BELA COLLEGE
BELA COLLEGE
ਬੇਲਾ ਕਾਲਜ ਦੀ ਕੁਸ਼ਤੀ ਟੀਮ ਲਗਾਤਾਰ ਦੂਜੀ ਵਾਰੀ ਬਣੀ ਪੰਜਾਬੀ ਯੂਨੀਵਰਸਿਟੀ ਕੁਸ਼ਤੀ ਮੁਕਾਬਲਿਆਂ ਦੀ ਚੈਂਪੀਅਨ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਕੁਸ਼ਤੀ ਟੀਮ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅੰਤਰ ਕਾਲਜ ਫ੍ਰੀ ਸਟਾਇਲ ਕੁਸ਼ਤੀ ਚੈਂਪੀਅਨਸ਼ਿਪ ਲਗਾਤਾਰ ਦੂਜੀ ਵਾਰੀ ਜਿੱਤ ਕੇ ਕਾਲਜ ਦਾ ਨਾਂ ਸੁਨਹਿਰੀ ਅੱਖਰਾਂ ਵਿੱਚ ਲਿਖ ਦਿੱਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਕਾਲਜ ਦੇ ਖਿਡਾਰੀਆਂ ਨੇ ਵੱਖ-ਵੱਖ ਭਾਰ ਵਰਗ ਫ੍ਰੀ ਸਟਾਇਲ ਤੇ ਗ੍ਰੀਕੋ ਰੋਮਨ ਕੁਸ਼ਤੀ ਮੁਕਾਬਲਿਆਂ ਵਿੱਚ ਭਾਗ ਲਿਆ, ਜਿਸ ਵਿੱਚ 125 ਕਿਲੋ ਫ੍ਰੀ ਸਟਾਇਲ ਵਿੱਚ ਗੁਰਜੀਤ ਸਿੰਘ ਸੋਨ ਤਗਮਾ, 82 ਕਿਲੋ ਫ੍ਰੀ ਸਟਾਇਲ ਵਿੱਚ ਸ਼ੌਰੀਆ ਪਠਾਣੀਆ ਸੋਨ ਤਗਮਾ, 79 ਕਿਲੋ ਫ੍ਰੀ ਸਟਾਇਲ ਵਿੱਚ ਪਵਨਦੀਪ ਰਾਣਾ ਸੋਨ ਤਗਮਾ ਅਤੇ ਕਰਨ ਪਠਾਣੀਆ ਨੇ 97 ਕਿਲੋ ਫ੍ਰੀ ਸਟਾਇਲ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਕਾਲਜ ਨੂੰ ਫ੍ਰੀ ਸਟਾਇਲ ਕੁਸ਼ਤੀ ਮੁਕਾਬਲਿਆਂ ਵਿੱਚ ਓਵਰਆਲ ਚੈਂਪੀਅਨ ਬਣਾਇਆ। ਇਸ ਤੋਂ ਇਲਾਵਾ ਗ੍ਰੀਕੋ ਰੋਮਨ ਕੁਸ਼ਤੀ ਮੁਕਾਬਲਿਆਂ ਵਿੱਚ 130 ਕਿਲੋ ਭਾਰ ਵਰਗ ਵਿੱਚ ਗੁਰਜੀਤ ਸਿੰਘ ਕਾਂਸੀ ਦਾ ਤਗਮਾ, 82 ਕਿਲੋ ਗ੍ਰੀਕੋ ਰੋਮਨ ਵਿੱਚ ਸੈਫ ਉੱਲਾ ਦਾ ਕਾਂਸੀ ਦਾ ਤਗਮਾ ਅਤੇ 72 ਕਿਲੋ ਭਾਰ ਵਰਗ ਵਿੱਚ ਗਗਨਦੀਪ ਨੇ ਕਾਂਸੀ ਦਾ ਤਗਮਾ ਜਿੱਤਿਆ। ਕਾਲਜ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਪਿੰਡ ਬੇਲਾ ਦੇ ਸਰਪੰਚ ਸ. ਲਖਵਿੰਦਰ ਸਿੰਘ ਭੂਰਾ ਨੇ ਕਾਲਜ ਪਹੁੰਚਣ ਤੇ ਖਿਡਾਰੀਆਂ ਨੂੰ ਉੱਚੇਚੇ ਤੌਰ ਤੇ ਸਨਮਾਨਿਤ ਕੀਤਾ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ, ਸਕੱਤਰ ਸ. ਜਗਵਿੰਦਰ ਸਿੰਘ ਪੰਮੀ ਅਤੇ ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਨੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਆਲ ਇੰਡੀਆ ਇੰਟਰਵਰਸਿਟੀ ਮੁਕਾਬਲਿਆਂ ਲਈ ਸ਼ੁਭ-ਇਛਾਂਵਾਂ ਦਿੱਤੀਆਂ। ਉਹਨਾਂ ਸਰੀਰਕ ਸਿੱਖਿਆ ਵਿਭਾਗ ਦੇ ਸਹਾਇਕ ਪ੍ਰੋਫੈਸਰ ਲੈਫਟੀਨੈਂਟ ਪ੍ਰਿਤਪਾਲ ਸਿੰਘ, ਸਹਾਇਕ ਪ੍ਰੋਫੈਸਰ ਅਮਰਜੀਤ ਸਿੰਘ ਨੂੰ ਖੇਡਾਂ ਵਿੱਚ ਬੇਲਾ ਕਾਲਜ ਦੀਆਂ ਪ੍ਰਾਪਤੀਆਂ ਹਾਸਲ ਕਰਨ ਤੇ ਬਹੁਤ-ਬਹੁਤ ਮੁਬਾਰਕਾਂ ਦਿੱਤੀਆਂ। ਇਸ ਮੌਕੇ ਤੇ ਡਾ. ਮਮਤਾ ਅਰੋੜਾ, ਸਹਾਇਕ ਪ੍ਰੋ. ਸੁਨੀਤਾ ਰਾਣੀ ਅਤੇ ਸਮੂਹ ਕਾਲਜ ਸਟਾਫ਼ ਹਾਜ਼ਰ ਸੀ।