BELA COLLEGE
BELA COLLEGE
ਬੇਲਾ ਕਾਲਜ ਨੇ ਸਾਕਾ ਸ਼੍ਰੀ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸੁਖਮਨੀ ਸਾਹਿਬ ਦੇ ਪਾਠ ਕਰਾਏ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਸ਼੍ਰੀ ਚਮਕੌਰ ਸਾਹਿਬ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਾਡਲੇ ਚਾਰ ਸਾਹਿਬਜਾਦਿਆਂ, ਸ਼ਹੀਦ ਸਿੰਘਾਂ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਹੋਇਆ ਸਮੂਹ ਸਟਾਫ ਅਤੇ ਵਿਿਦਆਰਥੀਆਂ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਵੱਲੋਂ ਵਿਿਦਆਰਥੀਆਂ ਨੂੰ ਸ਼੍ਰੀ ਚਮਕੌਰ ਸਾਹਿਬ ਦੀ ਜੰਗ ਬਾਰੇ ਜਾਣੂ ਕਰਾਉਂਦਿਆਂ ਹੋਇਆ ਦੱਸਿਆ ਗਿਆ ਕਿ ਦੁਨੀਆਂ ਵਿੱਚ ਅਜਿਹੀ ਲਾਸਾਨੀ ਸ਼ਹਾਦਤ ਦੀ ਕੋਈ ਹੋਰ ਮਿਸਾਲ ਨਹੀ ਮਿਲਦੀ ਜਿੱਥੇ ਇਨਸਾਨੀਅਤ, ਮਨੱੁਖੀ ਕਦਰਾਂ ਕੀਮਤਾਂ, ਧਰਮ ਅਤੇ ਕੌਮ ਲਈ ਆਪਣਾ ਸਰਬੰਸ ਵਾਰ ਦਿੱਤਾ ਹੋਏ। ਉਹਨਾਂ ਵਿਿਦਆਰਥੀਆਂ ਨੂੰ ਗੁਰੂੁ ਸਾਹਿਬ ਦੁਆਰਾ ਦਿਖਾਏ ਮਾਰਗ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਬਲਜੀਤ ਸਿੰਘ, ਡਾ. ਮਮਤਾ ਅਰੋੜਾ, ਸਹਾਇਕ ਪ੍ਰੋਫੈਸਰ ਸੁਨੀਤਾ ਰਾਣੀ, ਡਾ. ਹਰਪ੍ਰੀਤ ਕੌਰ, ਡਾ. ਅਣਖ ਸਿੰਘ, ਸਹਾਇਕ ਪ੍ਰੋਫੈਸਰ ਰਮਨਜੀਤ ਕੌਰ, ਸਹਾਇਕ ਪ੍ਰੋਫੈਸਰ ਜਸਪ੍ਰੀਤ ਕੌਰ ਤੇ ਸਮੂਹ ਸਟਾਫ ਤੇ ਵਿਿਦਆਰਥੀ ਮੌਜੂਦ ਸਨ ।