BELA COLLEGE
BELA COLLEGE
ਬੇਲਾ ਕਾਲਜ ਵਿਖੇ ਸੁਤੰਤਰਤਾ ਦਿਵਸ ਬੜੇ ਧੂਮ-ਧਾਮ ਨਾਲ ਮਨਾਇਆ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਅੱੱਜ 75ਵੇਂ ਅਜਾਦੀ ਦਿਵਸ ਨੂੰ ਸਮਰਪਿਤ ਕਾਲਜ ਵਿਖੇ ਤਿਰੰਗਾ ਝੰਡਾ ਲਹਿਰਾਇਆ ਗਿਆ। ਝੰਡਾ ਲਹਿਰਾਉਣ ਦੀ ਰਸਮ ਸ. ਜਗਵਿੰਦਰ ਸਿੰਘ ਪੰਮੀ ਸਕੱਤਰ, ਕਾਲਜ ਪ੍ਰਬੰਧਕ ਕਮੇਟੀ ਨੇ ਅਦਾ ਕੀਤੀ। ਉਪਰੰਤ ਰਾਸ਼ਟਰ ਗੀਤ ਗਾਇਆ ਗਿਆ। ਸ. ਜਗਵਿੰਦਰ ਸਿੰਘ ਪੰਮੀ ਨੇ ਭਾਰਤ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਹਨਾਂ ਸਟਾਫ਼ ਤੇ ਵਿਿਦਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜਾਦੀ ਵਿੱਚ ਜਿਆਦਾ ਰੋਲ ਪੰਜਾਬੀਆਂ ਦਾ ਰਿਹਾ ਹੈ, ਸੋ ਸਾਨੂੰ ਉਹਨਾਂ ਮਹਾਨ ਯੋਧਿਆਂ ਦੀਆਂ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਰੱਖਦੇ ਹੋਏ ਉਹਨਾਂ ਦੇ ਦਰਸਾਏ ਮਾਰਗ ਤੇ ਸੱਚੀ-ਸੁੱਚੀ ਕਿਰਤ ਕਰਦੇ ਚੱਲਣਾ ਚਾਹੀਦਾ ਹੈ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਉੱਚ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਆਜਾਦੀ ਦਾ 75ਵਾਂ ਅੰਮ੍ਰਿਤ ਮਹਾਂ ਉਤਸਵ ਨੂੰ ਮਨਾਉਣ ਲਈ ਪਿਛਲੇ ਤਿੰਨ ਦਿਨਾਂ ਤੋਂ ਕਾਲਜ ਦੇ ਵਿਿਦਆਰਥੀਆਂ ਨੂੰ ਸਟਾਫ਼ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ ਹਨ ਜਿਹਨਾਂ ਵਿੱਚ ਮਹਾਨ ਪਰਵ ਦੇ ਸੰਦਰਭ ਵਿੱਚ ਡਾਕੂਮੈਂਟਰੀ ਫਿਲਮ, ਸੈਮੀਨਾਰ ਆਦਿ ਸ਼ਾਮਲ ਹਨ। ਇਸ ਮੌਕੇ ਸਟੇਜ ਸੰਚਾਲਣ ਦੀ ਭੂਮਿਕਾ ਸਹਾਇਕ ਪ੍ਰੋ. ਲੈਫਟੀਨੈਂਟ ਪ੍ਰਿਤਪਾਲ ਸਿੰਘ ਵੱਲੋਂ ਨਿਭਾਈ ਗਈ। ਇਸ ਮੌਕੇ ਤੇ ਡਾ. ਬਲਜੀਤ ਸਿੰਘ, ਡਾ. ਮਮਤਾ ਅਰੋੜਾ ਡਾ. ਸੈਲੇਸ਼ ਸ਼ਰਮਾ ਪ੍ਰਿੰਸੀਪਲ ਫਾਰਮੇਸੀ ਕਾਲਜ, ਅਮਰਜੀਤ ਸਿੰਘ ਸਕੂਲ ਪ੍ਰਿੰਸੀਪਲ, ਸਹਾਇਕ ਪ੍ਰੋ. ਸੁਨੀਤਾ ਰਾਣੀ ਅਤੇ ਸਮੂਹ ਕਾਲਜ ਸਟਾਫ਼ ਹਾਜਰ ਸੀ।