BELA COLLEGE
BELA COLLEGE
ਬੇਲਾ ਕਾਲਜ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਸ਼੍ਰੀ ਗੁਰੂੁ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੀ ਜਾਣਕਾਰੀ ਦਿੰਦਿਆ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਦੁਆਰਾ ਸ਼੍ਰੀ ਗੁਰੂੁ ਨਾਨਕ ਦੇਵ ਜੀ ਦੀਆਂ ਵੱਡਮੁੱਲੀਆਂ ਸਿੱਖਿਆਵਾਂ ਤੇ ਚਾਨਣਾ ਪਾਉਣ ਲਈ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਉਹਨਾਂ ਕਿਹਾ ਕਿ ਸਾਨੂੰ ਗੁਰੂ ਨਾਨਕ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਤੇ ਚੱਲਕੇ ਮਨੁੱਖਤਾ ਦੀ ਸੇਵਾ, ਮਾਪਿਆ ਦਾ ਆਦਰ ਕਰਨਾ, ਨਿਮਰਤਾ ਧਾਰਨ ਕਰਨਾ, ਸਬਰ ਸੰਤੋਖ ਦੀ ਭਾਵਨਾ ਰੱਖਣ ਵਰਗੇ ਗੁਣਾਂ ਦਾ ਧਾਰਨੀ ਹੋਣਾ ਚਾਹੀਦਾ ਹੈ ਤਾਂ ਹੀ ਅਸੀਂ ਗੁਰੂੁ ਨਾਨਕ ਸਾਹਿਬ ਦੀ ਅਸੀਸ ਪ੍ਰਾਪਤ ਕਰ ਸਕਦੇ ਹਾਂ। ਇਸ ਲਈ ਵੱਖ-ਵੱਖ ਗਤੀਵਿਧੀਆਂ ਦੁਆਰਾ ਵਿਿਦਆਰਥੀਆਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਲ ਜੋੜਨ ਲਈ ਅਧਿਆਪਕਾਂ ਵੱਲੋਂ ਉਪਰਾਲੇ ਕੀਤੇ ਗਏ। ਜਿਹਨਾਂ ਵਿੱਚ ਅੰਗਰੇਜੀ ਵਿਭਾਗ ਵੱਲੋਂ ਸਲੋਗਨ ਮੁਕਾਬਲੇ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਗਣਿਤ ਅਤੇ ਪੰਜਾਬੀ ਵਿਭਾਗ ਦੁਆਰਾ ਬਾਣੀ ਦਾ ਉਚਾਰਣ ਕਰਵਾਇਆ ਗਿਆ ਅਤੇ ਮੂਲ ਮੰਤਰ ਦੇ ਜਾਪ ਕੀਤੇ ਗਏ। ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਲਗਭਗ 120 ਵਿਿਦਆਰਥੀਆਂ ਨੇ ਇਹਨਾਂ ਮੁਕਾਬਲੇ ਵਿੱਚ ਭਾਗ ਲਿਆ।ਸਲੋਗਨ ਰਾਈਟਿੰਗ ਵਿੱਚ ਕਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਸਿਮਰਨਦੀਪ ਕੌਰ ਬੀ.ਏ.-2, ਅਰਸ਼ਦੀਪ ਸਿੰਘ ਬੀ.ਏ.-2, ਗਗਨਦੀਪ ਕੌਰ ਬੀ.ਐਸ.ਸੀ. ਬਾਇਓਟੈੱਕ -1,ਗੁਰਪੁਨੀਤ ਕੌਰ ਬੀ.ਏ.-1, ਨਿਸ਼ਪ੍ਰੀਤ ਕੌਰ ਬੀ.ਏ.-2, ਵਿਿਦਆਰਥੀਆਂ ਨੇ ਹਾਸਿਲ ਕੀਤਾ। ਨਿਰਣਾਇਕ ਦੀ ਭੁਮਿਕਾ ਸਹਾਇਕ ਪ੍ਰੋਫੈਸਰ ਸੁਨੀਤਾ ਰਾਣੀ ਅਤੇ ਡਾ. ਹਰਪ੍ਰੀਤ ਕੌਰ ਨੇ ਨਿਭਾਈ।ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਗੀਆ, ਸਕੱਤਰ ਸ. ਜਗਵਿੰਦਰ ਸਿੰਘ ਪੰਮੀ, ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਵੱਲੋਂ ਇਸ ਪਾਵਨ ਦਿਹਾੜੇ ਤੇ ਸਟਾਫ਼ ਅਤੇ ਵਿਿਦਆਰਥੀਆਂ ਨੂੰ ਵਧਾਈ ਦਿੰਦੇ ਹੋਏ ਸਬਰ, ਸਹਿਣਸ਼ੀਲਤਾ, ਇਮਾਨਦਾਰੀ ਅਤੇ ਸਾਂਝ ਦੀਆਂ ਕਦਰਾਂ ਕੀਮਤਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ।ਕਾਲਜ ਵੱਲੋਂ ਇਸ ਮੌਕੇ ਸਟਾਫ਼ ਅਤੇ ਵਿਿਦਆਰਥੀਆਂ ਵਿੱਚ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਇਸ ਮੌਕੇ ਡਾ. ਮਮਤਾ ਅਰੋੜਾ, ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ, ਸਹਾਇਕ ਪ੍ਰੋਫੈਸਰ ਗੁਰਲਾਲ ਸਿੰਘ, ਸਹਾਇਕ ਪ੍ਰੋਫੈਸਰ ਗਗਨਦੀਪ ਕੌਰ, ਡਾ. ਅਣਖ ਸਿੰਘ, ਡਾ. ਕੁਲਦੀਪ ਕੌਰ, ਡਾ. ਸੁਰਜੀਤ ਕੌਰ, ਸਹਾਇਕ ਪ੍ਰੋਫੈਸਰ ਹਰਪ੍ਰੀਤ ਸਿੰਘ ਭਿਓਰਾ ਮੌਜੂਦ ਸਨ।