BELA COLLEGE
BELA COLLEGE
ਬੇਲਾ ਕਾਲਜ ਨੇ ਭਾਰਤੀ ਹਾਕੀ ਟੀਮ ਦੀ ਜਿੱਤ ਤੇ ਵੰਡੇ ਲੱਡੂ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ਭਾਰਤੀ ਪੁਰਸ਼ ਹਾਕੀ ਟੀਮ ਦੀ ਜਿੱਤ ਦੀ ਖੁਸ਼ੀ ਵਿੱਚ ਕੈਂਪਸ ਵਿੱਚ ਲੱਡੂ ਵੰਡੇ। ਇਸ ਮੌਕੇ ਖੁਸ਼ੀ ਜ਼ਾਹਰ ਕਰਦਿਆਂ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ ਨੇ ਸਟਾਫ਼ ਨੂੰ ਭਾਰਤੀ ਹਾਕੀ ਟੀਮ ਵੱਲੋਂ ਟੋਕੀਓ ਓਲੰਪਿਕਸ ਵਿੱਚ ਕਾਂਸੀ ਦਾ ਤਗਮਾ ਜਿੱਤਣ ਤੇ ਮੁਬਾਰਕਬਾਦ ਦਿੱਤੀ। ਉਹਨਾਂ ਕਿਹਾ ਕਿ ਟੀਮ ਨੇ ਇਹ ਇਤਿਹਾਸਕ ਜਿੱਤ 41 ਸਾਲਾਂ ਬਾਅਦ ਪ੍ਰਾਪਤ ਕੀਤੀ ਹੈ। ਦ੍ਰਿੜ ਇਰਾਦੇ ਵਾਲੀ ਭਾਰਤੀ ਟੀਮ ਨੇ ਕਪਤਾਨ ਮਨਪ੍ਰੀਤ ਸਿੰਘ ਦੀ ਅਗਵਾਈ ਵਿੱਚ ਜਰਮਨੀ ਨੂੰ 5-4 ਨਾਲ ਹਰਾ ਕੇ ਸਮੁੱਚੇ ਦੇਸ਼ ਲਈ ਮਾਣ ਪ੍ਰਾਪਤ ਕਰਿਆ ਹੈ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਇਸ ਜਿੱਤ ਤੋਂ ਸੇਧ ਲੈਣੀ ਚਾਹੀਦੀ ਹੈ ਕਿ ਸਖਤ ਮਿਹਨਤ ਦਾ ਫਲ ਜਰੂਰ ਮਿਲਦਾ ਹੈ। ਇਸ ਖੁਸ਼ੀ ਮੌਕੇ ਬੇਲਾ ਕਾਲਜ ਦੇ ਪਿੰ੍ਰਸੀਪਲ ਡਾ. ਸਤਵੰਤ ਕੌਰ ਸ਼ਾਹੀ, ਡਾ. ਸੈਲੇਸ਼ ਸ਼ਰਮਾ ਡਾਇਰੈਕਟਰ ਫਾਰਮੇਸੀ ਕਾਲਜ, ਡਾ. ਬਲਜੀਤ ਸਿੰਘ, ਸਹਾਇਕ ਪ੍ਰੋ. ਸੁਨੀਤਾ ਰਾਣੀ, ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ, ਸਹਾਇਕ ਪ੍ਰੋ. ਪ੍ਰਿਤਪਾਲ ਸਿੰਘ, ਸ਼੍ਰੀ ਅਸ਼ੋਕ ਕੁਮਾਰ, ਸੁਪਰਡੈਂਟ ਜਸਵੀਰ ਕੌਰ ਸਮੇਤ ਪੂਰਾ ਸਟਾਫ਼ ਹਾਜਰ ਸੀ।