BELA COLLEGE
BELA COLLEGE
ਬੇਲਾ ਕਾਲਜ ਨੇ ਰਾਸ਼ਟਰੀ ਬਾਲਿਕਾ ਦਿਵਸ ਮਨਾਇਆ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਰਾਸ਼ਟਰੀ ਬਾਲਿਕਾ ਦਿਵਸ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਕ੍ਰਿਸ਼ੀ ਵਿਿਗਆਨ ਕੇਂਦਰ ਰੋਪੜ ਦੇ ਸਹਿਯੋਗ ਨਾਲ ਇਸ ਵਿਸ਼ੇ ਤੇ ਆਨ-ਲਾਈਨ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਕਾਲਜ ਦੇ ਅਧਿਆਪਕਾਂ ਤੇ ਵਿਿਦਆਰਥੀਆਂ ਨੇ ਹਿੱਸਾ ਲਿਆ। ਉਹਨਾਂ ਕਿਹਾ ਕਿ ਭਾਰਤ ਸਰਕਾਰ ਅਤੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵੱਲੋਂ 2008 ਵਿੱਚ ਰਾਸ਼ਟਰੀ ਬਾਲਿਕਾ ਦਿਵਸ ਦੀ ਸ਼ੁਰੂਆਤ ਕੀਤੀ ਗਈ ਤੇ ਹਰ ਸਾਲ 24 ਜਨਵਰੀ ਨੂੰ ਇਹ ਦਿਨ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮੁੱਖ- ਉਦੇਸ਼ ਬੱਚੀਆਂ ਦੇ ਅਧਿਕਾਰਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਹਨਾਂ ਕਿਹਾ ਕਿ ਮਾਪਿਆਂ ਨੂੰ ਤੇ ਸਾਨੂੰ ਸਭ ਨੂੰ ਲੜਕੀਆਂ ਨੂੰ ਸਿੱਖਿਆ, ਸਿਹਤ ਅਤੇ ਦਰਪੇਸ਼ ਮੁਸ਼ਕਲਾਂ ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਮਾਪਿਆਂ ਨੂੰ ਆਪਣੇ ਪੁੱਤਰਾਂ ਨੂੰ ਇਸ ਮੁੱਦੇ ਤੇ ਸਿੱਖਿਅਤ ਅਤੇ ਸੰਵੇਦਨਸ਼ੀਲ ਬਣਾਉਣਾ ਜਰੂਰੀ ਹੈ ਤਾਂ ਜੋ ਸੁਰੱਖਿਅਤ ਸਮਾਜ ਦੀ ਸਿਰਜਣਾ ਕਰ ਸਕੀਏ। ਇਸ ਮੌਕੇ ਕਾਲਜ ਦੇ ਵਿਭਾਗਾਂ ਵੱਲੋਂ ਅੱਜ ਦੇ ਥੀਮ ਨੂੰ ਮੱਦੇ ਨਜਰ ਰੱਖਦੇ ਹੋਏ ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ, ਲੇਖ ਤੇ ਕਵਿਤਾ ਮੁਕਾਬਲੇ ਕਰਵਾਏ ਗਏ। ਇਸ ਮੌਕੇ ਤੇ ਡਾ. ਬਲਜੀਤ ਸਿੰਘ, ਡਾ. ਮਮਤਾ ਅਰੋੜਾ, ਸਹਾਇਕ ਪ੍ਰੋ. ਸੁਨੀਤਾ ਰਾਣੀ, ਡਾ. ਅਣਖ ਸਿੰਘ, ਸਹਾਇਕ ਪ੍ਰੋ. ਪਰਮਿੰਦਰ ਕੌਰ ਆਦਿ ਹਾਜ਼ਰ ਸੀ।