸਿੰਘ ਜੀ ਖੇੜਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੌਂ ਪੰਜਾਬੀ ਭਾਸ਼ਾ ਲਈ ਕੀਤੇ ਜਾ ਰਹੇ ਯਤਨਾਂ ਤੋਂ ਜਾਣੂੰ ਕਰਵਾਇਆ ਅਤੇ ਇਸ ਕਾਰਜ ਤੋਂ ਪ੍ਰੇਰਿਤ ਹੁੰਦੇ ਹੋਏ ਸ਼੍ਰੋਮਣੀ ਕਮੇਟੀ ਵੱਲੋਂ 25,000 ਰੁਪਏ ਦੀ ਸਹਾਇਤਾ ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ।ਇਸ ਮੌਕੇ ਮੈਨੇਜਿੰਗ ਕਮੇਟੀ ਬੇਲਾ ਕਾਲਜ ਦੇ ਸਕੱਤਰ ਸ. ਜਗਵਿੰਦਰ ਸਿੰਘ ਜੀ ਪੰਮੀ, ਸ. ਬਲਜਿੰਦਰ ਸਿੰਘ ਹੁਸੈਨਪੁਰ, ਮੈਨੇਜਮੈਂਟ ਕਮੇਟੀ ਦੇ ਮੈਂਬਰ ਡਾ. ਚੌਧਰੀ ਰਾਜਪਾਲ ਜੀ, ਸ. ਪਰਮਜੀਤ ਸਿੰਘ ਜੀ ਘਟੋੜਾ,ਪਿੰ੍ਰਸੀਪਲ ਡਾ. ਸਤਵੰਤ ਕੌਰ ਜੀ ਸ਼ਾਹੀ, ਪਿੰ੍ਰਸੀਪਲ ਡਾ. ਸਲੇਸ਼ ਸ਼ਰਮਾ, ਡਾ. ਮਮਤਾ ਅਰੋੜਾ, ਗਰੀਨਵੇਜ਼ ਸਕੂਲ ਦੇ ਡਾਇਰੈਕਟਰ ਹਰਜਿੰਦਰ ਸਿੰਘ ਜੀ ਮੱਲੀ, ਪਿਪਸ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪ੍ਰੀਤਪਾਲ ਕੌਰ ਜੀ ਅਟਵਾਲ, ਕੁਲੰਿਦਰਜੀਤ ਸਿੰਘ ਬੰਬਰ, ਬੁਲੰਦ ਪ੍ਰੈੱਸ ਕਲੱਬ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਮੈਂਬਰ ਸਾਹਿਬਾਨ ਦਾ ਪ੍ਰੈੱਸ ਕਲੱਬ ਦੇ ਪ੍ਰਧਾਨ ਅਮਰਜੀਤ ਸਿੰਘ ਕਲਸੀ ਵੱਲੋਂ ਜੀ ਆਇਆਂ ਨੂੰ ਆਖਦਿਆਂ ਸਵਾਗਤ ਕੀਤਾ ਗਿਆ ਅਤੇ ਸਾਰਿਆ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਕਵਿਤਾ, ਬੇਲਾ ਕਾਲਜ ਦੇ ਵਿਦਿਆਰਥੀਆਂ ਨੇ ਲੋਕ-ਗੀਤ, ਗਰੀਨਵੇਜ਼ ਸਕੂਲ ਦੇ ਵਿਿਦਆਰਥੀਆਂ ਨੇ ਭਾਸ਼ਾ ਸੰਬੰਧੀ ਭਾਸ਼ਣ, ਮਹਾਰਾਣੀ ਸਤਿੰਦਰਾ ਸਕੂਲ, ਬੇਲਾ ਦੇ ਵਿਦਿਆਰਥੀਆਂ ਵੱਲੋਂ ਕੋਰੀਓਗ੍ਰਾਫੀ ਕੀਤੀ ਗਈ।ਮੰਚ ਸੰਚਾਲਨ ਕਰਦਿਆਂ ਪ੍ਰੋ. ਜਗਰੂਪ ਸਿੰਘ ਨੇ ‘ਸਾਡੀ ਭਾਸ਼ਾ ਸਾਡਾ ਮਾਣ’ ਪ੍ਰੋਗਰਾਮ ਦੀ ਸਮੁੱਚੀ ਰੂਪ-ਰੇਖਾ ਸਾਂਝੀ ਕੀਤੀ ਅਤੇ ਪਹੁੰਚੀਆਂ ਸਮੂਹ ਸਖ਼ਸ਼ੀਅਤਾਂ ਦਾ ਧੰਨਵਾਦ ਕੀਤਾ। ਪ੍ਰਬੰਧਕਾਂ ਵੱਲੋਂ ਸਮੂਹ ਹਾਜ਼ਰੀਨ ਨੂੰ ਯਾਦਗਾਰੀ ਚਿੰਂਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਪ੍ਰੋ. ਸੁਖਵਿੰਦਰ ਕੌਰ, ਡਾ. ਹਰਪ੍ਰੀਤ ਕੌਰ, ਪਿੰ੍ਰੰਸੀਪਲ ਅਮਰਜੀਤ ਸਿੰਘ, ਪ੍ਰੋ. ਪ੍ਰਿਤਪਾਲ ਸਿੰਘ, ਪ੍ਰੋ. ਪਰਦੀਪ ਸਿੰਘ, ਸ. ਬਲਤੇਜ ਸਿੰਘ, ਹਰਿੰਦਰ ਸਿੰਘ, ਪ੍ਰੈੱਸ ਕਲੱਬ ਦੇ ਮੈਂਬਰ ਸ. ਅਵਤਾਰ ਸਿੰਘ, ਸ. ਮਨਜੀਤ ਸਿੰਘ, ਬੀਬੀ ਅੰਮ੍ਰਿਤ ਕੌਰ, ਸਾਗਰ ਸਮਾਰਟ ਸਕੂਲ ਦੇ ਪਿੰ੍ਰਸੀਪਲ ਸ਼੍ਰ੍ਰੀਮਤੀ ਰਜਿੰਦਰ ਕੌਰ, ਸ੍ਰੀ ਵਿਸ਼ਾਲ ਕਸ਼ਿਅਪ, ਗੁਰਪ੍ਰੀਤ ਸਿੰਘ ਰਾਮਗੜ੍ਹੀਆ, ਜਤਿੰਦਰ ਕੁਮਾਰ ਸ਼ਰਮਾ, ਸ੍ਰੀ ਅਰੁਣ ਕੁਮਾਰ ਜੀ ਵਿਸ਼ੇਸ਼ ਰੂਪ ਵਿੱਚ ਸ਼ਾਮਿਲ ਹੋਏ।