img BELA COLLEGE BELA COLLEGE

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ

Amar Shaheed Baba Ajit Singh Jujhar Singh Memorial College

BEAL COLLEGE
Phone Number

+91 1881-263533

bg-banner
shape

College News

Campus News & Events 2023

List all News & Events

ਬੇਲਾ ਕਾਲਜ ਦਾ ਸਥਾਪਨਾ ਦਿਵਸ ਸ਼ਰਧਾਪੂਰਵਕ ਮਨਾਇਆ ਗਿਆ

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦਾ ਮਿਤੀ 6 ਫਰਵਰੀ 2023 ਨੂੰ ਸਥਾਪਨਾ ਦਿਵਸ ਸ਼ਰਧਾਪੂਰਵਕ ਮਨਾਇਆ ਗਿਆ ।ਇਸ ਮੌਕੇ ਕਾਲਜ ਦੇ ਵਿਹੜੇ ਮਿਤੀ 4 ਤੋਂ 6 ਫਰਵਰੀ ਤੱਕ ਸ਼੍ਰੀ ਅਖੰਡ ਸਾਹਿਬ ਦਾ ਪਾਠ ਕਰਵਾਇਆ ਗਿਆ। ਸ਼੍ਰੀ ਅਖੰਡ ਪਾਠ ਸਾਹਿਬ ਦੇ ਮੁੱਢਲੇ ਦਿਨ ਸੰਤ ਬਾਬਾ ਪਰਮਜੀਤ ਸਿੰਘ ਜੀ ਹੰਸਾਲ਼ੀ ਸਾਹਿਬ ਵਾਲਿਆਂ ਨੇ ਵਿਸ਼ੇਸ਼ ਸ਼ਿਰਕਤ ਕੀਤੀ ਅਤੇ ਸੰਸਥਾਵਾਂ ਦੀ ਚੜਦੀ ਕਲਾ ਦੀ ਅਰਦਾਸ ਕੀਤੀ । ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਾਲਜ ਪਿੰ੍ਰ. ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਪੇਂਡੂ ਖੇਤਰ ਵਿੱਚ ਉਚੇਰੀ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਹੋਂਦ ਵਿੱਚ ਆਈ। ਇਹ ਸੰਸਥਾ 6 ਫਰਵਰੀ 1975 ਤੋਂ ਲਗਾਤਾਰ ਇਸ ਖੇਤਰ ਵਿੱਚ ਕਾਰਜਸ਼ੀਲ ਹੈ। ਸੰਸਥਾ ਵਿੱਚ ਹਰੇਕ ਵਰ੍ਹੇ ਇਸ ਦੀਆਂ ਸਬੰਧਤ ਸੰਸਥਾਵਾਂ ਮਹਾਰਾਣੀ ਸਤਿੰਦਰ ਕੌਰ ਮਾਡਰਨ ਸੀ. ਸੈ. ਸਕੂਲ ਬੇਲਾ ਅਤੇ ਕਾਲਜ ਆਫ ਫਾਰਮੇਸੀ ਦੇ ਪੂਰਨ ਸਹਿਯੋਗ ਸਦਕਾ ਸੰਸਥਾ ਦਾ ਸਥਾਪਾਨਾ ਦਿਵਸ ਮਨਾਇਆ ਜਾਂਦਾ ਹੈ । ਇਸ ਮੌਕੇ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਖੁਦ ਸਾਰੀ ਸੇਵਾ ਦੀ ਜਿੰਮੇਵਾਰੀ ਸੰਭਾਲਦੇ ਅਤੇ ਨਿਭਾਂਉਦੇ ਹਨ। ਉਹਨਾਂ ਨੇ ਸੰਸਥਾ ਦੇ ਵਿੱਦਿਅਕ ਖੇਤਰ ਵਿੱਚ ਸ਼ਾਨਦਾਰ 48 ਵਰ੍ਹੇ ਪੂਰੇ ਕਰਨ ਤੇ ਖੁਸ਼ੀ ਜਾਹਿਰ ਕਰਦਿਆਂ ਇਸ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਅਤੇ ਇਸ ਦੇ ਨੈਕ ਵਲੋਂ ਪ੍ਰਵਾਨਿਤ ਹੋਣ ਤੱਕ ਦੇ ਸਫਰ ਨੂੰ ਸਿਜਦਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪਾਠ ਦੇ ਭੋਗ ਸਮੇਂ ਮੌਜੂਦ ਸਮੂਹ ਹਾਜ਼ਰੀਨ ਨਾਲ ਇਸ ਅਕਾਦਮਿਕ ਵਰੇ੍ਹ ਦੀਆਂ ਪ੍ਰਾਪਤੀਆਂ ਵੀ ਸਾਂਝੀਆਂ ਕੀਤੀਆਂ । ਉਹਨਾਂ ਨੇ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਸਾਹਿਬ ਵਾਲਿਆਂ ਦੇ ਇਸ ਸੰਸਥਾ ਦੀ ਤਰੱਕੀ ਵਿੱਚ ਪਾਏ ਯੋਗਦਾਨ ਅਤੇ ਉਹਨਾਂ ਦੀ ਮਿਹਰ ਨੂੰ ਨਮਨ ਵੀ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਐਸ.ਡੀ.ਐਮ. ਰੋਪੜ ਸ. ਹਰਬੰਸ ਸਿੰਘ ਨੇ ਕਾਲਜ ਦੇ ਲੋੜਵੰਦ ਵਿਦਿਆਰਥੀਆਂ ਲਈ ਆਪਣੇ ਪਿਤਾ ਦੀ ਯਾਦ ਵਿੱਚ 5000/-ਰੁ. ਸਲਾਨਾ ਵਜੀਫਾ ਰਾਸ਼ੀ ਦੇਣ ਦਾ ਅਹਿਦ ਕੀਤਾ। ਇਸ ਮੌਕੇ ਐਨ.ਸੀ.ਸੀ. ਯੂਨਿਟ ਵਲੋਂ ਕਰਨਲ ਐਲ .ਕੇ. ਅਗਰਵਾਲ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ।

