BELA COLLEGE
BELA COLLEGE
ਬੇਲਾ ਕਾਲਜ ਨੇ ਰਾਸ਼ਟਰੀ ਯੁਵਾ ਦਿਵਸ ਮਨਾਇਆ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ਰਾਸ਼ਟਰੀ ਯੁਵਾ ਦਿਵਸ ਵੱਖ-ਵੱਖ ਤਰ੍ਹਾਂ ਦੇ ਆਨ-ਲਾਈਨ ਮੁਕਾਬਲੇ ਕਰਵਾ ਕੇ ਮਨਾਇਆ। ਇਸ ਦੀ ਜਾਣਕਾਰੀ ਦਿੰਦੇ ਹੋਏ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਹਰ ਸਾਲ 12 ਜਨਵਰੀ ਨੂੰ ਮਹਾਨ ਦਾਰਸ਼ਨਿਕ ਤੇ ਸਮਾਜ ਸੁਧਾਰਕ ਸਵਾਮੀ ਵਿਕੇਕਾਨੰਦ ਦੇ ਜਨਮ ਦਿਨ ਦੇ ਸਨਮਾਨ ਵਿੱਚ 1985 ਤੋਂ ਪੂਰੇ ਭਾਰਤ ਵਿੱਚ ਨੈਸ਼ਨਲ ਯੁਵਾ ਦਿਵਸ ਵਜੋਂ ਮਨਾਇਆ ਜਾਂਦਾ ਹੈ। ਰਾਸ਼ਟਰੀ ਯੁਵਾ ਦਿਵਸ ਦਾ ਇਸ ਸਾਲ ਦਾ ਥੀਮ ‘ਸਭ ਦਿਮਾਗ ਵਿੱਚ ਹੈ’ ਸਵਾਮੀ ਵਿਕੇਕਾਨੰਦ ਦੀ ਮੁੱਖ ਸਿੱਖਿਆ ਤੇ ਆਧਾਰਿਤ ਹੈ। ਸਵਾਮੀ ਵਿਕੇਕਾਨੰਦ ਦਾ ਮੰਨਣਾ ਸੀ ਕਿ ਸਾਨੂੰ ਆਤਮਿਕ, ਸਰੀਰਕ ਜਾਂ ਮਾਨਸਿਕ ਤੌਰ ਤੇ ਕਮਜੋਰ ਕਰਨ ਵਾਲੇ ਵਿਚਾਰਾਂ ਨੂੰ ਯੋਗ ਅਤੇ ਧਿਆਨ ਦੀ ਮੱਦਦ ਨਾਲ ਆਸ਼ਾਵਾਦ ਨਾਲ ਬਦਲਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਵਾਮੀ ਵਿਕੇਕਾਨੰਦ ਦੀਆਂ ਸਿੱਖਿਆਵਾਂ ਹਮੇਸ਼ਾਂ ਨੌਜਵਾਨਾਂ ਨੂੰ ਆਤਮ-ਨਿਰਭਰ ਰੱਖਣ ਲਈ ਪ੍ਰੇਰਿਤ ਕਰਦੀਆਂ ਹਨ। ਇਸ ਦਿਨ ਨੂੰ ਸਮਰਪਿਤ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਿਦਆਰਥੀਆਂ ਵੱਲੋਂ ਪੱਤਿਆਂ ਤੇ ਕਲਾਕਾਰੀ, ਸਲੋਗਨ ਲਿਖਣਾ, ਫੋਟੋਗ੍ਰਾਫੀ ਮੁਕਾਬਲੇ, ਪੋਸਟਰ ਮੇਕਿੰਗ ਤੇ ਨਿਬੰਧ ਲਿਖਣਾ ਆਨ-ਲਾਈਨ ਮੁਕਾਬਲੇ ਕਰਵਾਏ ਗਏ ਜਿਸ ਵਿੱਚ 100 ਦੇ ਕਰੀਬ ਵਿਿਦਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ। ਇਸ ਮੌਕੇ ਡਾ. ਮਮਤਾ ਅਰੋੜਾ ਸਹਾਇਕ ਪ੍ਰੋ. ਸੁਨੀਤਾ ਰਾਣੀ ਅਤੇ ਸਮੂਹ ਕਾਲਜ ਸਟਾਫ਼ ਹਾਜਰ ਸੀ।