BELA COLLEGE
BELA COLLEGE
ਬੇਲਾ ਕਾਲਜ ਵਿਖੇ ਦਸਵੇਂ ਪਾਤਸ਼ਾਹ ਦਾ ਅਵਤਾਰ ਪੁਰਬ ਮਨਾਇਆ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਜੀ ਨੇ ਦਸਿਆ ਕਿ ਬੇਲਾ ਕਾਲਜ ਦਾ ਨਾਮ ਹੀ ਗੁਰੁ ਸਾਹਿਬ ਦੇ ਵੱਡੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਿੱਜਦਾ ਹੈ।ਕਾਲਜ ਵਿੱਚ ਅੱਜ ਗੁਰੁ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਕਾਲਜ ਦੇ ਸਮੁਚੇ ਸਟਾਫ਼ ਵੱਲੋਂ ਸੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ, ਉਪਰੰਤ ਗੁਰੂ ਸਾਹਿਬ ਦੇ ਜੀਵਨ ,ਫ਼ਲਸਫ਼ੇ ਅਤੇ ਲਾਸਾਨੀ ਕੁਰਬਾਨੀਆਂ ਉੱਤੇ ਵਿਚਾਰ ਚਰਚਾ ਕੀਤੀ ਗਈ।ਕਾਲਜ ਪ੍ਰਬੰਧਕ ਕਮੇਟੀ ਦੇ ਸਮੂਹ ਨੁਮਾਇੰਦਿਆਂ ਨੇ ਆਪਣੇ ਸੰਦੇਸ਼ ਵਿੱਚ ਸਟਾਫ ਅਤੇ ਵਿਦਿਆਰਥੀਆਂ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੱਤੀ ਅਤੇ ਗੁਰੁ ਸਾਹਿਬ ਦੇ ਧਰਮ,ਹੱਕ ਅਤੇ ਸੱਚ ਦੇ ਪਾਏ ਪੂਰਨਿਆਂ ਉੱਤੇ ਪੂਰੀ ਸੰਜੀਦਗੀ ਨਾਲ ਨਿਭਣ ਲਈ ਕਿਹਾ।ਪਾਠ ਦੀ ਸਮਾਪਤੀ ਉਪਰੰਤ ਚਾਹ ਦੇ ਲੰਗਰ ਲਗਾਏ ਗਏ।ਇਸ ਮੌਕੇ ਕਾਲਜ ਦਾ ਸਮੁਚਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।