BELA COLLEGE
BELA COLLEGE
ਬੇਲਾ ਕਾਲਜ ਦੀ ਹਾਕੀ ਟੀਮ ਨੇ ਰਚਿਆ ਇਤਿਹਾਸ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਪੁਰਸ਼ਾਂ ਦੀ ਹਾਕੀ ਟੀਮ ਨੇ ਚੌਥੀ ਵਾਰ ਲਗਾਤਰ ਚੈਂਪੀਅਨਸ਼ਿਪ ਆਪਣੇ ਨਾਮ ਕਰਕੇ ਇਤਿਹਾਸ ਰਚਿਆ। ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਅੰਤਰ-ਕਾਲਜ ਹਾਕੀ ਮੁਕਾਬਲਿਆਂ ਵਿੱਚ ਡੀ.ਏ.ਵੀ. ਕਾਲਜ, ਬਠਿੰਡਾ ਵਿਖੇ ਮੁਕਾਬਲੇ ਕਰਵਾਏ ਗਏ। ਕਾਲਜ ਦੀ ਟੀਮ ਨੇ ਸਾਰੇ ਹੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਡੀਆਂ ਨਾਮੀ ਟੀਮਾਂ ਨੂੰ ਇੱਕ ਵਾਰ ਫੇਰ ਮਾਤ ਦਿੰਦਿਆਂ ਆਪਣਾ ਪਰਚੰਮ ਲਹਿਰਾਇਆ। ਵਰਨਣਯੋਗ ਹੈ ਕਿ ਇਸ ਸਾਰੇ ਟੂਰਮਾਨੈਂਟ ਵਿੱਚ ਕਾਲਜ ਦੀ ਟੀਮ ਨੇ ਸਾਰੇ ਹੀ ਮੈਚ ਜਿੱਤੇ। ਆਖ਼ਰੀ ਫੈਸਲਾਕੁੰਨ ਮੁਕਾਬਲੇ ਵਿੱਚ ਡੀ.ਏ.ਵੀ. ਕਾਲਜ ਬਠਿੰਡਾ ਦੀ ਟੀਮ ਨੂੰ ਸਿਰੇ ਦੀ ਟੱਕਰ ਦਿੰਦਿਆਂ, ਲਗਾਤਾਰ ਚੌਥੀ ਵਾਰ ਚੈਂਪੀਅਨਸ਼ਿਪ ਆਪਣੇ ਨਾਮ ਕੀਤੀ। ਟੀਮ ਦੇ ਸਮੂਹ ਖਿਡਾਰੀਆਂ ਦਾ ਸੋਨ ਤਮਗਿਆਂ ਨਾਲ ਸਨਮਾਨ ਕੀਤਾ ਗਿਆ। ਖਿਡਾਰੀਆਂ ਦੇ ਨਾਮ ਸੰਦੇਸ਼ ਵਿੱਚ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ ਨੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਬਿਹਤਰੀਨ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ। ਸਕੱਤਰ ਸ. ਜਗਵਿੰਦਰ ਸਿੰਘ ਪੰਮੀ ਨੇ ਸਰੀਰਿਕ ਸਿੱਖਿਆ ਵਿਭਾਗ ਦੇ ਮੁਖੀ ਲੈਫਟੀਨੈਂਟ ਪ੍ਰਿਤਪਾਲ ਸਿੰਘ, ਪੋ੍ਰ. ਅਮਰਜੀਤ ਸਿੰਘ ਅਤੇ ਸਮੂਹ ਖਿਡਾਰੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਨੇ ਉਚੇਚੇ ਤੌਰ ‘ਤੇ ਕਾਲਜ ਪਹੁੰਚ ਕੇ ਵਿਿਦਆਰਥੀਆਂ ਨੂੰ ਵਧਾਈ -ਦਿੱਤੀ, ਸਨਮਾਨਿਤ ਕੀਤਾ ਅਤੇ ਚੰਗੇਰਾ ਪ੍ਰਦਰਸ਼ਨ ਜਾਰੀ ਰੱਖਣ ਦੀ ਨਸੀਹਤ ਦਿੱਤੀ। ਇਸ ਮੌਕੇ ਡਾ. ਮਮਤਾ ਅਰੋੜਾ, ਪੋ੍ਰ. ਸੁਨੀਤਾ ਰਾਣੀ, ਪੋ੍ਰ. ਪਰਮਿੰਦਰ ਕੌਰ, ਪੋ੍ਰ. ਰਮਨਜੀਤ ਕੌਰ ਅਤੇ ਸਮੂਹ ਵਿਭਾਗ ਮੁਖੀ ਮੌਜੂਦ ਸਨ।