BELA COLLEGE
BELA COLLEGE
ਬੇਲਾ ਕਾਲਜ ਵਿਖੇ ਵਿਸਾਖੀ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਅੰਗਰੇਜ਼ੀ ਵਿਭਾਗ ਦੇ ਸਾਹਿਤਕ ਯੂਨਿਟ ਇੰਸਪਾਇਰਿੰਗ ਰੂਟਸ ਵੱਲੋਂ ਡਾ. ਸੰਦੀਪ ਕੌਰ ਦੀ ਅਗਵਾਈ ਅਧੀਨ ਵਿਸਾਖੀ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਵੱਖੋ ਵੱਖਰੀਆਂ ਕਲਾਸਾਂ ਦੇ ਸੱਠ ਦੇ ਕਰੀਬ ਵਿਿਦਆਰਥੀਆਂ ਨੇ ਭਾਗ ਲਿਆ। ਇਸ ਮੌਕੇ ਬੋਲਦਿਆਂ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਕਿਹਾ ਕਿ ਵਿਸਾਖੀ ਦਾ ਦਿਹਾੜਾ ਪੰਜਾਬ ਦੇ ਇਤਿਹਾਸ ਵਿੱਚ ਖਾਸ ਮਹੱਤਵ ਰੱਖਦਾ ਹੈ। ਉਹਨਾਂ ਇਸ ਪਾਵਨ ਦਿਹਾੜੇ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਵੱਲੋਂ ਕੀਤੀ ਖਾਲਸਾ ਸਾਜਨਾ ਦੇ ਇਤਿਹਾਸਕ ਮਹਤੱਤਾ ਤੇ ਚਾਨਣਾ ਪਾਇਆ। ਉਹਨਾਂ ਇਹ ਵੀ ਕਿਹਾ ਕਿ ਅਜਿਹੇ ਮੁਕਾਬਲੇ ਵਿਿਦਆਰਥੀ ਵਰਗ ਵਿੱਚ ਆਪਣੀਆਂ ਜ੍ਹੜਾਂ, ਇਤਿਹਾਸ ਅਤੇ ਬਦਲਦੇ ਸੰਦਰਭਾਂ ਦੀ ਜਾਣਕਾਰੀ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।ਉਹਨਾਂ ਨੇ ਵਿਿਦਆਰਥੀਆਂ ਨੂੰ ਇਤਿਹਾਸ ਪ੍ਰਤੀ ਸੁਚੇਤ ਹੋਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਜੱਜਮੈਂਟ ਦੀ ਭੂਮਿਕਾ ਅਸਿਸ. ਪ੍ਰੋ. ਸੁਨੀਤਾ ਰਾਣੀ ਅਤੇ ਡਾ. ਹਰਪ੍ਰੀਤ ਕੌਰ ਨੇ ਨਿਭਾਈ। ਇਸ ਮੁਕਾਬਲੇ ਵਿੱਚ ਨਿਸ਼ੂ ਨੇ ਪਹਿਲਾ, ਮਨਜੋਤ ਕੌਰ, ਗੁਰਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਨੇ ਸਾਂਝੇ ਤੌਰ ‘ਤੇ ਦੂਜਾ ਅਤੇ ਨਵਨੀਤ ਕੌਰ ਤੇ ਸਿਮਰਨਜੀਤ ਕੌਰ ਨੇ ਸਾਂਝੇ ਤੌਰ ‘ਤੇ ਤੀਜਾ ਸਥਾਨ ਹਾਸਲ ਕੀਤਾ। ਮੁਕਾਬਲੇ ਦੇ ਅਖੀਰ ਵਿੱਚ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ ਗਏ।ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਗੀਆ, ਸਕੱਤਰ ਜਗਵਿੰਦਰ ਸਿੰਘ ਪੰਮੀ, ਮੈਨੇਜਰ ਸੁਖਵਿੰਦਰ ਸਿੰਘ ਵਿਸਕੀ ਨੇ ਸਮੂਹ ਸਟਾਫ ਅਤੇ ਵਿਿਦਆਰਥੀਆਂ ਨੂੰ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਡਾ. ਬਲਜੀਤ ਸਿੰਘ, ਪਿੰ. ਅਮਰਜੀਤ ਸਿੰਘ, ਅਸਿਸ. ਪ੍ਰੋ. ਪ੍ਰਿਤਪਾਲ ਸਿੰਘ. ਅਸਿਸ. ਪੌ. ਰੋਜ਼ੀ ਰਾਣੀ ਅਤੇ ਡਾ ਕੁਲਦੀਪ ਕੌਰ ਅਤੇ ਸਮੁੱਚਾ ਸਟਾਫ ਹਾਜ਼ਰ ਸੀ।