BELA COLLEGE
BELA COLLEGE
ਬੇਲਾ ਕਾਲਜ ਵਿਖੇ ‘ਕੋਵਿਡ-19 ਦੌਰਾਨ ਸਾਈਕੋਸੋਸ਼ਲ ਕਾਊਂਸਲੰਿਗ ਲਈ ਗਾਈਡੈਂਸ’ ਤੇ ਹਫ਼ਤਾਵਰ ਵਰਕਸ਼ਾਪ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਕੋਵਿਡ-19 ਮਹਾਂਮਾਰੀ ਦੌਰਾਨ ਮਾਨਸਿਕ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਹਫ਼ਤਾਵਰ ਵਰਕਸ਼ਾਪ ਦਾ ਆਗਾਜ਼ ਬਰੌਸ਼ਰ ਰਿਲੀਜ਼ ਕਰਕੇ ਕੀਤਾ ਗਿਆ। ਇਸ ਦੀ ਜਾਣਕਾਰੀ ਦਿੰਦਿਆ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਇੰਡੀਅਨ ਕੌਂਸਲ ਫਾਰ ਮੈਡੀਕਲ ਰਿਸਰਚ ਦੁਆਰਾ ਜਾਰੀ ਦਰਤਾਵੇਜ਼ਾਂ ਮੁਤਾਬਿਕ ਬੇਲਾ ਕਾਲਜ ਨੇ ਆਪਣੇ ਵਿਿਦਆਰਥੀਆਂ ਲਈ ਇਹ ਪ੍ਰੋਗਰਾਮ ਉਲੀਕਿਆ ਹੈ। ਕੋਵਿਡ-19 ਮਹਾਂਮਾਰੀ ਦੌਰਾਨ ਬਹੁਤ ਸਾਰੇ ਲੋਕ ਸਿੱਧੇ ਜਾ ਅਸਿੱਧੇ ਤੌਰ ਤੇ ਮਾਨਸਿਕ ਪ੍ਰੇਸ਼ਾਨੀ ਤੋਂ ਪ੍ਰਭਾਵਿਤ ਹੋਏ ਹਨ। ਕਰੋਨਾ ਦੇ ਮਰੀਜਾਂ ਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਾਨਸਿਕ ਸਿਹਤ ਦੇ ਗੰਭੀਰ ਮੁੱਦਿਆਂ ਤੋਂ ਛੁੱਟਕਾਰਾ ਪਾਉਣ ਲਈ ਕਾਊਂਸਲੰਿਗ ਦੀ ਸਖਤ ਜਰੂਰਤ ਹੈ। ਅਜਿਹੇ ਸਮੇਂ ਤੇ ਸਾਨੂੰ ਵਹਿਮਾਂ ਭਰਮਾਂ ਤੋਂ ਦੂਰ ਹੋ ਕੇ ਸਰਕਾਰ ਦੀਆਂ ਗਾਈਡਲਾਈਨਜ਼ ਮੁਤਾਬਿਕ ਕੰਮ ਕਰਨਾ ਚਾਹੀਦਾ ਹੈ ਅਤੇ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।ਉਹਨਾਂ ਸਾਰੇ ਲੋਕਾਂ ਨੂੰ ਕੋਵਿਡ ਵੈਕਸੀਨੇਸ਼ਨ ਲਗਾਉਣ ਦੀ ਵੀ ਅਪੀਲ ਕੀਤੀ। ਸੈਪ ਦੇ ਕਨਵੀਨਰ ਡਾ. ਮਮਤਾ ਅਰੋੜਾ ਨੇ ਦੱਸਿਆ ਕਿ ਇਹ ਕਾਊਂਸਲੰਿਗ ਮਹਾਤਮਾ ਗਾਂਧੀ ਨੈਸ਼ਨਲ ਕਾਂਸਲ ਆਫ ਰੂਰਲ ਐਜੂਕੇਸ਼ਨ ਦੀ ਦੇਖ-ਰੇਖ ਵਿੱਚ ਹੋ ਰਹੀ ਹੈ ਕਿਉਂਕਿ ਮਨੋਵਿਿਗਆਨ ਸਹਾਇਤਾ ਕਿਸੇ ਤਜਰਬੇਕਾਰ ਅਤੇ ਸਲਾਹਕਾਰ ਦੁਆਰਾ ਹੀ ਮੁਹੱਈਆ ਕਰਵਾਈ ਜਾ ਸਕਦੀ ਹੈ। ਇਸ ਪ੍ਰੋਗਰਾਮ ਦੇ ਕੋਆਰਡੀਨੇਟਰ ਡਾ. ਬਲਜੀਤ ਸਿੰਘ ਨੇ ਦੱਸਿਆ ਕਿ ਅਸੀਂ ਰਲ ਕੇ ਇਸ ਮਹਾਂਮਾਰੀ ਤੇ ਜਰੂਰ ਜਿੱਤ ਹਾਸਲ ਕਰਨੀ ਹੈ ਅਤੇ ਬੇਲਾ ਕਾਲਜ ਇਸ ਲਈ ਹਰ ਸੰਭਵ ਕੋਸ਼ਿਸ ਕਰਦਾ ਰਹੇਗਾ। ਇਸ ਮੌਕੇ ਡਾ. ਸੈਲੇਸ਼ ਸ਼ਰਮਾ, ਸਹਾਇਕ.ਪ੍ਰੋ. ਸੁਨੀਤਾ ਰਾਣੀ, ਸਹਾਇਕ.ਪ੍ਰੋ. ਗੁਰਲਾਲ ਸਿੰਘ, ਸਹਾਇਕ.ਪ੍ਰੋ. ਰਾਕੇਸ਼ ਜੋਸ਼ੀ, ਸਹਾਇਕ.ਪ੍ਰੋ. ਇਸ਼ੂ ਬਾਲਾ, ਸਹਾਇਕ.ਪ੍ਰੋ. ਪ੍ਰਿਤਪਾਲ ਸਿੰਘ ਅਤੇ ਸਹਾਇਕ.ਪ੍ਰੋ. ਅਮਰਜੀਤ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।