img BELA COLLEGE BELA COLLEGE

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ

Amar Shaheed Baba Ajit Singh Jujhar Singh Memorial College

BEAL COLLEGE
Phone Number

+91 1881-263533

bg-banner
shape

College News

Campus News & Events 2022

List all News & Events

ਬੇਲਾ ਕਾਲਜ ਦੇ ਬੀ.ਵਾਕ (ਫੂਡ ਪ੍ਰੋਸੈਸਿੰਗ) ਦੇ ਵਿਦਿਆਰਥੀਆਂ ਨੇ ਨਤੀਜਿਆਂ ਵਿੱਚ ਹਾਸਿਲ ਕੀਤੇ 10 ਐਸ.ਜੀ.ਪੀ.ਏ.

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਰੋਪੜ ਦੇ ਬੀ.ਵਾਕ (ਫੂਡ ਪ੍ਰੋਸੈਸਿੰਗ) ਛੇਵਾਂ ਸਮੈਸਟਰ ਸੈਸ਼ਨ 2021-22 ਦਾ ਨਤੀਜਾ ਬਹੁਤ ਹੀ ਵਧੀਆ ਰਿਹਾ। ਬੀ.ਵਾਕ (ਫੂਡ ਪ੍ਰੋਸੈਸਿੰਗ) ਦੇ 12 ਵਿਦਿਆਰਥੀਆਂ ਨੇ ਐਸ.ਜੀ.ਪੀ.ਏ. 10 ਅਤੇ 5 ਵਿਦਿਆਰਥੀਆਂ ਨੇ ਐਸ.ਜੀ.ਪੀ.ਏ. 9 ਅੰਕ ਦੇ ਨਾਲ ਪੰਜਾਬੀ ਯੂਨੀਵਰਸਿਟੀ ਨਤੀਜਿਆਂ ਵਿੱਚ ਮੱਲਾਂ ਮਾਰੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ.ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਬੀ.ਵਾਕ (ਫੂਡ ਪ੍ਰੋਸੈਸਿੰਗ) ਦਾ ਕੋਰਸ ਕਾਲਜ ਵਿੱਚ ਸਫਲਤਾਪੂਰਵਕ ਚੱਲ ਰਿਹਾ ਹੈ। ਇਸ ਕੋਰਸ ਵਿੱਚ ਮਲਟੀਪਲ ਐਂਟਰੀ ਅਤੇ ਐਗਜ਼ਿਟ ਦੀ ਆਪਸ਼ਨ ਹੋਣ ਕਾਰਨ ਵਿਦਿਆਰਥੀਆਂ ਲਈ ਬਹੁਤ ਤਰੀਕਿਆਂ ਨਾਲ ਲਾਹੇਵੰਦ ਹੈ। ਉਹਨਾਂ ਕਿਹਾ ਕਿ ਵਿਦਿਆਰਥੀ ਇਸ ਕੋਰਸ ਨਾਲ ਜਿੱਥੇ ਕਿੱਤਾਮੁਖੀ ਸਿੱਖਿਆ ਨਾਲ ਜੁੜ ਰਹੇ ਹਨ, ਉੱਥੇ ਹੀ ਵਧੇਰੇ ਭਵਿੱਖੀ ਸੰਭਾਵਨਾਵਾਂ ਵੱਲ ਵੀ ਵੱਧ ਰਹੇ ਹਨ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ, ਸਕੱਤਰ ਸ. ਜਗਵਿੰਦਰ ਸਿੰਘ ਪੰਮੀ ਅਤੇ ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਨੇ ਯੂਨੀਵਰਸਿਟੀ ਨਤੀਜਿਆਂ ਵਿੱਚ ਵਿਦਿਆਰਥੀਆਂ ਦੀ ਚੰਗੀ ਕਾਰਗੁਜ਼ਾਰੀ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਸਮੂਹ ਵਿਭਾਗ ਅਤੇ ਵਿਦਿਆਰਥੀਆਂ ਨੂੰ ਇਸ ਲਈ ਮੁਬਾਰਕਬਾਦ ਦਿੰਦਿਆ ਕਿਹਾ ਕਿ ਸਟਾਫ਼ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਸਦਕਾ ਹੀ ਚੰਗੇ ਨਤੀਜੇ ਸੰਭਵ ਹੋ ਰਹੇ ਹਨ। ਇਸ ਮੌਕੇ ਬੋਲਦਿਆਂ ਵਿਭਾਗ ਦੇ ਮੁਖੀ ਡਾ. ਮਮਤਾ ਅਰੋੜਾ ਨੇ ਦੱਸਿਆ ਕਿ ਬੀ.ਵਾਕ ਕੋਰਸ ਵਿੱਚ ਇਕ ਸਾਲ ਲਾ ਕੇ ਡਿਪਲੋਮਾ ਦਾ ਸਰਟੀਫਿਕੇਟ, ਦੋ ਸਾਲ ਲਾ ਕੇ ਐਡਵਾਂਸ ਡਿਪਲੋਮਾ ਅਤੇ ਤਿੰਨ ਸਾਲ ਪੂਰੇ ਕਰਨ ਤੇ ਗ੍ਰੈਜੂਏਟ ਦੀ ਡਿਗਰੀ ਮਿਲਦੀ ਹੈ। ਉਹਨਾਂ ਕਿਹਾ ਕਿ ਵਿਭਾਗ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਕਿੱਤਾ ਮੁਖੀ ਸਿੱਖਿਆ ਸਹੀ ਢੰਗ ਨਾਲ ਉਪਲੱਬਧ ਕਰਵਾਉਣ ਲਈ ਸਦਾ ਹੀ ਸਿਰਤੋੜ ਯਤਨ ਕਰਦਾ ਰਹੇਗਾ। ਇਸ ਮੌਕੇ ਡਾ. ਬਲਜੀਤ ਸਿੰਘ, ਮਨਪ੍ਰੀਤ ਕੌਰ, ਹਰਸ਼ਿਤਾ, ਅਮਨਜੋਤ ਕੌਰ, ਪੱਲਵੀ, ਜਸਪ੍ਰੀਤ ਕੌਰ ਹਾਜ਼ਰ ਸੀ।