img BELA COLLEGE BELA COLLEGE

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ

Amar Shaheed Baba Ajit Singh Jujhar Singh Memorial College

BEAL COLLEGE
Phone Number

+91 1881-263533

bg-banner
shape

College News

Campus News & Events 2026

List all News & Events


ਬੇਲਾ ਕਾਲਜ ਵਿਖੇ ਮਨਾਇਆ ਗਿਆ ਗਣਤੰਤਰ ਦਿਵਸ



ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਵਿਖੇ ਦੇਸ਼ ਦੇ 77ਵੇਂ ਗਣਤੰਤਰ ਦਿਵਸ ਦੇ ਆਦਰ ਵਜੋਂ ਤਿਰੰਗਾ ਲਹਿਰਾਇਆ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਵਿੱਚ ਰਾਸ਼ਟਰੀ ਦਿਵਸ ਮੌਕੇ ਹਰ ਵਰ੍ਹੇ ਸਮੂਹ ਪ੍ਰਬੰਧਕ ਕਮੇਟੀ, ਵਿੱਦਿਅਕ ਸੰਸਥਾਵਾਂ ਦੇ ਸਟਾਫ ਅਤੇ ਵਿਿਦਆਰਥੀਆਂ ਵੱਲੋਂ ਦੇਸ਼ ਦੇ ਸੰਵਿਧਾਨ ਪ੍ਰਤੀ ਵਿਸ਼ਵਾਸ ਅਤੇ ਸਨਮਾਨ ਦਾ ਪ੍ਰਗਟਾਵਾ ਕਰਦਿਆਂ ਤਿਰੰਗਾ ਲਹਿਰਾਇਆ ਜਾਂਦਾ ਹੈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਜਗਵਿੰਦਰ ਸਿੰਘ ਪੰਮੀ ਨੇ ਸ਼ਿਰਕਤ ਕੀਤੀ। ਪ੍ਰਿੰਸੀਪਲ ਸ਼ਾਹੀ ਨੇ ਆਪ ਨੂੰ ਜੀ ਆਇਆਂ ਆਖੀ।ਆਪ ਨੇ ਆਪਣੇ ਕਰ-ਕਮਲਾਂ ਨਾਲ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਕਿਹਾ ਕਿ ਰਾਸ਼ਟਰ ਨਿਰਮਾਣ ਵਿੱਚ ਅਧਿਆਪਕ ਦੀ ਭੂਮਿਕਾ ਬਹੁਤ ਅਹਿਮ ਹੈ। ਉਹਨਾਂ ਨੇ ਬੇਲਾ ਕਾਲਜ ਦੇ ਆਟੋਨੌਮਸ ਦਰਜੇ ਨੂੰ ਧਿਆਨ ਵਿੱਚ ਰੱਖਦਿਆਂ ਸੰਸਥਾ ਦੇ ਇਸ ਇਲਾਕੇ ਸਮੇਤ ਭਾਰਤ ਰਾਜ ਦੀ ਆਰਥਿਕਤਾ, ਸਮਾਜਿਕਤਾ, ਖੇਡ ਅਤੇ ਹੋਰ ਖੇਤਰਾਂ ਵਿੱਚ ਪਾਏ ਯੋਗਦਾਨ ਨੂੰ ਸਿਜਦਾ ਕੀਤਾ।ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਦੇਸ਼ ਦੀ ਆਜ਼ਾਦੀ ਦੇ ਘੋਲ, ਸੰਵਿਧਾਨ ਨਿਰਮਾਣ ਅਤੇ ਦੇਸ਼ ਦੀਆਂ ਚੁਣੌਤੀਆਂ ਪ੍ਰਤੀ ਨੌਜਵਾਨ ਵਰਗ ਨੂੰ ਸੁਚੇਤ ਕਰਨਾ ਚਾਹੀਦਾ ਹੈ। ਸਮਾਗਮ ਦੇ ਅਖ਼ੀਰ ਵਿੱਚ ਪ੍ਰਿੰਸੀਪਲ ਡਾ. ਸੈਲੇਸ਼ ਸ਼ਰਮਾ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਲੈਫਟੀਨੈਂਟ ਪ੍ਰਿਤਪਾਲ ਸਿੰਘ ਨੇ ਸਟੇਜ ਦੀ ਭੂਮਿਕਾ ਬਾਖੂਬੀ ਨਿਭਾਈ॥ ਇਸ ਮੌਕੇ ਪ੍ਰਿੰਸੀਪਲ ਸ. ਮੇਹਰ ਸਿੰਘ ਪ੍ਰਿੰਸੀਪਲ ਮਹਾਰਾਣੀ ਸਤਿੰਦਰ ਕੌਰ ਸੀ.ਸੈ. ਸਕੂਲ ਬੇਲਾ, ਸ਼੍ਰੀਮਤੀ ਨੀਤੂ ਸ਼ਰਮਾ, ਪ੍ਰਿੰਸੀਪਲ, ਕਿੱਡਜ਼ੀ ਸਕੂਲ ਬੇਲਾ, ਸਮੂਹ ਸੰਸਥਾਵਾਂ ਦਾ ਸਟਾਫ ਅਤੇ ਵਿਿਦਆਰਥੀ ਹਾਜ਼ਰ ਸਨ।