BELA COLLEGE
BELA COLLEGE
ਬੇਲਾ ਕਾਲਜ ਵਿਖੇ ਮਨਾਇਆ ਗਣਤੰਤਰ ਦਿਵਸ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ 75ਵਾਂ ਗਣਤੰਤਰ ਦਿਵਸ ਮਨਾਇਆ ਗਿਆ।ਇਸ ਮੌਕੇ ਕਾਲਜ ਦੇ ਵਿਹੜੇ ਝੰਡਾ ਲਹਿਰਾਉਣ ਦੀ ਰਸਮ ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਜਗਵਿੰਦਰ ਸਿੰਘ ਪੰਮੀ ਨੇ ਸਮੂਹ ਸਟਾਫ ਤੇ ਵਿਦਿਆਰਥੀਆਂ ਦੀ ਹਾਜ਼ਰੀ ਵਿੱਚ ਤਿਰੰਗਾ ਲਹਿਰਾ ਕੇ ਕੀਤੀ। ਇਸ ਮੁਬਾਰਕ ਮੌਕੇ ਉਹ ਭਾਰਤੀ ਸੰਵਿਧਾਨ ਅਤੇ ਇਸਦੀ ਪ੍ਰਭੂਸੱਤਾ ਨੂੰ ਨਤਮਸਤਕ ਹੋਏ। ਉਹਨਾਂ ਨੇ ਆਪਣੇ ਸੰਬੋਧਨ ਵਿੱਚ ਡਾ.ਬੀ.ਆਰ. ਅੰਬੇਦਕਰ ਜੀ ਦੀ ਸਖ਼ਸੀਅਤ, ਭਾਰਤੀ ਸੰਵਿਧਾਨ ਦੀ ਮਹੱਤਤਾ ਅਤੇ ਇਸਦੇ ਸੰਪੂਰਨ ਪ੍ਰਭੂਸੱਤਾ ਵਿੱਚ ਪਾਏ ਯੋਗਦਾਨ ਸੰਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਪ੍ਰੀਤਮੋਹਿੰਦਰ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਕਿਹਾ ਕਿ ਗਣਤੰਤਰ ਦਿਵਸ ਭਾਰਤੀ ਸੰਵਿਧਾਨ ਦੀ ਮਹੱਤਤਾ ਅਤੇ ਇਸਦੀ ਪੂਰਨ ਪ੍ਰਭੂਸੱਤਾ ਨੂੰ ਯਾਦ ਕਰਨ ਦਾ ਇੱਕ ਵਡਮੁੱਲਾ ਮੌਕਾ ਹੈ। ਕਾਲਜ ਵਿੱਚ ਗਣਤੰਤਰ ਦਿਵਸ ਹਰ ਸਾਲ ਪੂਰਨ ਆਦਰ ਸਹਿਤ ਤਿੰਨੋਂ ਸੰਸਥਾਵਾਂ, ਪੀ.ਜੀ.ਕਾਲਜ, ਕਾਲਜ ਆਫ਼ ਫਾਰਮੇਸੀ ਅਤੇ ਮਹਾਂਰਾਣੀ ਸਤਿੰਦਰ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੇ ਸਮੂਹ ਸਟਾਫ਼ ਵੱਲੋਂ ਮਨਾਇਆ ਜਾਂਦਾ ਹੈ। ਡਾ. ਸੈਲੇਸ਼ ਸ਼ਰਮਾ, ਡਾਇਰੈਕਟਰ ਕਾਲਜ ਆਫ਼ ਫਾਰਮੇਸੀ ਨੇ ਸਭ ਨੂੰ ਇਸ ਮਹੱਤਵਪੂਰਨ ਦਿਨ ਦੀ ਵਧਾਈ ਦਿੱਤੀ। ਇਸ ਮੌਕੇ ਸ. ਮੇਹਰ ਸਿੰਘ ਪ੍ਰਿੰਸੀਪਲ ਸਕੂਲ, ਡਾ.ਮਮਤਾ ਅਰੋੜਾ ਤਿੰਨੋਂ ਸੰਸਥਾਵਾਂ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।