BELA COLLEGE
BELA COLLEGE
ਬੇਲਾ ਕਾਲਜ ਵਿਖੇ ਰਾਸ਼ਟਰੀ ਵੋਟਰ ਦਿਵਸ ਮੌਕੇ ਰੈਲੀ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਮੇਰਾ ਯੁਵਾ ਭਾਰਤ, ਰੋਪੜ ਦੇ ਸਹਿਯੋਗ ਨਾਲ ਰਾਸ਼ਟਰੀ ਵੋਟਰ ਦਿਵਸ ਮੌਕੇ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਨੌਜਵਾਨਾਂ ਨੂੰ ਅਤੇ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਸੰਜੀਦਾ ਕਰਨ ਦਾ ਬਹੁਤ ਚੰਗਾ ਮੌਕਾ ਹੈ। ਉਨ੍ਹਾਂ ਕਿਹਾ ਵੋਟ ਦੀ ਸਹੀ ਵਰਤੋਂ ਪ੍ਰਤੀ ਜਨਤਾ ਨੂੰ ਜਾਗੂਰਕ ਕਰਨਾ ਉਚੇਰੀ ਵਿੱਦਿਅਕ ਸੰਸਥਾਵਾਂ ਦਾ ਫਰਜ਼ ਹੈ ਅਤੇ ਬੇਲਾ ਕਾਲਜ ਵਿਖੇ ਇਸ ਸੰਬੰਧੀ ਖਾਸ ਪੋ੍ਰਗਰਾਮ ਕਰਵਾਏ ਜਾਂਦੇ ਹਨ। ਇਸ ਮੌਕੇ ਪੋਸਟ ਗੈਜੂਏਟ ਹਿਊਮੈਨਟੀਜ਼ ਵਿਭਾਗ ਦੇ ਮੁਖੀ ਪੋ੍ਰ. ਸੁਨੀਤਾ ਰਾਣੀ ਦੀ ਅਗਵਾਈ ਅਧੀਨ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਅਨੇਕਾਂ ਵਿਿਦਆਰਥੀਆਂ ਨੇ ਹਿੱਸਾ ਲਿਆ। ਮੇਰਾ ਯੁਵਾ ਭਾਰਤ, ਰੋਪੜ ਵੱਲੋਂ ਸ. ਅਵਿੰਦਰ ਸਿੰਘ ਰਾਜੂ, ਜ਼ਿਲ੍ਹਾ ਪੋ੍ਰਗਰਾਮ ਅਫ਼ਸਰ ਨੇ ਵਿਿਦਆਰਥੀਆਂ ਨੂੰ ਵੋਟ ਦੇ ਸਦਉਪਯੋਗ ਲਈ ਰਾਜਨੀਤੀ ਪ੍ਰਤੀ ਸੁਚੇਤ ਰਹਿਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਵੋਟ ਸਹੀ ਰਾਸ਼ਟਰ ਨਿਰਮਾਣ ਵਿੱਚ ਬਿਹਤਰਹੀਨ ਹਿੱਸਾ ਪਾ ਸਕਣ ਦੇ ਸਮਰੱਥ ਹੈ।ਇਸ ਮੌਕੇ ਪਹਿਲੀ ਵਾਰ ਵੋਟ ਦਾ ਉਪਯੋਗ ਕਰਨ ਵਾਲੇ ਵਿਿਦਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮੂਹ ਵਿਿਦਆਰਥੀਆਂ ਨੇ ਵੋਟ ਦੀ ਸਹੀ ਵਰਤੋਂ ਦੀ ਸਹੁੰ ਵੀ ਚੁੱਕੀ। ਇਸ ਮੌਕੇ ਸਟਾਫ਼ ਅਤੇ ਵਿਿਦਆਰਥੀ ਹਾਜ਼ਰ ਸਨ।