BELA COLLEGE
BELA COLLEGE
ਬੇਲਾ ਕਾਲਜ ਦੇ ਖਿਡਾਰੀ ਨੇ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਜਿੱਤੇ ਚਾਂਦੀ ਦੇ ਤਗਮੇ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਖਿਡਾਰੀ ਗੁਰਦੀਪ ਸਿੰਘ ਨੇ ਐਥਲੈਟਿਕਸ ਚੈਂਪੀਅਨਸ਼ਿਪ ਦੇ ਈਵੈਂਟ ਹੈਮਰ ਥੋ੍ਰ ਵਿੱਚ ਚਾਂਦੀ ਦੇ ਦੋ ਤਗਮੇ ਪ੍ਰਾਪਤ ਕੀਤੇ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਇਸ ਬਾਬਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਲਜ ਦੇ ਖਿਡਾਰੀ ਗੁਰਦੀਪ ਸਿੰਘ ਨੇ 34 ਵੇਂ ਨਾਰਥ ਜ਼ੋਨ ਜੂਨੀਅਰ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਹਾਸਿਲ ਕੀਤਾ। ਇਹ ਖੇਡਾਂ ਜੰਮੂ ਵਿਖੇ ਕਰਵਾਈਆਂ ਗਈਆਂ ਸਨ। ਇਸ ਤੋਂ ਇਲਾਵਾ 98 ਵੇਂ ਜੂਨੀਅਰ ਐਥਲੈਟਿਕਸ ਚੈਂਪੀਅਨਸ਼ਿਪ (ਸਟੇਟ) ਵਿੱਚ ਸਿਲਵਰ ਮੈਡਲ ਪ੍ਰਾਪਤ ਕਰਕੇ ਨੈਸ਼ਨਲ ਲਈ ਕੁਆਲੀਫ਼ਾਈ ਕੀਤਾ। ਇਹ ਖੇਡਾਂ ਸੰਗਰੂੁਰ ਵਿਖੇ ਹੋਈਆਂ ਸਨ। ਖਿਡਾਰੀ ਦੇ ਕਾਲਜ ਪਹੁੰਚਣ ਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ, ਸਕੱਤਰ ਸ. ਜਗਵਿੰਦਰ ਸਿੰਘ ਪੰਮੀ, ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ, ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਖਿਡਾਰੀ ਗੁਰਦੀਪ ਸਿੰਘ ਨੂੰ ਸਨਮਾਨਿਤ ਕੀਤਾ ਅਤੇ ਨੈਸ਼ਨਲ ਖੇਡਾਂ ਲਈ ਸ਼ੁਭ-ਇੱਛਾਵਾਂ ਦਿੱਤੀਆਂ। ਉਹਨਾਂ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਸਹਾਇਕ ਲੈਫ਼ਟੀਨੈਂਟ ਪ੍ਰਿਤਪਾਲ ਸਿੰਘ ਅਤੇ ਸਹਾਇਕ ਪੋ੍ਰੋਫੈਸਰ ਅਮਰਜੀਤ ਸਿੰਘ ਨੂੰ ਕਾਲਜ ਦੇ ਖਿਡਾਰੀਆਂ ਦੀ ਵਧੀਆ ਕਾਰਗੁਜਾਰੀ ਲਈ ਮੁਬਾਰਕਬਾਦ ਦਿੱਤੀ। ਇਸ ਮੌਕੇ ਤੇ ਡਾ. ਮਮਤਾ ਅਰੋੜਾ, ਸਹਾਇਕ ਪੋ੍ਰਫੈਸਰ ਸੁਨੀਤਾ ਰਾਣੀ ਸਟਾਫ਼ ਅਤੇ ਵਿ ਦਿਆਰਥੀ ਮੌਜੂਦ ਸਨ।