BELA COLLEGE
BELA COLLEGE
ਬੇਲਾ ਕਾਲਜ ਵਿਖੇ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲਾ ਵੱਲੋਂ ‘ਇੱਕ ਜ਼ਿਲ੍ਹਾ ਇੱਕ ਉਤਪਾਦ’ ਤੇ ਵਰਕਸ਼ਾਪ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲਾ ਦੇ ਵਿਭਾਗ ਮਹਾਤਮਾ ਗਾਂਧੀ ਨੈਸ਼ਨਲ ਕੌਂਸਲ ਆਫ਼ ਰੂਰਲ ਐਜੂਕੇਸ਼ਨ ਵੱਲੋਂ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਇਸ ਦੀ ਜਾਣਕਾਰੀ ਦਿੰਦਿਆ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਇਸ ਵਰਕਸ਼ਾਪ ਦੇ ਮੁੱਖ ਬੁਲਾਰੇ ਪ੍ਰੋ. ਚੇਤਨ ਚਿਤਾਲਕਰ, ਡਾਇਰੈਕਟਰ, ਮਹਾਤਮਾ ਗਾਂਧੀ ਨੈਸ਼ਨਲ ਕੌਂਸਲ ਆਫ ਰੂਰਲ ਐਜੂਕੇਸ਼ਨ ਸਨ। ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਇਸ ਦਾ ਉਦੇਸ਼ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਰਵਾਇਤੀ ਉਤਪਾਦਾਂ ਨੂੰ ਇੱਕ ਪਲੇਟਫਾਰਮ ਪ੍ਰਦਾਨ ਕਰਨਾ ਹੈ। ਇੱਕ ਜ਼ਿਲ੍ਹਾ ਇੱੱਕ ਉਤਪਾਦ ਯੋਜਨਾ ਫੂਡ ਪ੍ਰੋਸੈਸਿੰਗ ਮੰਤਰਾਲਾ ਦੁਆਰਾ ਜ਼ਿਿਲ੍ਹਆਂ ਨੂੰ ਉਹਨਾਂ ਦੀ ਪੂਰੀ ਸਮਰੱਥਾ ਤੱਕ ਪਹੁੰਚਣ, ਆਰਥਿਕ ਅਤੇ ਸਮਾਜਿਕ ਸੱਭਿਆਚਾਰ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿੱਚ ਮੱਦਦ ਕਰੇਗੀ। ਪ੍ਰੋ. ਚਿਤਾਲਕਰ ਨੇ ਵਿਸਥਾਰਪੂਰਵਕ ਵਿਿਦਆਰਥੀਆਂ ਅਤੇ ਅਧਿਆਪਕਾਂ ਨੂੰ ਪੂੰਜੀ ਨਿਵੇਸ਼, ਮਾਰਕੀਟਿੰਗ ਅਤੇ ਬ੍ਰਾਂਡਿੰਗ, ਸਬਸਿਡੀ, ਕ੍ਰੈਡਿਟ-ਲੰਿਕਡ ਗ੍ਰਾਂਟ ਅਤੇ ਸਿਖਲਾਈ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਇੱਕ ਉਦਯੋਗਪਤੀ ਦੇ ਗੁਣਾਂ ਦੀ ਉਦਾਹਰਣਾਂ ਦੇ ਕੇ ਚਰਚਾ ਕੀਤੀ ਅਤੇ ਕਿਹਾ ਕਿ ਕਾਲਜਾਂ ਵਿੱਚ ਵਿਿਦਆਰਥੀਆਂ ਨੂੰ ਉਦਯੋਗਪਤੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ। ਆਈ.ਪੀ.ਆਰ. ਅਤੇ ਇੰਟਰਪ੍ਰੋਨਿਓਰਸ਼ਿਪ ਸੈੱਲ ਦੇ ਕਨਵੀਨਰ ਡਾ. ਮਮਤਾ ਅਰੋੜਾ ਨੇ ਸਭ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਲੱਗਭਗ 500 ਵਿਿਦਆਰਥੀਆਂ ਨੇ ਭਾਗ ਲਿਆ। ਇਸ ਮੌਕੇ ਡਾ. ਬਲਜੀਤ ਸਿੰਘ, ਡਾ. ਹਰਪ੍ਰੀਤ ਕੌਰ, ਆਈ.ਪੀ.ਆਰ. ਸੈੱਲ ਦੇ ਮੈਂਬਰ ਸਹਾਇਕ ਪ੍ਰੋਫੈਸਰ ਇਸ਼ੂ ਬਾਲਾ, ਸਹਾਇਕ ਪ੍ਰੋਫੈਸਰ ਮਨਪ੍ਰੀਤ ਕੌਰ, ਡਾ ਅਣਖ ਸਿੰਘ, ਸਹਾਇਕ ਪ੍ਰੋਫੈਸਰ ਲਵ ਸਿੰਗਲਾ, ਸਹਾਇਕ ਪ੍ਰੋਫੈਸਰ ਗੁਰਿੰਦਰ ਸਿੰਘ, ਡਾ. ਕੁਲਦੀਪ ਕੌਰ, ਸਹਾਇਕ ਪ੍ਰੋਫੈਸਰ ਨੀਤੂ ਸ਼ਰਮਾ ਸਮੇਤ ਸਮੁੱਚਾ ਸਟਾਫ਼ ਹਾਜ਼ਰ ਸੀ।