img BELA COLLEGE BELA COLLEGE

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ

Amar Shaheed Baba Ajit Singh Jujhar Singh Memorial College

BEAL COLLEGE
Phone Number

+91 1881-263533

bg-banner
shape

College News

Campus News & Events 2023-24

List all News & Events

ਬੇਲਾ ਕਾਲਜ ਵਿਖੇ ਸਾਹਿਬਜਾਦਾ ਜੁਝਾਰ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ



ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਦਸ਼ਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਖ਼ਤ-ਏ-ਜ਼ਿਗਰ ਸਾਹਿਬਜਾਦਾ ਜੁਝਾਰ ਸਿੰਘ ਜੀ ਦਾ ਜਨਮ ਦਿਹਾੜਾ ਪੂਰਨ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਸੰਸਥਾ ਵਿੱਚ ਹਰ ਵਰ੍ਹੇ ਇਹ ਦਿਹਾੜਾ ਬਹੁਤ ਹੀ ਸਤਿਕਾਰ ਸਹਿਤ ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਬੇਲਾ ਕਾਲਜ ਦਾ ਨਾਮ ਗੁਰੂ ਸਾਹਿਬ ਦੇ ਵੱਡੇ ਸਾਹਿਬਜਾਦਿਆਂ ਦੇ ਨਾਮ ‘ਤੇ ਹੈ ਅਤੇ ਇਹ ਸੰਸਥਾ ਉਹਨਾਂ ਦੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕਰਦੀ ਹੈ। ਉਹਨਾਂ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸਾਹਿਬਜਾਦਾ ਜੁਝਾਰ ਸਿੰਘ ਜੀ ਦੀ 14 ਸਾਲ ਦੀ ਬਾਲ ਉਮਰ ਵਿੱਚ ਚਮਕੌਰ ਸਾਹਿਬ ਦੀ ਜੰਗ ਵਿੱਚ ਦਿਖਾਈ ਗਈ ਅਦੁੱਤੀ ਬਹਾਦਰੀ ਅਤੇ ਬੇਮਿਸਾਲ ਸ਼ਹਾਦਤ ਸੰਬੰਧੀ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨਾ ਬੇਹੱਦ ਜ਼ਰੂਰੀ ਹੈ। ਅੱਜ ਦੀ ਯੁਵਾ ਪੀੜ੍ਹੀ ਸ਼ੋਸਲ ਮੀਡੀਆ ਦੀ ਵਰਚੂਅਲ ਦੁਨੀਆਂ ਵਿੱਚ ਖੱਚਿਤ ਹੋ ਰਹੀ ਹੈ ਅਤੇ ਆਪਣੇ ਕਿਰਦਾਰ ਅਤੇ ਵਿਰਸੇ ਦਾ ਘਾਣ ਕਰ ਰਹੀ ਹੈ। ਉਹਨਾਂ ਕਿਹਾ ਕਿ ਇਸੇ ਭਟਕਣਾ ਤੋਂ ਦੂੁਰ ਕਰਨ ਲਈ ਸੰਸਥਾ ਵਿੱਚ ਸਾਰੇ ਮਹੱਤਵਪੂਰਨ ਦਿਹਾੜੇ ਮਨਾਏ ਜਾਂਦੇ ਹਨ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ ਨੇ ਕਿਹਾ ਕਿ ਸਿੱਖ ਇਤਿਹਾਸ ਸਿਦਕ, ਸੱਚ ਧਰਮ ਤੇ ਸਮੁੱਚੀ ਮਾਨਵਤਾ ਦੀ ਭਲਾਈ ਦਾ ਸੁਨੇਹਾ ਦਿੰਦਾ ਹੈ ਅਤੇ ਇਸ ਲਈ ਅਜਿਹੇ ਦਿਨ ਮਨਾਉਣਾ ਬਹੁਤ ਮਹੱਤਰਪੂਰਨ ਹੈ। ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਜਗਵਿੰਦਰ ਸਿੰਘ ਪੰਮੀ ਨੇ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਾਹਿਬਜਾਦਿਆਂ ਦੇ ਨਾਮ ਤੇ ਵਰੋਸਾਈ ਇਹ ਸੰਸਥਾ ਸਦਾ ਹੀ ਉਹਨਾਂ ਦੇ ਪਾਏ ਪੂਰਨਿਆਂ ਤੇ ਨਵੀਂ ਪੀੜ੍ਹੀ ਨੂੰ ਤੁਰਨ ਲਈ ਪੇ੍ਰਰਦੀ ਰਹੇਗੀ। ਅਖ਼ੀਰ ਵਿੱਚ ਕਾਲਜ ਪ੍ਰਬੰਧਕ ਕਮੇਟੀ ਦੇ ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਨੇ ਸਾਰੇ ਵਿਦਿਆਰਥੀਆਂ ਨੂੰ ਸੱਚ ਦੇ ਮਾਰਗ ਤੇ ਚੱਲਣ, ਹੱਕ ਦੀ ਖ਼ਾਤਿਰ ਲੜਨ ਅਤੇ ਜ਼ੁਲਮ ਸਾਹਮਣੇ ਜੂਝਣ ਦੀ ਨਸੀਹਤ ਦਿੱਤੀ। ਇਸ ਉਪਰੰਤ ਜਨਮ ਦਿਹਾੜੇ ਦੀ ਖੁਸ਼ੀ ਨੂੰ ਮੁੱਖ ਰੱਖਦਿਆਂ ਸਮੁੱਚੀ ਸੰਸਥਾ ਵਿੱਚ ਲੱਡੂ ਵੰਡੇ ਗਏ। ਇਸ ਮੌਕੇ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।