ਹਰ ਸਾਲ ਲੰਗਰ ਲਈ ਵਰਤਿਆ ਜਾਣ ਵਾਲੇ ਰਾਸ਼ਨ ਦੀ ਸੇਵਾ ਸ.ਗਿਆਨ ਸਿੰਘ ਬੇਲਾ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਕਰਵਾਈ ਜਾਂਦੀ ਹੈ। ਪ੍ਰਧਾਨ ਪ੍ਰਬੰਧਕ ਕਮੇਟੀ ਸ.ਸੰਗਤ ਸਿੰਘ ਲੌਂਗੀਆ ਨੇ ਸ. ਗਿਆਨ ਸਿੰਘ ਜੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬੋਲਦਿਆਂ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ ਨੇ ਕਿਹਾ ਕਿ ਬੇਲਾ ਕਾਲਜ ਇਸ ਪੇਂਡੂ ਖਿੱਤੇ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹੂਲਤ ਪ੍ਰਦਾਨ ਕਰਵਾ ਕੇ, ਉੱਚੀਆਂ ਕਦਰਾਂ ਕੀਮਤਾਂ ਦੇ ਨਾਲ ਸਹੀ ਸਿੱਖਿਆ ਮੁਹੱਈਆ ਕਰਵਾਉਣ ਲਈ ਸਦਾ ਹੀ ਤਤਪਰ ਰਿਹਾ ਹੈ ਅਤੇ ਰਹੇਗਾ। ਉਹਨਾਂ ਨੇ ਇਸ ਮੌਕੇ ਉਹਨਾਂ ਸਭ ਨੁੰਮਾਇੰਦਿਆਂ ਦੇ ਯੋਗਦਾਨ ਨੂੰ ਯਾਦ ਕੀਤਾ ਜਿਨ੍ਹਾਂ ਨੇ ਸੰਸਥਾ ਨੂੰ ਇਸ ਮੁਕਾਮ ਤੇ ਲਿਆਉਣ ਲਈ ਸ਼ਲਾਘਾਪੂਰਨ ਕਾਰਜ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਸ. ਸੁਖਵਿੰਦਰ ਸਿੰਘ ਵਿਸਕੀ ਮੈਨੇਜਰ, ਡਾ.ਭਾਗ ਸਿੰਘ ਬੋਲਾ ਮੀਤ ਪ੍ਰਧਾਨ, ਮੈਂਬਰ ਗਿਆਨ ਸਿੰਘ ਬੇਲਾ ਨੇ ਇਲਾਕਾ ਨਿਵਾਸੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਦੇ ਸੰਸਥਾ ਵਿੱਚ ਦ੍ਰਿੜ ਵਿਸ਼ਵਾਸ ਨੇ ਸੰਸਥਾ ਨੂੰ ਬੁਲੰਦੀਆਂ ਤੇ ਪਹੁੰਚਾਇਆ। ਇਸ ਮੌਕੇ ਕਾਲਜ ਵਿੱਚ ਸਵੇਰ ਤੋਂ ਹੀ ਚਾਹ ਪਕੌੜਿਆਂ ਦਾ ਲੰਗਰ ਅਤੇ ਦੁਪਹਿਰ ਨੂੰ ਗੁਰੂ ਦਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਸਾਬਕਾ ਪ੍ਰਿੰਸੀਪਲ ਪੋ੍ਰ. ਸੁਰਮੁਖ ਸਿੰਘ, ਡਾ.ਬਲਜੀਤ ਸਿੰਘ, ਸਾਬਕਾ ਡੀ.ਈ.ਓ. ਸਿੱਖਿਆ ਵਿਭਾਗ ਸ. ਹਰਪ੍ਰੀਤਇੰਦਰ ਸਿੰਘ, ਸ਼੍ਰੀ ਰੋਹਿਤ ਸੱਭਰਵਾਲ਼, ਠੇਕੇਦਾਰ ਕਮਲਜੀਤ ਸਿੰਘ ਲਾਡੀ, ਨੰਬਰਦਾਰ ਜਸਵੀਰ ਸਿੰਘ, ਪਿੰਡਾਂ ਦੇ ਸਰਪੰਚ ਤੇ ਪੰਚ ਸਾਹਿਬਾਨ, ਪ੍ਰੈਸ ਦੇ ਨੁਮਾਇੰਦੇ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਨੇ ਸ਼ਿਰਕਤ ਕੀਤੀ।