img BELA COLLEGE BELA COLLEGE

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ

Amar Shaheed Baba Ajit Singh Jujhar Singh Memorial College

BEAL COLLEGE
Phone Number

+91 1881-263533

bg-banner
shape

College News

Campus News & Events 2021

List all News & Events

ਬੇਲਾ ਕਾਲਜ ਵਿਖੇ ਅਧਿਆਪਕ ਦਿਵਸ ਸਮਾਰੋਹ

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਤੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ, ਮੈਨੇਜਰ ਸ.ਸੁਖਵਿੰਦਰ ਸਿੰਘ ਵਿਸਕੀ, ਸਕੱਤਰ ਸ.ਜਗਵਿੰਦਰ ਸਿੰਘ ਪੰਮੀ, ਪ੍ਰਬੰਧਕ ਕਮੇਟੀ ਮੈਂਬਰ ਸ. ਗੁਰਮੇਲ ਸਿੰਘ, ਸ. ਗੁਰਿੰਦਰ ਸਿੰਘ ਪੀ.ਜੀ. ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ, ਫਾਰਮੇਸੀ ਕਾਲਜ ਪ੍ਰਿੰਸੀਪਲ ਡਾ.ਸੈਲੇਸ਼ ਸ਼ਰਮਾ, ਮਹਾਂਰਾਣੀ ਸਤਿੰਦਰ ਕੌਰ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ.ਅਮਰਜੀਤ ਸਿੰਘ ਨੇ ਜਯੋਤੀ ਪ੍ਰਜਵਿੱਲ ਕਰਕੇ ਇਸ ਨੂੰ ਵਿਸ਼ੇਸ਼ ਤੌਰ ਤੇ ਅਧਿਆਪਕਾਂ ਦਾ ਮਾਣ ਵਧਾਉਣ ਲਈ ਸਮਰਪਿਤ ਕੀਤਾ। ਸਵਾਗਤੀ ਭਾਸ਼ਣ ਵਿੱਚ ਡਾ.ਸਤਵੰਤ ਕੌਰ ਸ਼ਾਹੀ ਨੇ ਮਹਾਨ ਵਿਦਵਾਨ, ਦਾਰਸ਼ਨਿਕ ਮਾਰਗ ਦਰਸ਼ਕ, ਉਪ-ਰਾਸ਼ਟਰਪਤੀ ਅਤੇ ਭਾਰਤ ਦੇ ਦੂਜੇ ਰਾਸ਼ਟਰਪਤੀ ਡਾ. ਰਾਧਾਕ੍ਰਿਸ਼ਨਨ ਜੀ ਦੇ ਜੀਵਨ ਅਤੇ ਪ੍ਰਾਪਤੀਆਂ ਤੇ ਚਾਨਣਾ ਪਾਇਆ। ਉਨ੍ਹਾਂ ਕਾਲਜ ਦੀਆਂ ਇੱਕ ਸਾਲ ਦੀਆਂ ਵਿਲੱਖਣ ਪ੍ਰਾਪਤੀਆਂ ਵਿੱਚ ਅਧਿਆਪਕਾਂ ਦੇ ਯੋਗਦਾਨ ਦੀ ਵਿਸਥਾਰਪੂਰਵਕ ਚਰਚਾ ਕੀਤੀ। ਕੋਵਿਡ-19 ਮਹਾਂਮਾਰੀ ਦੌਰਾਨ ਅਧਿਆਪਨ ਅਤੇ ਗੈਰ-ਅਧਿਆਪਨ ਅਮਲੇ ਦੀ ਮਿਹਨਤ ਨੂੰ ਖੂਬ ਸਰਾਹਿਆ ਗਿਆ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ ਸਭ ਨੂੰ ਸ਼ੁਭ ਇੱਛਾਵਾਂ ਦਿੰਦੇ ਹੋਏ ਕਿਹਾ ਕਿ ਅਧਿਆਪਕ ਰੋਲ ਮਾਡਲ ਹਨ ਜੋ ਰਾਸ਼ਟਰ ਨਿਰਮਾਤਾ ਹਨ। ਅਧਿਆਪਕ ਦਾ ਕਿੱਤਾ ਕਿਸੇ ਵੀ ਹੋਰ ਕਿੱੱਤੇ ਨਾਲੋਂ ਵਧੇਰੇ ਜਿੰਮੇਵਾਰੀਆਂ ਵਾਲ਼ਾ ਹੁੰਦਾ ਹੈ। ਇਸ ਲਈ ਲੋਕਾਂ, ਸਮਾਜ ਅਤੇ ਦੇਸ਼ ਦਾ ਵਿਕਾਸ ਚੰਗੇ ਅਧਿਆਪਕਾਂ ਤੇ ਨਿਰਭਰ ਕਰਦਾ ਹੈ। ਉਨ੍ਹਾਂ ਅਧਿਆਪਕਾਂ ਨੂੰ ਸਮੇਂ ਦਾ ਹਾਣੀ ਬਣਨ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਨੇ ਭਵਿੱਖ ਨਿਰਮਾਤਾ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਕਿ ਵਿਿਦਆਰਥੀਆਂ ਨੂੰ ਮਾਨਸਿਕ ਪੱਧਰ ਤੇ ਬਿਹਤਰ ਬਣਾਉਣਾ ਬਹੁਤ ਜਰੂਰੀ ਹੈ ਤਾਂ ਕਿ ਸਿੱਖਿਆ ਦੀ ਗੁਣਵੱਤਾ ਸਾਰਿਆਂ ਨੂੰ ਪ੍ਰੇਰਣਾ ਸਰੋਤ ਬਣ ਸਕੇ। ਉਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਬੇਲਾ ਕਾਲਜ ਦੇ ਸਾਰੇ ਅਦਾਰਿਆਂ ਦੇ ਅਧਿਆਪਕ ਇੱਕ ਸ਼ਾਨਦਾਰ ਸਮਾਰੋਹ ਵਿੱਚ ਇੱਕਤਰ ਹੋ ਕੇ ਮਾਣ ਮਹਿਸੂਸ ਕਰ ਰਹੇ ਸਨ। ਸਕੱਤਰ ਸ.ਜਗਵਿੰਦਰ ਸਿੰਘ ਪੰਮੀ ਨੇ ਕਿਹਾ ਕਿ ਦੇਸ਼ ਦੇ ਸਿਆਸਤਦਾਨ, ਡਾਕਟਰ, ਇੰਜਨੀਅਰ, ਵਿਿਗਆਨਿਕ, ਕਾਰੋਬਾਰੀ ਆਦਿ ਸਭ ਅਧਿਆਪਕਾਂ ਦੀ ਦੇਣ ਹਨ। ਉਹਨਾਂ ਦੱਸਿਆ ਕਿ ਬੇਲਾ ਕਾਲਜ ਵਿੱਚ ਸਾਰੇ ਅਧਿਆਪਕ, ਵਿਿਦਆਰਥੀਆਂ ਦੀ ਮਾਪਿਆਂ ਵਾਂਗ ਅਗਵਾਈ ਕਰਦੇ ਹਨ ਅਤੇ ਇੱਕ ਚੰਗੇ ਕੈਰੀਅਰ ਦਾ ਰਾਹ ਦਿਖਾਉਂਦੇ ਹਨ। ਸਾਰੇ ਅਧਿਆਪਕਾਂ ਨੇ ਜਾਣ-ਪਛਾਣ ਕਰਵਾਈ। ਡਾ. ਸੈਲੇਸ਼ ਸ਼ਰਮਾ ਨੇ ਕਾਲਜ ਦੀਆਂ ਰਾਸ਼ਟਰੀ ਪੱਧਰ ਤੇ ਪ੍ਰਾਪਤੀਆਂ ਦਾ ਜਿਕਰ ਕਰਦੇ ਹੋਏ ਕਿਹਾ ਕਿ ਅੱਜ ਬੇਲਾ ਕਾਲਜ ਦਾ ਭਾਰਤ ਵਿੱਚ ਨਾਮ ਹੈ। ਉਹਨਾਂ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਅਧਿਆਪਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਸਟੇਜ਼ ਸਕੱਤਰ ਦੀ ਭੂਮਿਕਾ ਡਾ. ਮਮਤਾ ਅਰੋੜਾ ਨੇ ਨਿਭਾਉਂਦੇ ਹੋਏ ਅਧਿਆਪਕਾਂ ਲਈ ਇੱਕ ਕਵਿਤਾ ਸਮਰਪਿਤ ਕੀਤੀ।

ਅਧਿਆਪਕਾਂ ਦੇ ਸਨਮਾਨ ਵਿੱਚ ਕੇਕ ਕੱਟਣ ਦੀ ਰਸਮ ਕੀਤੀ ਗਈ। ਸਹਾਇਕ ਪ੍ਰੋ. ਰਮਨਦੀਪ ਕੌਰ ਅਤੇ ਉਨ੍ਹਾਂ ਦੀ ਟੀਮ ਨੇ ਸਾਰੇ ਅਧਿਆਪਕਾਂ ਦੇ ਹੁਨਰ ਨੂੰ ਪ੍ਰਦਰਸ਼ਿਤ ਕੀਤਾ। ਅਧਿਆਪਕਾਂ ਨੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਿਨ੍ਹਾਂ ਕਰਕੇ ਅਧਿਆਪਕਾਂ ਨੂੂੰ ਇਹ ਮਾਣ ਮਿਲ ਰਿਹਾ ਹੈ। ਇਸ ਮੌਕੇ ਤਿੰਨੋਂ ਸੰਸਥਾਵਾਂ ਦੇ ਲਗਭਗ 170 ਅਧਿਆਪਕ ਸ਼ਾਮਿਲ ਸਨ।