img BELA COLLEGE BELA COLLEGE

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ

Amar Shaheed Baba Ajit Singh Jujhar Singh Memorial College

BEAL COLLEGE
Phone Number

+91 1881-263533

bg-banner
shape

College News

Campus News & Events 2025

List all News & Events


ਬੇਲਾ ਕਾਲਜ ਵਿਖੇ ਸੰਵਿਧਾਨ ਦਿਵਸ ਮਨਾਇਆ



ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਵਿਖੇ ਇੰਸੀਚਿਊਟ ਇੰਨੋਵੇਸ਼ਨ ਸੈੱਲ ਦੇ ਸਹਿਯੋਗ ਨਾਲ ਪੋਸਟ ਗੈ੍ਰਜੂਏਟ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਸੰਵਿਧਾਨ ਦਿਵਸ ਮਨਾਇਆ ਗਿਆ।ਇਸ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਸੰਸਥਾ ਵਿੱਚ ਹਰੇਕ ਮਹੱਤਵਪੂਰਨ ਦਿਵਸ ਨੂੰ ਪੂਰਨ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।ਇਸ ਮੌਕੇ ਵਿਭਾਗ ਮੁਖੀ ਪੋ੍. ਰੋਜੀ ਰਾਣੀ ਨੇ ਵਿਦਿਆਰਥੀਆਂ ਨੂੰ ਇੱਕ ਵਿਸ਼ੇਸ਼ ਸੈਮੀਨਾਰ ਗੋਸ਼ਟੀ ਵਿੱਚ ਜੀ ਆਇਆਂ ਕਿਹਾ। ਉਪਰੰਤ ਉਨ੍ਹਾਂ ਪੋ੍ਰ. ਅਭਿਸ਼ੇਕ ਸਿੰਘ ਨੂੰ ਸੰਵਿਧਾਨ ਦਿਵਸ ਤੇ ਵਿਸ਼ੇਸ਼ ਲੈਕਚਰ ਲਈ ਸੱਦਾ ਦਿੱਤਾ। ਪੋ੍. ਅਭਿਸ਼ੇਕ ਸਿੰਘ ਨੇ ਸੰਵਿਧਾਨ ਸਭਾ ਦੇ ਗਠਨ ਤੋਂ ਲੈ ਕੇ ਸੰਵਿਧਾਨ ਤਿਆਰ ਹੋਣ ਤੱਕ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ।ਉਹਨਾਂ ਨੇ ਮੌਜੂਦਾ ਸਮੇਂ ਵਿੱਚ ਸੰਵਿਧਾਨ ਦੀ ਮਹੱਤਤਾ ਅਤੇ ਇਸ ਦੀਆਂ ਸੋਧਾਂ ਸੰਬੰਧੀ ਵੀ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ। ਇਸ ਦੇ ਨਾਲ ਹੀ ਸਮੂਹ ਵਿਦਿਆਰਥੀਆਂ ਨੂੰ ਆਪਣੇ ਸੰਵਿਧਾਨਿਕ ਹੱਕਾਂ ਅਤੇ ਕਰਤੱਵਾਂ ਸੰਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਦਿਵਸ ਨੂੰ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸੰਵਿਧਾਨ ਦੇ ਨਿਰਮਾਣ, ਉਦੇਸ਼ਾਂ ਅਤੇ ਮਹੱਤਤਾ ਬਾਰੇ ਚਾਨਣਾ ਪਾਉਣਾ ਸੀ। ਇਸ ਮੌਕੇ ਡਾ. ਮਮਤਾ ਅਰੋੜਾ, ਪੋ੍. ਸੁਨੀਤਾ ਰਾਣੀ, ਡਾ. ਜਸਪ੍ਰੀਤ ਕੌਰ, ਡਾ. ਕੁਲਦੀਪ ਕੌਰ, ਡਾ. ਸੰਦੀਪ ਕੌਰ, ਪੋ੍. ਨਿਕੀਤਾ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।