BELA COLLEGE
BELA COLLEGE
ਬੇਲਾ ਕਾਲਜ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਹਰ ਸਾਲ ਦੀ ਤਰਾਂ 73ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਜਗਵਿੰਦਰ ਸਿੰਘ ਪੰਮੀ ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ ਅਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਉਪਰੰਤ ਸਾਰਿਆਂ ਨੇ ਮਿਲ ਕੇ ਰਾਸ਼ਟਰੀ ਗੀਤ ਗਾਇਆ। ਉਹਨਾਂ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ 73ਵੇਂ ਗਣਤੰਤਰ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਉਹਨਾਂ ਕਿਹਾ ਕਿ ਅਸੀਂ ਉਹਨਾਂ ਸਾਰੇ ਸ਼ਹੀਦਾਂ ਨੂੰ ਲੱਖ-ਲੱਖ ਪ੍ਰਣਾਮ ਕਰਦੇ ਹਾਂ ਜਿਹਨਾਂ ਦੀਆਂ ਕੁਰਬਾਨੀਆਂ ਸਦਕਾ ਸਾਨੂੰ ਅੱਜ ਆਪਣਾ ਸੰਵਿਧਾਨ ਦਿਵਸ ਮਨਾਉਣ ਦਾ ਮੌਕਾ ਮਿਿਲਆ ਹੈ ਅਤੇ ਅਸੀਂ ਆਜਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਕਾਲਜ ਪਿੰ੍ਰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਇਸ ਮੌਕੇ ਤੇ ਡਾ. ਭੀਮ ਰਾਓ ਅੰਬੇਦਕਰ ਦੇ ਜੀਵਨ ਬਾਰੇ ਚਾਨਣਾ ਪਾਇਆ ਤੇ ਦੇਸ ਦਾ ਸੰਵਿਧਾਨ ਕਿਵੇਂ ਲਾਗੂ ਕੀਤਾ ਗਿਆ ਬਾਰੇ ਵਿਸਥਾਰ ਨਾਲ ਦੱਸਿਆ। ਉਹਨਾਂ ਕਿਹਾ ਕਿ ਸਾਨੂੰ ਆਪਣੇ ਸੰਵਿਧਾਨ ਵੱਲੋਂ ਮਿਲੇ ਹੱਕ ਤੇ ਨਾਲ ਜੁੜੀਆਂ ਜਿੰਮੇਵਾਰੀਆਂ ਦਾ ਵੀ ਅਹਿਸਾਸ ਹੋਣਾ ਚਾਹੀਦਾ ਹੈ। ਸਹਾਇਕ ਪ੍ਰੋਫੈਸਰ ਪ੍ਰਿਤਪਾਲ ਸਿੰਘ ਨੇ ਸਟੇਜ ਸਕੱਤਰ ਵਜੋਂ ਭੂਮਿਕਾ ਨਿਭਾਈ। ਇਸ ਮੌਕੇ ਸਤਵਿੰਦਰ ਸਿੰਘ ਮਾਨ ਇਟਲੀ, ਡਾ. ਸੈਲੇਸ਼ ਸ਼ਰਮਾ, ਡਾ. ਬਲਜੀਤ ਸਿੰਘ, ਡਾ. ਮਮਤਾ ਅਰੋੜਾ, ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸੀ।